Punjab Bus Strike News: ਪੰਜਾਬ 'ਚ PRTC ਤੇ PUNBUS ਮੁਲਾਜ਼ਮਾਂ ਦੀ ਹੜਤਾਲ ਖਤਮ!
Advertisement

Punjab Bus Strike News: ਪੰਜਾਬ 'ਚ PRTC ਤੇ PUNBUS ਮੁਲਾਜ਼ਮਾਂ ਦੀ ਹੜਤਾਲ ਖਤਮ!

Punjab PUNBUS and PRTC Bus Strike Today: ਇਸ ਹੜਤਾਲ ਦੇ ਦੌਰਾਨ ਪੰਜਾਬ 'ਚ 2000 ਦੇ ਕਰੀਬ ਸਰਕਾਰੀ ਬੱਸਾਂ ਬੰਦ ਰਹੀਆਂ ਜਿਸ ਕਾਰਨ ਪੰਜਾਬ 'ਚ ਸਫਰ ਕਰਨ ਵਾਲੇ ਲੋਕਾਂ ਨੂੰ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। 

Punjab Bus Strike News: ਪੰਜਾਬ 'ਚ PRTC ਤੇ PUNBUS ਮੁਲਾਜ਼ਮਾਂ ਦੀ ਹੜਤਾਲ ਖਤਮ!

Punjab PUNBUS and PRTC Bus Strike News: ਪੰਜਾਬ ਦੇ PRTC ਅਤੇ PUNBUS ਦੇ ਕੱਚੇ ਅਤੇ ਠੇਕਾ ਮੁਲਾਜ਼ਮਾਂ ਵੱਲੋਂ ਕੀਤੀ ਜਾ ਰਹੀ ਹੜਤਾਲ ਹੁਣ ਖਤਮ ਹੋ ਗਈ ਹੈ। ਦੱਸ ਦਈਏ ਕਿ ਉਨ੍ਹਾਂ ਵੱਲੋਂ ਅੱਜ ਯਾਨੀ ਬੁੱਧਵਾਰ ਨੂੰ ਸਰਕਾਰੀ ਬੱਸਾਂ ਨਾ ਚਲਾਉਣ ਅਤੇ ਆਪਣੀਆਂ ਮੰਗਾਂ ਨੂੰ ਲੈ ਕੇ ਪੰਜਾਬ ਸਰਕਾਰ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ। 

ਜਿੱਥੇ ਪੰਜਾਬ ਦੇ PRTC ਅਤੇ PUNBUS ਦੇ ਕੱਚੇ ਅਤੇ ਠੇਕਾ ਮੁਲਾਜ਼ਮਾਂ ਵੱਲੋਂ ਸਰਕਾਰੀ ਬੱਸਾਂ ਨਾ ਚਲਾਉਣ ਦਾ ਐਲਾਨ ਕੀਤਾ ਗਿਆ ਸੀ, ਉੱਥੇ ਇਸ ਮੁੱਦੇ 'ਤੇ ਉਨ੍ਹਾਂ ਦੀ ਟਰਾਂਸਪੋਰਟ ਮੰਤਰੀ ਲਾਲਜੀਤ ਭੁੱਲਰ ਨਾਲ ਯੂਨੀਅਨ ਮੈਂਬਰਾਂ ਨਾਲ ਮੀਟਿੰਗ ਹੋਈ। 

ਇਸ ਦੌਰਾਨ ਕੱਢੇ ਗਏ ਮੁਲਾਜ਼ਮਾਂ ਨੂੰ ਬਹਾਲ ਕਰਨ ਦੇ ਹੁਕਮ ਦੇ ਦਿੱਤੇ ਗਏ ਹਨ। ਇਸਦੇ ਨਾਲ ਹੀ ਜਾਣਕਾਰੀ ਮਿਲੀ ਹੈ ਕਿ 5 ਫ਼ੀਸਦੀ ਤਨਖ਼ਾਹ ਵਾਧਾ ਲਾਗੂ ਕਰਨ 'ਤੇ ਸਹਿਮਤੀ ਬਣ ਗਈ ਹੈ। ਹੁਣ ਦੱਸਿਆ ਜਾ ਰਿਹਾ ਹੈ ਕਿ ਇਸ ਮਾਮਲੇ 'ਤੇ 29 ਸਤੰਬਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੀਟਿੰਗ ਹੋਵੇਗੀ। 

ਦੱਸ ਦਈਏ ਕਿ ਉਨ੍ਹਾਂ ਦੀਆਂ ਮੁੱਖ ਮੰਗਾਂ ਸਨ ਕਿ ਹਰ ਸਾਲ ਉਨ੍ਹਾਂ ਦੀ ਤਨਖ਼ਾਹ ਵਿੱਚ 5 ਫ਼ੀਸਦੀ ਵਾਧਾ ਹੋਵੇ, ਪੰਜਾਬ ਦੇ ਕੱਚੇ ਮੁਲਾਜ਼ਮਾਂ ਨੂੰ ਪੱਕਾ ਕੀਤਾ ਜਾਵੇ, ਅਤੇ ਜਿਹੜੇ ਮੁਲਾਜ਼ਮਾਂ ਨੂੰ ਮੁਅੱਤਲ ਕੀਤਾ ਗਿਆ ਹੈ ਉਨ੍ਹਾਂ ਨੂੰ ਬਹਾਲ ਕੀਤਾ ਜਾਵੇ। 

ਮੀਟਿੰਗ 'ਚ ਕੀ ਕੁਝ ਹੋਇਆ ਖਾਸ? 

  • 5% ਤਨਖਾਹ ਵਾਧਾ ਲਾਗੂ ਕਰਨ ਦੀ ਸਹਿਮਤੀ ਬਣੀ
  • ਕੱਢੇ ਗਏ ਮੁਲਾਜ਼ਮਾਂ ਨੂੰ ਬਹਾਲ ਕਰਨ ਦੇ ਹੁਕਮ ਜਾਰੀ
  • 15 ਦਿਨਾਂ 'ਚ ਬਹਾਲ ਕੀਤੇ ਜਾਣਗੇ ਮੁਲਾਜ਼ਮ
  • 29 ਸਤੰਬਰ ਨੂੰ ਮੁੱਖ ਮੰਤਰੀ ਨਾਲ ਹੋਵੇਗੀ ਬੈਠਕ
  • ਤੁਰੰਤ ਪ੍ਰਭਾਵ ਨਾਲ ਹੜਤਾਲ ਖ਼ਤਮ ਕਰਨ ਦਾ ਫ਼ੈਸਲਾ ਲਿਆ
  • ਮੀਟਿੰਗ 'ਚ ਆਊਟ ਸੋਰਸ ਵਾਲੇ ਮੁਲਾਜ਼ਮਾਂ ਦੀ ਮੰਗ ਮੰਨੀ ਗਈ 
  • ਬਲੈਕਲਿਸਟ ਹੋਏ ਮੁਲਾਜ਼ਮਾਂ ਨੂੰ ਮੌਕਾ ਦਿੱਤਾ ਜਾਵੇਗਾ
  • 100 ਦੇ ਕਰੀਬ ਬਲੈਕਲਿਸਟ ਮੁਲਾਜ਼ਮ ਰੂਟ ਤੇ ਚੜ੍ਹਾ ਦਿੱਤੇ ਹਨ
  • 300 ਮੁਲਾਜ਼ਮ ਆਫ ਰੂਟ ਵਾਲੇ ਰੂਟ 'ਤੇ ਚੜ੍ਹਾ ਦਿੱਤੇ ਹਨ
  • ਆਊਟ ਸੋਰਸ ਵਾਲੇ ਮੁਲਾਜ਼ਮ ਨੂੰ ਪੱਕੇ ਕਰਨ ਦੀ ਤਜ਼ਵੀਜ਼ ਨਹੀਂ ਹੈ

ਇਸ ਦੌਰਾਨ ਪੰਜਾਬ 'ਚ 2000 ਦੇ ਕਰੀਬ ਸਰਕਾਰੀ ਬੱਸਾਂ ਬੰਦ ਰਹੀਆਂ ਜਿਸਦੇ ਕਾਰਨ ਪੰਜਾਬ 'ਚ ਸਫਰ ਕਰਨ ਵਾਲੇ ਲੋਕਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ ਸੀ।  

ਦੱਸਣਯੋਗ ਹੈ ਕਿ ਇਸ ਤੋਂ ਪਹਿਲਾਂ ਪੰਜਾਬ ਵਿੱਚ ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਦੀ 14 ਸਤੰਬਰ ਨੂੰ ਮੀਟਿੰਗ ਹੋਣੀ ਸੀ ਜੋ ਕਿ ਮੁਲਤਵੀ ਹੋ ਗਈ ਸੀ ਜਿਸ ਕਰਕੇ 14 ਸਤੰਬਰ ਨੂੰ ਮੁਲਾਜ਼ਮਾਂ ਵੱਲੋਂ ਦੋ ਘੰਟਿਆਂ ਲਈ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ। 

ਇਸ ਦੌਰਾਨ ਯੂਨੀਅਨ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਉਨ੍ਹਾਂ ਨੂੰ ਚੇਤਾਵਨੀ ਇਸ ਲਈ ਦੇਣੀ ਪਈ ਕਿਉਂਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ 3-4 ਮੀਟਿੰਗਾਂ ਦਾ ਸਮਾਂ ਦਿੱਤਾ ਗਿਆ ਹੈ ਅਤੇ ਪਰ ਅਜੇ ਤੱਕ ਮੀਟਿੰਗ ਨਹੀਂ ਹੋ ਪਾਈ ਹੈ। ਉਨ੍ਹਾਂ ਇਹ ਵੀ ਕਿਹਾ ਸੀ ਕਿ ਅਧਿਕਾਰੀਆਂ ਨਾਲ 15 ਤੋਂ 16 ਵਾਰ ਮੀਟਿੰਗਾਂ ਹੋ ਚੁੱਕੀਆਂ ਹਨ ਪਰ ਅਜੇ ਤੱਕ ਕੋਈ ਹੱਲ ਨਹੀਂ ਨਿਕਲਿਆ ਹੈ। 

ਇਹ ਵੀ ਪੜ੍ਹੋ: Captain Amarinder Singh: ਕੈਪਟਨ ਅਮਰਿੰਦਰ ਸਿੰਘ ਨੇ ਜਸਟਿਨ ਟਰੂਡੋ ਦੇ ਬਿਆਨ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ

ਇਹ ਵੀ ਪੜ੍ਹੋ: Muktsar Bus Accident News: ਨਹਿਰ 'ਚ ਨਿੱਜੀ ਕੰਪਨੀ ਦੀ ਬੱਸ ਡਿੱਗਣ ਨਾਲ 8 ਲੋਕਾਂ ਦੀ ਮੌਤ

 

Trending news