Punjab News: ਪ੍ਰਸਿੱਧ ਲੇਖਕ ਪ੍ਰੋਫੈਸਰ ਪ੍ਰਿਥੀਪਾਲ ਦਾ ਲੁਧਿਆਣਾ 'ਚ ਹੋਇਆ ਦਿਹਾਂਤ, CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ
Advertisement
Article Detail0/zeephh/zeephh1860360

Punjab News: ਪ੍ਰਸਿੱਧ ਲੇਖਕ ਪ੍ਰੋਫੈਸਰ ਪ੍ਰਿਥੀਪਾਲ ਦਾ ਲੁਧਿਆਣਾ 'ਚ ਹੋਇਆ ਦਿਹਾਂਤ, CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

Professor Prithipal Singh Passes Away News:  ਪ੍ਰੋਫੈਸਰ ਪ੍ਰਿਥੀਪਾਲ ਸਿੰਘ ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਗੁਰੂ ਨਾਨਕ ਖਾਲਸਾ ਵਿਦਿਆ ਕੌਂਸਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।

 

Punjab News: ਪ੍ਰਸਿੱਧ ਲੇਖਕ ਪ੍ਰੋਫੈਸਰ ਪ੍ਰਿਥੀਪਾਲ ਦਾ ਲੁਧਿਆਣਾ 'ਚ ਹੋਇਆ ਦਿਹਾਂਤ, CM ਭਗਵੰਤ ਮਾਨ ਨੇ ਪ੍ਰਗਟਾਇਆ ਦੁੱਖ

Professor Prithipal Singh Passes Away News: ਪ੍ਰਸਿੱਧ ਲੇਖਕ ਅਤੇ ਇਤਿਹਾਸਕਾਰ ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ (Professor Prithipal Singh) ਦਾ ਵੀਰਵਾਰ ਦੁਪਹਿਰ 90 ਸਾਲ ਦੀ ਉਮਰ ਵਿੱਚ ਲੁਧਿਆਣਾ ਵਿਖੇ ਦੇਹਾਂਤ ਹੋ ਗਿਆ। ਕੱਲ੍ਹ ਭਾਵ 8 ਸਤੰਬਰ ਨੂੰ ਭਾਈ ਰਣਧੀਰ ਸਿੰਘ ਨਗਰ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸੰਸਕਾਰ ਕੀਤਾ ਜਾਵੇਗਾ। ਪ੍ਰੋਫੈਸਰ ਪ੍ਰਿਥੀਪਾਲ ਸਿੰਘ  (Professor Prithipal Singh)  ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਅਤੇ ਗੁਰੂ ਨਾਨਕ ਖਾਲਸਾ ਵਿਦਿਆ ਕੌਂਸਲ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।

ਕਪੂਰ ਨੇ ਰਾਮਗੜ੍ਹੀਆ ਕਾਲਜ, ਫਗਵਾੜਾ ਤੋਂ ਅਧਿਆਪਕ ਵਜੋਂ ਆਪਣਾ ਸਫ਼ਰ ਸ਼ੁਰੂ ਕੀਤਾ। ਇਸ ਤੋਂ ਬਾਅਦ ਉਹ ਲਾਇਲਪੁਰ ਕਾਲਜ, ਜਲੰਧਰ ਵਿੱਚ ਇਤਿਹਾਸ ਦੇ ਪ੍ਰੋਫ਼ੈਸਰ ਬਣ ਗਏ। ਉਹ ਗੁਰੂ ਨਾਨਕ ਨਵਭਾਰਤ ਕਾਲਜ, ਨਰੂਦ ਪੰਚਤਾ (ਜਲੰਧਰ) ਅਤੇ ਜੀ.ਜੇ.ਐਨ ਖਾਲਸਾ ਕਾਲਜ, ਲੁਧਿਆਣਾ ਦੇ ਪ੍ਰਿੰਸੀਪਲ ਵੀ ਰਹਿ ਚੁੱਕੇ ਹਨ।

ਇਹ ਵੀ ਪੜ੍ਹੋ: Bathinda News: ਹਾਦਸਾ ਜਾਂ ਖੁਦਕੁਸ਼ੀ! ਬਠਿੰਡਾ 'ਚ ਥਾਣੇਦਾਰ ਦੀ ਖੜ੍ਹੀ ਕਾਰ 'ਚੋਂ ਮਿਲੀ ਲਾਸ਼ ਠ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ  ਦੁੱਖ ਪ੍ਰਗਟਾਇਆ ਅਤੇ ਲਿਖਿਆ ਹੈ ਕਿ , "ਪੰਜਾਬੀ ਮਾਂ ਬੋਲੀ ਦੇ ਪ੍ਰਸਿੱਧ ਇਤਿਹਾਸਕਾਰ ਪ੍ਰੋਫੈਸਰ ਪ੍ਰਿਥੀਪਾਲ ਸਿੰਘ ਕਪੂਰ  (Professor Prithipal Singh) ਜੀ ਦੇ ਅਕਾਲ ਚਲਾਣੇ ਬਾਰੇ ਸੁਣ ਕੇ ਦੁੱਖ ਹੋਇਆ। ਪੰਜਾਬ ਤੇ ਸਿੱਖ ਕੌਮ ਦਾ ਵਿਲੱਖਣ ਇਤਿਹਾਸ ਕਪੂਰ ਸਾਬ੍ਹ ਨੇ ਆਪਣੀ ਕਲਮ ਰਾਹੀਂ ਅਨੇਕਾਂ ਕਿਤਾਬਾਂ ‘ਚ ਕਲਮਬੱਧ ਕੀਤਾ…ਪਰਮਾਤਮਾ ਅੱਗੇ ਅਰਦਾਸ ਕਰਦਾ ਹਾਂ ਵਿੱਛੜੀ ਰੂਹ ਨੂੰ ਚਰਨਾਂ ‘ਚ ਥਾਂ ਦੇਣ ਤੇ ਪਰਿਵਾਰ ਸਮੇਤ ਸਨੇਹੀਆਂ ਨੂੰ ਭਾਣਾ ਮੰਨਣ ਦਾ ਬਲ਼ ਬਖ਼ਸ਼।"

ਉਹ ਪੰਜਾਬ ਸਟੇਟ ਯੂਨੀਵਰਸਿਟੀ ਟੈਕਸਟ ਬੁੱਕ ਬੋਰਡ ਦੇ ਡਾਇਰੈਕਟਰ ਅਤੇ ਗੁੱਜਰਾਂਵਾਲਾ ਗੁਰੂ ਨਾਨਕ ਕੌਂਸਲ, ਲੁਧਿਆਣਾ ਦੇ ਮੁਖੀ ਵੀ ਸਨ। ਉਨ੍ਹਾਂ ਦੀ ਮੌਤ ਤੋਂ ਬਾਅਦ ਸਾਰੇ ਲੇਖਕਾਂ ਅਤੇ ਇਤਿਹਾਸਕਾਰਾਂ ਵਿੱਚ ਸੋਗ ਦੀ ਲਹਿਰ ਹੈ।

ਇਹ ਵੀ ਪੜ੍ਹੋ: Punjab News: ਜਲੰਧਰ 'ਚ ਔਰਤ ਦਾ ਗਰਭਪਾਤ, ਥਾਣੇ 'ਚ ਹੰਗਾਮਾ; ਪੁਲਿਸ ਨੇ ਨਹੀਂ ਕੀਤੀ ਕਾਰਵਾਈ
 

Trending news