Punjab Politics: ਜਲੰਧਰ ਵੈਸਟ ਤੋਂ ਐਮਐਲਏ ਸ਼ੀਤਲ ਅੰਗੁਰਾਲ ਨੇ ਆਪਣਾ ਅਸਤੀਫਾ ਲਿਆ ਵਾਪਸ
Punjab Politics: ਜਲੰਧਰ ਵੈਸਟ ਤੋਂ ਐਮਐਲਏ ਸ਼ੀਤਲ ਅੰਗੁਰਾਲ ਨੇ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ।
Sheetal Angural Withdrawn Resignation: ਜਲੰਧਰ ਪੱਛਮੀ, ਪੰਜਾਬ ਤੋਂ ਆਮ ਆਦਮੀ ਪਾਰਟੀ ਦੀ ਸਾਬਕਾ ਵਿਧਾਇਕ ਸ਼ੀਤਲ ਅੰਗੁਰਾਲ (ਹੁਣ ਭਾਜਪਾ ਵਿੱਚ) ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ ਪਰ ਅੱਜ ਉਨ੍ਹਾਂ ਆਪਣਾ ਅਸਤੀਫਾ ਵਾਪਸ ਲੈ ਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਗੁਰਾਲ ਨੇ ਚੋਣਾਂ ਖ਼ਤਮ ਹੁੰਦੇ ਹੀ ਭਾਜਪਾ ਤੋਂ ਦੂਰੀ ਬਣਾ ਲਈ ਸੀ। ਦੱਸ ਦੇਈਏ ਕਿ ਅੰਗੁਰਾਲ ਨੇ ਵਿਧਾਨ ਸਭਾ ਸਪੀਕਰ ਨੂੰ ਪੱਤਰ ਲਿਖਿਆ ਹੈ।
ਅੰਗੁਰਾਲ ਨੇ ਪੱਤਰ 'ਚ ਕਿਹਾ ਹੈ ਕਿ ਜੇਕਰ ਹੁਣ ਤੱਕ ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਜਾਂਦਾ ਤਾਂ ਪੱਛਮੀ ਹਲਕੇ 'ਚ ਮੁੜ ਚੋਣਾਂ ਹੋਣੀਆਂ ਸਨ, ਜਿਸ ਨਾਲ ਸਰਕਾਰ ਦੇ ਚੋਣ ਖਰਚੇ ਵਧ ਜਾਣੇ ਸਨ। ਇਸ ਕਾਰਨ ਉਹ ਆਪਣਾ ਅਸਤੀਫਾ ਵਾਪਸ ਲੈ ਰਹੇ ਹਨ।
ਇਹ ਵੀ ਪੜ੍ਹੋ: Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ
ਤੁਹਾਨੂੰ ਦੱਸ ਦੇਈਏ ਕਿ ਵਿਧਾਨ ਸਭਾ ਦੇ ਸਪੀਕਰ ਨੇ 3 ਜੂਨ ਨੂੰ ਅੰਗੁਰਲ ਬੁਲਾਇਆ ਸੀ। ਪਰ ਇਸ ਤੋਂ ਪਹਿਲਾਂ ਹੀ ਅੰਗੁਰਲ ਨੇ ਖੁਦ ਹੀ ਆਪਣਾ ਅਸਤੀਫਾ ਵਾਪਸ ਲੈ ਲਿਆ ਸੀ। ਫਿਲਹਾਲ ਇਸ ਸਬੰਧੀ ਵਿਧਾਇਕ ਅੰਗੁਰਾਲ ਵੱਲੋਂ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ। ਕੁਝ ਮਹੀਨੇ ਪਹਿਲਾਂ ਬੀਜੇਪੀ ਵਿੱਚ ਸ਼ਾਮਿਲ ਹੋਣ ਅਸਤੀਫਾ ਸਮੇਂ ਦਿੱਤਾ ਸੀ। 2022 ਵਿੱਚ ਆਮ ਆਦਮੀ ਪਾਰਟੀ ਦੀ ਟਿਕਟ ਤੋਂ ਐਮਐਲਏ ਦੀ ਸੀਟ ਤੋਂ ਜਿੱਤੇ ਸੀ।