Punjab News: ਸਰਕਾਰੀ ਸਕੂਲ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ 4 ਮਾਰਚ ਨੂੰ ਸਿੰਗਾਪੁਰ ਲਈ ਹੋਵੇਗਾ ਰਵਾਨਾ!
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਆਪਣੇ ਟਵਿਟਰ ਅਕਾਊਂਟ `ਤੇ ਇੱਕ ਟਵੀਟ ਕੀਤਾ।
Punjab Principal's Training in Singapore news: ਆਮ ਆਦਮੀ ਪਾਰਟੀ ਵੱਲੋਂ 2022 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਵਾਅਦਿਆਂ 'ਚੋਂ ਇੱਕ ਹੋਰ ਵਾਅਦਾ ਪੂਰਾ ਕਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਵਾਅਦੇ ਅਨੁਸਾਰ ਸਰਕਾਰੀ ਸਕੂਲ ਦੇ 36 ਪ੍ਰਿੰਸੀਪਲਾਂ ਦਾ ਪਹਿਲਾ ਬੈਚ 4 ਫਰਵਰੀ ਨੂੰ ਸਿੰਗਾਪੁਰ ਤੋਂ ਟ੍ਰੇਨਿੰਗ ਲੈ ਕੇ ਵਾਪਸ ਪਰਤ ਚੁੱਕਿਆ ਹੈ।
ਹੁਣ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਦਿੱਤੀ ਜਾਣਕਾਰੀ ਮੁਤਾਬਕ 4 ਮਾਰਚ ਨੂੰ ਸਰਕਾਰੀ ਸਕੂਲ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ ਸਿੰਗਾਪੁਰ ਵਿੱਚ ਟ੍ਰੇਨਿੰਗ ਲਈ ਰਵਾਨਾ ਹੋਣ ਜਾ ਰਿਹਾ ਹੈ।
ਦੱਸ ਦਈਏ ਕਿ ਇਹ ਬੈਚ 11 ਮਾਰਚ ਨੂੰ ਵਾਪਸ ਪਰਤੇਗਾ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਨੇ ਆਪਣੇ ਟਵਿਟਰ ਅਕਾਊਂਟ 'ਤੇ ਇੱਕ ਟਵੀਟ ਕੀਤਾ।
ਉਨ੍ਹਾਂ ਕਿਹਾ ਕਿ 'ਦਿਨ ਦੀ ਸ਼ੁਰੂਆਤ ਇੱਕ ਮਹਾਨ ਖਬਰ ਨਾਲ ਹੁੰਦੀ ਹੈ, 30 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਦੂਜਾ ਸਮੂਹ 4 ਤੋਂ 11 ਮਾਰਚ ਤੱਕ ਵਿਸ਼ਵ ਪ੍ਰਸਿੱਧ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ, ਸਿੰਗਾਪੁਰ ਵਿਖੇ ਸਿਖਲਾਈ ਲਈ ਜਾਵੇਗਾ। ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਦਾ ਸਿੱਖਿਆ ਖੇਤਰ ਅਗਲੇ ਪੱਧਰ 'ਤੇ ਉੱਭਰ ਰਿਹਾ ਹੈ ਅਤੇ ਚਮਕ ਰਿਹਾ ਹੈ।"
ਇਹ ਵੀ ਪੜ੍ਹੋ: Chandigarh Excise Policy 2023: ਚੰਡੀਗੜ੍ਹ 'ਚ ਹੁਣ ਦੇਰ ਰਾਤ ਤੱਕ ਖੁੱਲ੍ਹੇ ਰਹਿਣਗੇ ਠੇਕੇ, ਵੱਧਣਗੀਆਂ ਸ਼ਰਾਬ ਦੀਆਂ ਕੀਮਤਾਂ
ਇਸ ਦੇ ਨਾਲ ਹੀ ਇਹ ਦੱਸਣਾ ਜਰੂਰੀ ਹੈ ਕਿ ਹਾਲ ਹੀ ਵਿੱਚ ਪੰਜਾਬ ਦੇ ਰਾਜਪਾਲ ਬਨਵਾਰੀਲਾਲ ਪੁਰੋਹਿਤ ਵੱਲੋਂ ਪ੍ਰਿੰਸੀਪਲਾਂ ਨੂੰ ਸਿੰਗਾਪੁਰ ਟ੍ਰੇਨਿੰਗ ਲਈ ਭੇਜੇ ਜਾਣ ਦੀ ਪ੍ਰਕਿਰਿਆ 'ਤੇ ਸਵਾਲ ਖੜੇ ਕੀਤੇ ਗਏ ਸਨ।
ਇਨ੍ਹਾਂ ਸਵਾਲਾਂ ਦਾ ਜਵਾਬ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਹਾ ਗਿਆ ਸੀ ਕਿ ਉਹ ਕੇਂਦਰ ਦੇ ਚੁਣੇ ਗਏ ਕਿਸੇ ਵਿਅਕਤੀ ਨੂੰ ਨਹੀਂ, ਸਗੋਂ ਉਹ 3 ਕਰੋੜ ਪੰਜਾਬੀਆਂ ਨੂੰ ਜਵਾਬਦੇਹ ਹਨ।