PSEB ਨੇ 10ਵੀਂ ਤੇ 12ਵੀਂ ਦੇ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਦਾ ਕੀਤਾ ਐਲਾਨ
Advertisement
Article Detail0/zeephh/zeephh1556661

PSEB ਨੇ 10ਵੀਂ ਤੇ 12ਵੀਂ ਦੇ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਦਾ ਕੀਤਾ ਐਲਾਨ

ਇਸ ਦੌਰਾਨ ਬੋਰਡ ਦੀਆਂ ਪ੍ਰੀਖਿਆਵਾਂ ਦੌਰਾਨ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇਗੀ। 

PSEB ਨੇ 10ਵੀਂ ਤੇ 12ਵੀਂ ਦੇ ਪ੍ਰੈਕਟੀਕਲ ਪ੍ਰੀਖਿਆਵਾਂ ਦੀ ਡੇਟਸ਼ੀਟ ਦਾ ਕੀਤਾ ਐਲਾਨ

Punjab PSEB board exams Class 10 and 12 practical date sheet 2023: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 10ਵੀਂ ਅਤੇ 12ਵੀਂ ਸ੍ਰੇਣੀ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਲਈ ਡੇਟਸ਼ੀਟ ਦਾ ਐਲਾਨ ਕਰ ਦਿੱਤਾ ਗਿਆ ਹੈ। 

ਦੱਸ ਦਈਏ ਕਿ ਹਾਲ ਹੀ ਵਿੱਚ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 5ਵੀਂ, 8ਵੀਂ, 10ਵੀਂ ਅਤੇ 12ਵੀਂ ਸ੍ਰੇਣੀ ਦੀਆਂ ਬੋਰਡ ਪ੍ਰੀਖਿਆਵਾਂ ਦੀਆਂ ਤਰੀਕਾਂ 'ਚ ਬਦਲਾਅ ਕੀਤਾ ਗਿਆ ਸੀ। 

Punjab PSEB board exams Class 10 and 12 practical date sheet 2023: 

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਮਿਲੀ ਜਾਣਕਾਰੀ ਮੁਤਾਬਕ ਦਸਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 25 ਅਪ੍ਰੈਲ ਤੋਂ ਸ਼ੁਰੂ ਹੋਣਗੀਆਂ ਅਤੇ 6 ਮਈ ਤੱਕ ਚੱਲਣਗੀਆਂ। ਇਸੇ ਤਰ੍ਹਾਂ 12ਵੀਂ ਜਮਾਤ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ 25 ਅਪ੍ਰੈਲ ਤੋਂ 9 ਮਈ ਤੱਕ ਹੋਣਗੀਆਂ।

ਦੱਸਣਯੋਗ ਹੈ ਕਿ ਪੰਜਾਬ ਬੋਰਡ ਦੀਆਂ ਪ੍ਰੀਖਿਆਵਾਂ ਦੀ ਸਮਾਂ-ਸਾਰਣੀ ਬੋਰਡ ਵੱਲੋਂ ਆਪਣੀ ਵੈੱਬਸਾਈਟ www.pseb.ac.in ‘ਤੇ ਅਪਲੋਡ ਕੀਤੀ ਗਈ ਹੈ। ਇਸ ਦੌਰਾਨ ਬੋਰਡ ਦੇ ਉਪ ਸਕੱਤਰ ਮਨਜੀਤ ਸਿੰਘ ਵੱਲੋਂ ਦੱਸਿਆ ਗਿਆ ਕਿ ਪ੍ਰੀਖਿਆ ਨੂੰ ਸਹੀ ਢੰਗ ਨਾਲ ਕਰਵਾਉਣ ਦੀ ਜ਼ਿੰਮੇਵਾਰੀ ਸਕੂਲ ਮੁਖੀਆਂ ਨੂੰ ਦਿੱਤੀ ਗਈ ਹੈ। 

ਇਹ ਵੀ ਪੜ੍ਹੋ: Punjab news: ਅੰਮ੍ਰਿਤਸਰ ‘ਚ ਮੁੜ ਦਾਖਲ ਹੋਇਆ ਪਾਕਿਸਤਾਨੀ ਡਰੋਨ, ਹੈਰੋਇਨ ਹੋਈ ਬਰਾਮਦ

ਇਸ ਦੌਰਾਨ ਬੋਰਡ ਦੀਆਂ ਪ੍ਰੀਖਿਆਵਾਂ ਦੌਰਾਨ ਕੋਰੋਨਾ ਪ੍ਰੋਟੋਕੋਲ ਦੀ ਪਾਲਣਾ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਦੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਵਿੱਚ ਹਰ ਸਾਲ ਲਗਭਗ 7.50 ਲੱਖ ਤੋਂ ਵੱਧ ਵਿਦਿਆਰਥੀ ਬੈਠਦੇ ਹਨ ਅਤੇ ਪ੍ਰੀਖਿਆਵਾਂ ਲਈ ਕੇਂਦਰ ਬੋਰਡ ਵੱਲੋਂ ਤੈਅ ਕੀਤੇ ਜਾਂਦੇ ਹਨ।

ਮਿਲੀ ਜਾਣਕਾਰੀ ਮੁਤਾਬਕ ਹੁਣ 5ਵੀਂ ਦੀਆਂ ਬੋਰਡ ਪ੍ਰੀਖਿਆਵਾਂ 27 ਫਰਵਰੀ 2023 ਤੋਂ ਸ਼ੁਰੂ ਹੋਣਗੀਆਂ ਅਤੇ 6 ਮਾਰਚ 2023 ਤੱਕ ਚੱਲਣਗੀਆਂ। ਇਸੇ ਤਰ੍ਹਾਂ 8ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 25 ਫਰਵਰੀ 2023 ਤੋਂ ਲੈ ਕੇ 21 ਮਾਰਚ ਤੱਕ ਚੱਲਣਗੀਆਂ ਜਦਕਿ 10ਵੀਂ ਜਮਾਤ ਦੀਆਂ ਬੋਰਡ ਪ੍ਰੀਖਿਆਵਾਂ 24 ਫਰਵਰੀ 2023 ਤੋਂ ਸ਼ੁਰੂ ਹੋ ਕੇ 20 ਅਪ੍ਰੈਲ 2023 ਤੱਕ ਹੋਣਗੀਆਂ। 

ਇਹ ਵੀ ਪੜ੍ਹੋ: Gautam Adani net worth: ਜਾਣੋ ਕਿਵੇਂ ਕੁਝ ਹੀ ਦਿਨਾਂ 'ਚ ਟਾਪ-20 ਅਮੀਰਾਂ ਦੀ ਸੂਚੀ ‘ਚੋਂ ਬਾਹਰ ਹੋਏ ਗੌਤਮ ਅਡਾਨੀ

Trending news