Punjab Politics: ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਦਿੱਤਾ ਅਸਤੀਫ਼ਾ
Sukhjinder Singh Randhawa: ਲੋਕ ਸਭਾ ਚੋਣਾਂ ਜਿੱਤਣ ਤੋਂ ਬਾਅਦ ਸੁਖਜਿੰਦਰ ਰੰਧਾਵਾ ਨੇ ਅਸਤੀਫਾ ਦੇ ਦਿੱਤਾ ਹੈ।
Sukhjinder Randhawa Resign/ਰੋਹਿਤ ਬਾਂਸਲ: ਡੇਰਾ ਬਾਬਾ ਨਾਨਕ ਦੀ ਸੀਟ ਤੋਂ ਸੁਖਜਿੰਦਰ ਰੰਧਾਵਾ ਨੇ ਐਮਐਲਏ ਵਜੋਂ ਅਸਤੀਫਾ ਦਿੱਤਾ ਹੈ। ਸੁਖਜਿੰਦਰ ਸਿੰਘ ਰੰਧਾਵਾ ਗੁਰਦਾਸਪੁਰ ਤੋਂ ਲੋਕ ਸਭਾ ਦੇ ਸੰਸਦ ਚੁਣੇ ਗਏ ਹਨ। ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਅਸਤੀਫ਼ਾ ਭੇਜਿਆ ਹੈ। ਗੁਰਦਾਸਪੁਰ ਤੋਂ ਕਾਂਗਰਸ ਦੇ ਉਮੀਦਵਾਰ ਸੁਖਜਿੰਦਰ ਸਿੰਘ ਰੰਧਾਵਾ ਨੇ ਵੱਡੀ ਜਿੱਤ ਹਾਸਲ ਕੀਤੀ। ਭਾਜਪਾ ਦੇ ਦਿਨੇਸ਼ ਸਿੰਘ ਬੱਬੂ ਦੂਜੇ ਸਥਾਨ ਉਤੇ ਰਹੇ ਹਨ। ਸੁਖਜਿੰਦਰ ਸਿੰਘ ਰੰਧਾਵਾ ਨੂੰ 364043 ਵੋਟੀਂ ਮਿਲੀਆਂ ਸਨ।
ਰਾਜਕੁਮਾਰ ਚੱਬੇਵਾਲ ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਪਹਿਲਾਂ ਹੀ ਅਸਤੀਫਾ ਦੇ ਚੁੱਕੇ ਹਨ। ਰਾਜ ਕੁਮਾਰ ਚੱਬੇਵਾਲ ਹੁਸ਼ਿਆਰਪੁਰ ਲੋਕ ਸਭਾ ਤੋਂ ਸੀਟ ਤੋਂ ਜਿੱਤੇ ਹਨ। ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਅਸਤੀਫਾ ਅੱਜ ਦੇ ਸਕਦੇ ਹਨ।
ਇਹ ਵੀ ਪੜ੍ਹੋ: Gurdaspur Lok sabha Election Result Live: ਗੁਰਦਾਸਪੁਰ ਲੋਕ ਸਭਾ ਸੀਟ ਤੋਂ ਰੰਧਾਵਾ ਜਿੱਤੇ
ਲੁਧਿਆਣਾ ਲੋਕ ਸਭਾ ਜਿੱਤਣ ਤੋਂ ਬਾਅਦ ਗਿੱਦੜਵਾਹਾ ਵਿਧਾਨ ਸਭਾ ਤੋਂ ਅਸਤੀਫ਼ਾ ਦੇਣਗੇ। ਰਨਾਲਾ ਤੋਂ ਐਮਐਲਏ ਅਤੇ ਪੰਜਾਬ ਦੇ ਕੈਬਨਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੀ ਜਲਦ ਦੇਣਗੇ ਅਸਤੀਫਾ। ਸੰਗਰੂਰ ਤੋਂ ਇਸ ਵਾਰ ਗੁਰਮੀਤ ਸਿੰਘ ਮੀਤ ਹੇਅਰ ਜਿੱਤੇ ਹਨ। ਗੁਰਦਾਸਪੁਰ ਲੋਕ ਸਭਾ ਸੀਟ ਤੋਂ ਕਾਂਗਰਸ ਨੇ ਸਾਬਕਾ ਉੱਪ ਮੁੱਖ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ (Former Deputy CM Sukhjinder Singh Randhawa), ਭਾਜਪਾ ਨੇ ਦਿਨੇਸ਼ ਬੱਬੂ, ਸ਼੍ਰੋਮਣੀ ਅਕਾਲੀ ਦਲ ਨੇ ਡਾ. ਦਲਜੀਤ ਚੀਮਾ ਨੂੰ ਮੈਦਾਨ ਵਿੱਚ ਉਤਾਰਿਆ ਸੀ।