Punjab politics news: ਅਕਾਲੀ ਆਗੂਆਂ ਦੀ ਸੁਖਦੇਵ ਸਿੰਘ ਢੀਂਡਸਾ ਦੇ ਨਾਲ ਬੰਦ ਕਮਰਾ ਮੀਟਿੰਗ
Punjab Politics News: ਗੁਰੁਦਆਰਾ ਟਾਹਲੀਆਣਾ ਸਾਹਿਬ ਵਿਖੇ ਸਾਬਕਾ ਵਿਧਾਇਕ ਜੱਥੇਦਾਰ ਰਣਜੀਤ ਸਿੰਘ ਤਲਵੰਡੀ ਦੇ ਸਰਧਾਂਜਲੀ ਸਮਾਗਮ ਉਪਰੰਤ ਗੁਰੂਘਰ ਦੀ ਸਰਾਂ ਦੇ ਇੱਕ ਕਮਰੇ ਵਿੱਚ ਮੀਟਿੰਗ ਕੀਤੀ।
Punjab Politics News: ਲੁਧਿਆਣਾ ਦੇ ਰਾਏਕੋਟ ਤੋਂ ਸਾਬਕਾ ਵਿਧਾਇਕ ਰਣਜੀਤ ਸਿੰਘ ਤਲਵੰਡੀ ਦੀ ਅੰਤਿਮ ਅਰਦਾਸ ਲਈ ਸ਼੍ਰੋਮਣੀ ਅਕਾਲੀ ਦਲ ਦੇ (ਸੰਯੁਕਤ) ਪ੍ਰਧਾਨ ਸੁਖਦੇਵ ਸਿੰਘ ਢੀਂਡਸਾ ਅਤੇ ਅਕਾਲੀ ਦਲ ਬਾਦਲ ਦੇ ਕਈ ਆਗੂ ਪੁੱਜੇ ਸਨ। ਗੁਰਦੁਆਰਾ ਟਾਹਲੀਆਣਾ ਸਾਹਿਬ ਵਿਖੇ ਅੰਤਿਮ ਅਰਦਾਸ ਉਪਰੰਤ ਅਕਾਲੀ ਦਲ (ਬਾਦਲ) ਦੇ ਆਗੂ ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨਾਲ ਬੰਦ ਕਮਰੇ ਵਿੱਚ 15 ਮਿੰਟ ਤੱਕ ਮੀਟਿੰਗ ਹੋਈ।
ਜਾਣਕਾਰੀ ਅਨੁਸਾਰ ਸਰਾਂ ਦੇ ਇੱਕ ਕਮਰੇ ਵਿਚ ਸੁਖਦੇਵ ਸਿੰਘ ਢੀਂਡਸਾ ਤੇ ਸਵਰਨ ਸਿੰਘ ਫਿਲੌਰ ਲੰਗਰ ਛਕ ਰਹੇ ਸਨ ਤਾਂ ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਅਤੇ ਕਰਨੈਲ ਸਿੰਘ ਪੀਰ ਮੁਹੰਮਦ ਵੀ ਉਸੇ ਕਮਰੇ ਵਿਚ ਲੰਗਰ ਛਕਣ ਲਈ ਚਲੇ ਗਏ ਪਰ ਕੁੱਝ ਸਮੇਂ ਉਪਰੰਤ ਕਮਰੇ ਵਿਚੋਂ ਸਾਰੇ ਸਮਰਥਕਾਂ ਦੇ ਬਾਹਰ ਆਉਣ ’ਤੇ ਕਮਰੇ ਬੰਦ ਹੋ ਗਿਆ ਅਤੇ ਅਕਾਲੀ ਆਗੂਆਂ ਵੱਲੋਂ 15 ਮਿੰਟ ਤੱਕ ਵਿਚਾਰਾਂ ਕੀਤੀਆਂ ਗਈਆਂ।
ਪ੍ਰੇਮ ਸਿੰਘ ਚੰਦੂਮਾਜਰਾ ਨੇ ਜ਼ੀ ਮੀਡੀਆ ਦੇ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਸੁਖਦੇਵ ਸਿੰਘ ਢੀਂਡਸਾ ਨੇ ਸੁਖਬੀਰ ਸਿੰਘ ਬਾਦਲ ਵੱਲੋਂ ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਪੰਥ ਤੇ ਕੌਮ ਪਾਸੋਂ ਮੰਗ ਮਾਫ਼ੀ ਦਾ ਸਵਾਗਤ ਕੀਤਾ ਹੈ। ਪਰ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ਨਾਲ ਏਕਤਾ ਕਰਨ ਦਾ ਫ਼ੈਸਲਾ ਸ਼੍ਰੋਮਣੀ ਅਕਾਲੀ ਦਲ (ਸੰਯੁਕਤ) ਦੇ ਆਗੂਆਂ ਤੇ ਵਰਕਰਾਂ ਦੀ ਮੀਟਿੰਗ ਉਪਰੰਤ ਹੀ ਫ਼ੈਸਲਾ ਲੈਣ ਦੀ ਗੱਲ ਆਖੀ ਹੈ, ਜਦਕਿ ਇਸ ਮੀਟਿੰਗ ਨਾਲ ਪੰਥਕ ਹਲਕਿਆਂ ’ਚ ਅਕਾਲੀ ਦਲ ਦੀ ਏਕਤਾ ਦੀਆਂ ਚਰਚਾਵਾਂ ਹੋਰ ਤੇਜ਼ ਹੋ ਗਈਆਂ ਹਨ। ਇਸ ਮੀਟਿੰਗ ਦੌਰਾਨ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਜਗਮੀਤ ਸਿੰਘ ਤਲਵੰਡੀ ਵੀ ਮੌਜੂਦ ਸਨ।
ਇਹ ਵੀ ਪੜ੍ਹੋ: Fraud Case: ਪੁਲਿਸ ਤੇ ਨਿਆਂ ਵਿਭਾਗ 'ਚ ਨੌਕਰੀਆਂ ਦਿਵਾਉਣ ਦੇ ਨਾਂ 'ਤੇ ਬੇਰੁਜ਼ਗਾਰਾਂ ਨਾਲ ਠੱਗੀ, ਜਾਅਲੀ ਅਸ਼ਟਾਮ ਤੇ ਮੋਹਰਾਂ ਬਰਾਮਦ
ਦੱਸ ਦੇਈਏ ਕਿ ਸ਼੍ਰੋਮਣੀ ਅਕਾਲੀ ਦਲ ਦੇ 103ਵੇਂ ਸਥਾਪਨਾ ਦਿਵਸ ਮੌਕੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਸਰਕਾਰ ਵੇਲੇ 2015 ਵਿੱਚ ਹੋਈ ਬੇਅਦਬੀ ਦੀ ਘਟਨਾ ਅਤੇ ਘਟਨਾ ਦੇ ਦੋਸ਼ੀਆਂ ਨੂੰ ਗ੍ਰਿਫਤਾਰ ਕਰਨ ਵਿੱਚ ਅਸਫਲ ਰਹਿਣ ਲਈ ਸਿੱਖ ਪੰਥ ਕੋਲੋਂ ਮੁਆਫੀ ਮੰਗੀ ਹੈ।
ਇਹ ਵੀ ਪੜ੍ਹੋ: Crime News: ਸਰਕਾਰੀ ਫ਼ੰਡ ਗ਼ਬਨ ਕਰਨ ਦੇ ਦੋਸ਼ ਹੇਠ BDPO ਖੰਨਾ ਮੁਅੱਤਲ, ਮੰਤਰੀ ਲਾਲਜੀਤ ਭੁੱਲਰ ਦਾ ਵੱਡਾ ਐਕਸ਼ਨ