ਪੰਜਾਬ ਪੁਲਿਸ ਦੀ ਵੱਡੀ ਕਾਮਯਾਬੀ, ਇਕ ਹਫ਼ਤੇ ਵਿਚ 676 ਨਸ਼ਾ ਤਸਕਰਾਂ ਨੂੰ ਕੀਤਾ ਗ੍ਰਿਫਤਾਰ
ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਲਈ ਪੂਰੀ ਖੁੱਲ੍ਹ ਦੇਣ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਵਿਆਪਕ ਮੁਹਿੰਮ ਵਿੱਢੀ ਜਾ ਰਹੀ ਹੈ। ਪੰਜਾਬ ਦੇ ਸਰਹੱਦੀ ਰਾਜ ਤੋਂ ਨਸ਼ਿਆਂ ਦੇ ਖਤਰੇ ਦਾ ਮੁਕਾਬਲਾ ਕਰਨ ਲਈ ਸ਼ੁਰੂ ਕੀਤਾ ਗਿਆ ਹੈ।
ਚੰਡੀਗੜ: ਸੂਬੇ ਵਿਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਜੰਗ ਨੂੰ ਤੇਜ਼ ਕਰਦੇ ਹੋਏ ਪੰਜਾਬ ਪੁਲਿਸ ਨੇ ਪਿਛਲੇ ਇਕ ਹਫ਼ਤੇ ਦੌਰਾਨ ਸੂਬੇ ਭਰ ਵਿਚ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ ਐਕਟ ਤਹਿਤ 559 ਐਫ. ਆਈ. ਆਰ. ਦਰਜ ਕਰਕੇ 676 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ।
ਪੰਜਾਬ ਪੁਲਿਸ ਦੇ ਸਰਕਾਰੀ ਬੁਲਾਰੇ ਨੇ ਪੰਜਾਬ ਪੁਲਿਸ ਹੈੱਡਕੁਆਰਟਰ ਵਿਖੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਪੁਲਿਸ ਨੂੰ ਨਸ਼ਿਆਂ ਵਿਰੁੱਧ ਜੰਗ ਛੇੜਨ ਲਈ ਪੂਰੀ ਖੁੱਲ੍ਹ ਦੇਣ ਦੇ ਨਾਲ-ਨਾਲ ਨਸ਼ਿਆਂ ਵਿਰੁੱਧ ਵਿਆਪਕ ਮੁਹਿੰਮ ਵਿੱਢੀ ਜਾ ਰਹੀ ਹੈ। ਪੰਜਾਬ ਦੇ ਸਰਹੱਦੀ ਰਾਜ ਤੋਂ ਨਸ਼ਿਆਂ ਦੇ ਖਤਰੇ ਦਾ ਮੁਕਾਬਲਾ ਕਰਨ ਲਈ ਸ਼ੁਰੂ ਕੀਤਾ ਗਿਆ ਹੈ।
ਅਹੁਦਾ ਸੰਭਾਲਣ ਤੋਂ ਤੁਰੰਤ ਬਾਅਦ ਡੀ. ਜੀ. ਪੀ. ਪੰਜਾਬ ਗੌਰਵ ਯਾਦਵ ਨੇ ਰਾਜ ਦੇ ਸਾਰੇ ਸੀ. ਪੀਜ਼. ਅਤੇ ਐਸ. ਐਸ. ਪੀਜ਼. ਨੂੰ ਨਸ਼ਿਆਂ ਵਿਰੁੱਧ ਪੰਜਾਬ ਸਰਕਾਰ ਦੀ ਜ਼ੀਰੋ-ਟੌਲਰੈਂਸ ਨੀਤੀ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਪਣੇ ਅਧਿਕਾਰ ਖੇਤਰ ਵਿੱਚ ਨਸ਼ਿਆਂ ਦੇ ਹੌਟਸਪੌਟਸ 'ਤੇ ਚੌਕਸੀ ਰੱਖਣ ਦੇ ਆਦੇਸ਼ ਦਿੱਤੇ।
ਬੁਲਾਰੇ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਿਸ ਨੇ ਨਸ਼ਾ ਮੁਕਤ ਖੇਤਰਾਂ ਦੀ ਘੇਰਾਬੰਦੀ ਕਰਕੇ ਤਲਾਸ਼ੀ ਮੁਹਿੰਮ ਦੌਰਾਨ 5.57 ਕਿਲੋ ਹੈਰੋਇਨ, 17 ਕਿਲੋ ਅਫੀਮ, 25 ਕਿਲੋ ਗਾਂਜਾ, 7 ਕੁਇੰਟਲ ਭੁੱਕੀ ਅਤੇ 2.25 ਲੱਖ ਨਸ਼ੀਲੀਆਂ ਗੋਲੀਆਂ, ਕੈਪਸੂਲ ਸਮੇਤ ਹੋਰ ਨਸ਼ੀਲੇ ਪਦਾਰਥ ਬਰਾਮਦ ਕੀਤੇ ਹਨ। ਸੂਬੇ ਭਰ ਦੇ ਨਾਜ਼ੁਕ ਰੂਟਾਂ 'ਤੇ ਨਾਕੇ ਲਗਾਉਣ ਤੋਂ ਇਲਾਵਾ ਪਿਛਲੇ ਹਫ਼ਤੇ ਐਨ. ਡੀ. ਪੀ. ਐਸ. ਕੇਸਾਂ ਵਿਚ 32 ਭਗੌੜੇ ਵੀ ਗ੍ਰਿਫ਼ਤਾਰ ਕੀਤੇ ਗਏ ਹਨ।
ਉਨ੍ਹਾਂ ਕਿਹਾ ਕਿ ਡੀ. ਜੀ. ਪੀ. ਨੇ ਸਾਰੇ ਪੁਲਿਸ ਅਧਿਕਾਰੀਆਂ ਨੂੰ ਸਖ਼ਤੀ ਨਾਲ ਹੁਕਮ ਦਿੱਤੇ ਹਨ ਕਿ ਉਹ ਸਾਰੇ ਚੋਟੀ ਦੇ ਨਸ਼ਾ ਤਸਕਰਾਂ ਅਤੇ ਉਨ੍ਹਾਂ ਦੇ ਅਧਿਕਾਰ ਖੇਤਰਾਂ ਵਿੱਚ ਨਸ਼ਾ ਤਸਕਰੀ ਲਈ ਬਦਨਾਮ ਸਥਾਨਾਂ ਦੀ ਸ਼ਨਾਖਤ ਕਰਕੇ ਨਸ਼ਾ ਤਸਕਰਾਂ ਦੇ ਦੁਆਲੇ ਨਕੇਲ ਕੱਸਣ ਅਤੇ ਨਸ਼ਾ ਵੇਚਣ ਵਾਲੇ ਸਾਰੇ ਵਿਅਕਤੀਆਂ ਨੂੰ ਫੜਨ ਲਈ ਤਲਾਸ਼ੀ ਮੁਹਿੰਮ ਸ਼ੁਰੂ ਕਰਨ।
ਉਨ੍ਹਾਂ ਕਿਹਾ ਕਿ ਇਸ ਨਾਲ ਪੰਜਾਬ ਪੁਲਿਸ ਨੇ ਨਸ਼ਿਆਂ ਦੀ ਸਪਲਾਈ ਚੇਨ ਨੂੰ ਤੋੜਨ ਵਿਚ ਕਾਮਯਾਬੀ ਹਾਸਲ ਕੀਤੀ ਹੈ ਸ੍ਰੀ ਮੁਕਤਸਰ ਸਾਹਿਬ ਜਿਲ੍ਹਾ ਪੁਲਿਸ ਦੇ ਧਿਆਨ ਵਿਚ ਆਇਆ ਹੈ ਕਿ ਹੈਰੋਇਨ ਦੀ ਘੱਟ ਉਪਲਬਧਤਾ ਕਾਰਨ ਨਸ਼ਾ ਤਸਕਰ ਨਕਲੀ ਹੈਰੋਇਨ ਦੀ ਮਦਦ ਨਾਲ ਨਕਲੀ ਹੈਰੋਇਨ ਬਣਾਉਣ ਦਾ ਸਹਾਰਾ ਲੈਂਦੇ ਹਨ ਤਿਆਰ ਕੀਤੀ ਡੁਪਲੀਕੇਟ ਹੈਰੋਇਨ (ਚਿੱਟਾ) ਗਰੀਬ ਲੋਕਾਂ ਨੂੰ ਪਲਾਸਟਿਕ ਦੀ ਫੁਆਇਲ ਨਾਲ ਵੇਚੀ ਜਾਂਦੀ ਸੀ।
ਇਸ ਦੌਰਾਨ ਡੀ. ਜੀ. ਪੀ. ਨੇ ਹੋਰ ਪੁਲਿਸ ਅਧਿਕਾਰੀਆਂ ਨੂੰ ਜ਼ਮੀਨੀ ਪੱਧਰ 'ਤੇ ਲੋਕਾਂ ਨਾਲ ਜੁੜਨ ਅਤੇ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਨਵੇਂ ਤਰੀਕੇ ਸ਼ੁਰੂ ਕਰਨ ਲਈ ਕਿਹਾ ਹੈ।