Punjab News: `ਪੰਜਾਬ ਤੋਂ ਬਿਨਾਂ ਚੰਡੀਗੜ੍ਹ ਉੱਤੇ ਕਿਸੇ ਹੋਰ ਸੂਬੇ ਦਾ ਅਧਿਕਾਰ ਨਹੀਂ`, ਪ੍ਰੇਮ ਸਿੰਘ ਚੰਦੂਮਾਜਰਾ ਦਾ ਬਿਆਨ
Chandigarh giving land to Haryana for Assembly news: ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਨੇ ਕਿਹਾ ਕਿ ਮੁੱਖ ਮੰਤਰੀ ਨੂੰ ਪੰਜਾਬੀਆਂ ਨੂੰ ਨਾਲ ਲੈ ਕੇ ਇਸ ਦਾ ਵਿਰੋਧ ਕਰਨਾ ਚਾਹੀਦਾ ਹੈ।
Punjab politics news: ਪੰਜਾਬ ਵਿੱਚ ਫਿਲਹਾਲ ਸਿਆਸਤ ਭਖੀ ਹੋਈ ਹੈ ਤੇ ਇੱਕ ਖ਼ਬਰ ਨੇ — ਕਿ ਚੰਡੀਗੜ੍ਹ ਵਿਚ ਹਰਿਆਣਾ ਨੂੰ ਜਮੀਨ ਦਿੱਤੀ ਜਾ ਰਹੀ ਹੈ — ਸੂਬੇ 'ਚ ਸਿਆਸਤੀ ਹਲਚਲ ਵਧਾ ਦਿੱਤੀ ਹੈ। ਇਸ ਦੌਰਾਨ ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਚੰਡੀਗੜ੍ਹ ਉੱਤੇ ਪੰਜਾਬ ਦਾ ਪੂਰਾ ਅਧਿਕਾਰ ਦੱਸਦੇ ਹੋਏ ਕਿਹਾ ਕਿ ਪੰਜਾਬ ਤੋਂ ਬਿਨਾਂ ਚੰਡੀਗੜ੍ਹ ਉੱਤੇ ਕਿਸੇ ਹੋਰ ਸੂਬੇ ਦਾ ਕੋਈ ਅਧਿਕਾਰ ਨਹੀਂ ਹੈ।
ਇਹ ਗੱਲ ਉਨ੍ਹਾਂ ਨੇ ਹਰਿਆਣਾ ਨੂੰ ਚੰਡੀਗੜ੍ਹ ਵਿਚ ਜ਼ਮੀਨ ਦਿੱਤੇ ਜਾਣ ਦੇ ਸੰਦਰਭ ਵਿੱਚ ਕਹੀ ਅਤੇ ਕਿਹਾ ਕਿ ਇੱਕ ਅੰਗਰੇਜ਼ੀ ਅਖਬਾਰ ਵਿੱਚ ਖਬਰ ਛਪੀ ਕਿ ਚੰਡੀਗੜ੍ਹ ਵਿੱਚ ਹਰਿਆਣਾ ਨੂੰ ਜਮੀਨ ਦਿੱਤੀ ਜਾ ਰਹੀ ਹੈ।
ਉਨ੍ਹਾਂ ਇਹ ਵੀ ਕਿਹਾ ਕਿ ਅਜਿਹਾ ਇਸ ਲਈ ਹੋਇਆ ਕਿਉਂਕਿ ਪੰਜਾਬ ਦੇ ਮੁੱਖ ਮੰਤਰੀ ਦਾ ਇਸ ਉੱਤੇ ਢਿੱਲਾ ਰਵੱਈਆ ਰਿਹਾ। ਪ੍ਰੇਮ ਸਿੰਘ ਚੰਦੂਮਾਜਰਾ ਨੇ ਅੱਗੇ ਕਿਹਾ ਜਦੋਂ ਹਰਿਆਣਾ ਨੇ ਆਪਣੀ ਵੱਖਰੀ ਵਿਧਾਨ ਸਭਾ ਦੇ ਲਈ ਚੰਡੀਗੜ੍ਹ ਵਿੱਚ ਜ਼ਮੀਨ ਮੰਗੀ ਸੀ, ਉਸ ਸਮੇਂ ਹੀ ਪੰਜਾਬ ਦੇ ਮੁੱਖ ਮੰਤਰੀ ਨੂੰ ਇਸ ਦਾ ਡੱਟ ਕੇ ਵਿਰੋਧ ਕਰਨਾ ਚਾਹੀਦਾ ਸੀ।
ਸ਼੍ਰੋਮਣੀ ਅਕਾਲੀ ਦਲ ਦੇ ਲੀਡਰ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਨੂੰ ਪੰਜਾਬੀਆਂ ਨੂੰ ਨਾਲ ਲੈ ਕੇ ਇਸ ਦਾ ਵਿਰੋਧ ਕਰਨਾ ਚਾਹੀਦਾ ਹੈ ਅਤੇ ਜਦੋਂ ਹਰਿਆਣਾ ਅਲੱਗ ਸੂਬਾ ਬਣ ਗਿਆ ਹੈ ਤਾਂ ਉਸ ਨੂੰ ਆਪਣੀ ਰਾਜਧਾਨੀ ਵੀ ਹੋਰ ਬਣਾਉਣੀ ਚਾਹੀਦੀ ਹੈ।
ਉਨ੍ਹਾਂ ਅੱਗੇ ਕਿਹਾ ਕਿ ਅੱਜ ਪੂਰਾ ਇੱਕ ਸਾਲ ਬੀਤ ਗਿਆ ਹੈ ਜਦੋਂ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਹਰਿਆਣਾ ਨੂੰ ਚੰਡੀਗੜ੍ਹ ਵਿੱਚ ਵਿਧਾਨ ਸਭਾ ਲਈ ਜ਼ਮੀਨ ਦੇਣ ਦੀ ਗੱਲ ਕਹੀ ਸੀ ਜਿਸ ਦਾ ਮੁੱਖ ਮੰਤਰੀ ਵੱਲੋਂ ਕੋਈ ਨੋਟਿਸ ਨਹੀਂ ਲਿਆ ਗਿਆ। ਚੰਦੂਮਾਜਰਾ ਨੇ ਕੇਂਦਰ ਸਰਕਾਰ ਨੂੰ ਕਿਹਾ ਕਿ ਕੇਂਦਰ ਪੰਜਾਬ ਦੇ ਮੁੱਖ ਮੰਤਰੀ ਦੀ ਕਮਜ਼ੋਰੀ ਦਾ ਫਾਇਦਾ ਨਾਂ ਉਠਾਉਣ। ਚੰਡੀਗੜ੍ਹ ਪੰਜਾਬ ਦਾ ਹੈ ਅਤੇ ਇਸ ਉੱਤੇ ਕਿਸੇ ਹੋਰ ਦਾ ਕੋਈ ਅਧਿਕਾਰ ਨਹੀਂ ਹੈ, ਉਨ੍ਹਾਂ ਕਿਹਾ।
ਸ਼੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ!
ਇਹ ਵੀ ਪੜ੍ਹੋ : ਕੀ ਪੰਜਾਬ ਸਿਰਫ ਡੁੱਬਣ ਲਈ ਬਣਿਆ ਹੈ? ਹੁਣ ਪਾਣੀ ਲੈ ਲੈਣ ਹਰਿਆਣਾ ਤੇ ਰਾਜਸਥਾਨ!' ਪੰਜਾਬ CM ਭਗਵੰਤ ਮਾਨ ਦਾ ਬਿਆਨ
(For more news apart from Chandigarh giving land to Haryana for Assembly news, stay tuned to Zee PHH Punjab Haryana Himachal)