Punjab Politics: ਸਿਆਸੀ ਦਫ਼ਤਰਾਂ ਲਈ ‘ਆਪ’ ਨੂੰ ਮਿਲੇਗੀ ਸਸਤੀ ਜ਼ਮੀਨ?
Punjab Politics:‘ਆਪ’ ਨੂੰ ਹਰ ਜ਼ਿਲ੍ਹਾ ਹੈਡਕੁਆਰਟਰ ’ਤੇ ਦਫ਼ਤਰ ਖੋਲ੍ਹਣ ਲਈ ਘੱਟੋ ਘੱਟ ਇੱਕ ਹਜ਼ਾਰ ਵਰਗ ਗਜ਼ ਜਗ੍ਹਾ ਘੱਟ ਰੇਟਾਂ ’ਤੇ ਦੇਣ ਦੀ ਮੰਗ। ਸਥਾਨਿਕ ਸਰਕਾਰਾਂ ਵਿਭਾਗ ਨੇ 6 ਅਪਰੈਲ 2010 ਨੂੰ ਨੋਟੀਫ਼ਿਕੇਸ਼ਨ ਨੰਬਰ 5,10,09 (5) 3 ਐਲ ਜੀ 2,528 ਪਾਸ ਕਰਕੇ ਨਿਯਮਾਂ ਵਿੱਚ ਸੋਧ ਕੀਤੀ ਸੀ।
Punjab Politics/ਰੋਹਿਤ ਬਾਂਸਲ: ‘ਆਮ ਆਦਮੀ ਪਾਰਟੀ’ ਨੂੰ ਜ਼ਿਲ੍ਹਾ ਪੱਧਰ ’ਤੇ ਸਿਆਸੀ ਦਫ਼ਤਰ ਬਣਾਉਣ ਲਈ ਸਸਤੇ ਭਾਅ ’ਤੇ ਸਰਕਾਰੀ ਜ਼ਮੀਨਾਂ ਦੇਣ ਦੀ ਵਿਉਂਤ ਮੁਢਲੇ ਪੜਾਅ ’ਤੇ ਸ਼ੁਰੂ ਹੋਈ ਹੈ। ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਨੂੰ ਆਪਣੇ ਰਾਜ ਭਾਗ ਵੇਲੇ ਰਿਆਇਤੀ ਦਰਾਂ ’ਤੇ ਜ਼ਮੀਨਾਂ ਸਿਆਸੀ ਦਫ਼ਤਰ ਖੋਲ੍ਹਣ ਵਾਸਤੇ ਦਿੱਤੀਆਂ ਗਈਆਂ ਸਨ। ਆਪ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਲੰਘੇ ਦਿਨੀਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਮੰਗ ਪੱਤਰ ਦਿੱਤਾ।
‘ਆਪ’ ਨੂੰ ਹਰ ਜ਼ਿਲ੍ਹਾ ਹੈਡਕੁਆਰਟਰ ’ਤੇ ਦਫ਼ਤਰ ਖੋਲ੍ਹਣ ਲਈ ਘੱਟੋ ਘੱਟ ਇੱਕ ਹਜ਼ਾਰ ਵਰਗ ਗਜ਼ ਜਗ੍ਹਾ ਘੱਟ ਰੇਟਾਂ ’ਤੇ ਦੇਣ ਦੀ ਮੰਗ। ਸਥਾਨਿਕ ਸਰਕਾਰਾਂ ਵਿਭਾਗ ਨੇ 6 ਅਪਰੈਲ 2010 ਨੂੰ ਨੋਟੀਫ਼ਿਕੇਸ਼ਨ ਨੰਬਰ 5,10,09 (5) 3 ਐਲ ਜੀ 2,528 ਪਾਸ ਕਰਕੇ ਨਿਯਮਾਂ ਵਿੱਚ ਸੋਧ ਕੀਤੀ ਸੀ।
ਵਿਧਾਨ ਸਭਾ ਵਿੱਚ ਮਾਨਤਾ ਪ੍ਰਾਪਤ ਪਾਰਟੀਆਂ ਨੂੰ ਜ਼ਿਲ੍ਹਾ ਪੱਧਰ ਤੇ ਪਾਰਟੀ ਦਫ਼ਤਰ ਬਣਾਉਣ ਖ਼ਾਤਰ ਜ਼ਮੀਨ ਦਿੱਤੀ ਜਾ ਸਕਦੀ ਹੈ। ਸਰਕਾਰੀ ਨੀਤੀ ਅਨੁਸਾਰ ਉਨ੍ਹਾਂ ਰਾਜਨੀਤਕ ਪਾਰਟੀਆਂ ਨੂੰ ਦਫ਼ਤਰ ਬਣਾਉਣ ਲਈ ਜ਼ਮੀਨ ਰਿਆਇਤੀ ਭਾਅ ’ਤੇ ਦਿੱਤੀ ਜਾ ਸਕਦੀ ਹੈ ਜਿਸ ਪਾਰਟੀ ਕੋਲ ਆਪਣਾ ਜ਼ਿਲ੍ਹਾ ਪੱਧਰ ’ਤੇ ਕੋਈ ਦਫ਼ਤਰ ਨਹੀਂ ਹੈ।
ਸੰਗਰੂਰ ਦੇ ਨਗਰ ਸੁਧਾਰ ਟਰੱਸਟ ਨੇ ਭਾਜਪਾ ਨੂੰ ਰਾਖਵੀਂ ਕੀਮਤ ਦੇ ਚੌਥੇ ਹਿੱਸੇ ਦੇ ਭਾਅ ਵਿੱਚ ਹੀ 747.33 ਗਜ ਜਗ੍ਹਾ ਅਲਾਟ ਕੀਤੀ। ਸੰਗਰੂਰ ਦੀ ਮਹਾਰਾਜਾ ਰਣਜੀਤ ਸਿੰਘ ਮਾਰਕੀਟ (7 ਏਕੜ ਸਕੀਮ) ਵਿੱਚ ਭਾਜਪਾ ਨੂੰ ਪਾਰਟੀ ਦਫ਼ਤਰ ਵਾਸਤੇ ਕੇਵਲ 12.33 ਲੱਖ ਰੁਪਏ ਹੀ ਜਗ੍ਹਾ ਦਿੱਤੀ
ਨਗਰ ਸੁਧਾਰ ਟਰੱਸਟ ਜਲੰਧਰ ਨੇ ਭਾਜਪਾ ਨੂੰ ਚਾਰ ਕਨਾਲ ਜਗ੍ਹਾ 2717 ਰੁਪਏ ਪ੍ਰਤੀ ਗਜ ਅਤੇ ਅਕਾਲੀ ਦਲ ਨੂੰ ਚਾਰ ਕਨਾਲ ਗਜ ਜਗਾ 1097 ਰੁਪਏ ਪ੍ਰਤੀ ਗਜ ਦੇ ਹਿਸਾਬ ਨਾਲ ਦਿੱਤੀ ਗਈ। ਇਹ ਜਗ੍ਹਾ ਕੁਲੈਕਟਰ ਰੇਟ ਦੇ ਇੱਕ ਚੌਥਾਈ ਭਾਅ ਵਿੱਚ ਹੀ ਜਗ੍ਹਾ ਦਿੱਤੀ। ਹੋਸ਼ਿਆਰਪੁਰ ਦੇ ਨਗਰ ਸੁਧਾਰ ਟਰੱਸਟ ਨੇ ਭਾਜਪਾ ਨੂੰ ਜ਼ਿਲ੍ਹਾ ਦਫ਼ਤਰ ਲਈ 746.66 ਗਜ ਜਗ੍ਹਾ ਚੰਡੀਗੜ੍ਹ ਰੋਡ ਸਥਿਤ ਸਕੀਮ ਨੰਬਰ 11 ਵਿੱਚ 24.03 ਲੱਖ (ਕਰੀਬ 3221 ਰੁਪਏ ਪ੍ਰਤੀ ਗਜ) ਅਲਾਟ ਕੀਤੀ ਅਤੇ ਇਸੇ ਤਰ੍ਹਾਂ ਅਕਾਲੀ ਦਲ ਨੂੰ 21.84 ਲੱਖ (ਕਰੀਬ 2928 ਰੁਪਏ ਪ੍ਰਤੀ ਗਜ) ਵਿੱਚ 746.66 ਗਜ ਜਗ੍ਹਾ ਅਲਾਟ ਕੀਤੀ।
ਬਠਿੰਡਾ ਦੇ ਨਗਰ ਸੁਧਾਰ ਟਰੱਸਟ ਨੇ ਭਾਜਪਾ ਨੂੰ 16.44 ਏਕੜ ਸਕੀਮ ਵਿੱਚ 698 ਗਜ ਜਗ੍ਹਾ ਸਿਰਫ਼ 2000 ਰੁਪਏ ਪ੍ਰਤੀ ਗਜ ਦੇ ਹਿਸਾਬ ਨਾਲ ਹੀ ਦੇ ਦਿੱਤੀ ਬਠਿੰਡਾ ਵਿੱਚ ਹੀ ਭਾਜਪਾ ਨੂੰ ਸਰਕਾਰੀ ਮਦਦ ਨਾਲ ਪੌਣੇ ਦੋ ਕਰੋੜ ਰੁਪਏ ਦਾ ਫ਼ਾਇਦਾ ਹੋਇਆ। ਇਸੇ ਤਰ੍ਹਾਂ ਟਰੱਸਟ ਨੇ ਮਤਾ ਨੰਬਰ 9 ਮਿਤੀ 14 ਮਾਰਚ 2011 ਨੂੰ ਟਰਾਂਸਪੋਰਟ ਨਗਰ ਵਿੱਚ ਜਨਤਕ ਇਮਾਰਤ ਲਈ ਰਾਖਵੀਂ ਜਾਇਦਾਦ ਚੋਂ 3978 ਗਜ ਜਗ੍ਹਾ ਸ਼੍ਰੋਮਣੀ ਅਕਾਲੀ ਦਲ ਨੂੰ ਅਲਾਟ ਕਰ ਦਿੱਤੀ ਜਿਸ ਦਾ ਭਾਅ 1180 ਰੁਪਏ ਪ੍ਰਤੀ ਗਜ ਦੇ ਹਿਸਾਬ ਨਾਲ ਵਸੂਲਿਆ ਗਿਆ।
ਅਕਾਲੀ ਦਲ ਨੂੰ 7.95 ਕਰੋੜ ਰੁਪਏ ਦੀ ਜਗ੍ਹਾ 46.94 ਲੱਖ ਰੁਪਏ ਵਿੱਚ ਹੀ ਮਿਲ ਗਈ ਹੈ। ਨਗਰ ਸੁਧਾਰ ਟਰੱਸਟ ਫਗਵਾੜਾ, ਬਰਨਾਲਾ ਅਤੇ ਫ਼ਰੀਦਕੋਟ ਨੇ ਸਿਆਸੀ ਪਾਰਟੀਆਂ ਨੂੰ ਦਫ਼ਤਰਾਂ ਲਈ ਜਗ੍ਹਾ ਦੇਣ ਵਾਸਤੇ ਮਤੇ ਤਾਂ ਪਾਸ ਕੀਤੇ ਸਨ ਪ੍ਰੰਤੂ ਉਹ ਕਿਸੇ ਤਣ ਪੱਤਣ ਨਹੀਂ ਲੱਗ ਸਕੇ ਸਨ। ਨਗਰ ਸੁਧਾਰ ਟਰੱਸਟ ਪਠਾਨਕੋਟ ਨੇ ਵੀ ਭਾਜਪਾ ਨੂੰ ਟਰੱਕ ਸਟੈਂਡ ਸਕੀਮ ਵਿੱਚ ਇੱਕ ਪਲਾਟ ਅਲਾਟ ਕੀਤਾ। ਨਗਰ ਸੁਧਾਰ ਟਰੱਸਟ ਅੰਮ੍ਰਿਤਸਰ ਨੇ ਵੀ ਭਾਜਪਾ ਨੂੰ 1500 ਵਰਗ ਗਜ਼ ਜਗ੍ਹਾ ਅਲਾਟ ਕੀਤੀ ਸੀ।