Punjab News:  ਪੰਜਾਬੀਆਂ ਨੇ ਵਿਦੇਸ਼ਾਂ ਵਿੱਚ ਵੱਡੀ ਮਿਹਨਤ ਸਦਕਾ ਵੱਡੀਆਂ ਪੁਲਾਂਘਾਂ ਪੁੱਟੀਆਂ ਹਨ। ਇਟਲੀ ਵਿੱਚ ਵੀ ਪੰਜਾਬੀਆ ਨੇ ਵੱਡੀਆ ਮੱਲਾਂ ਮਾਰ ਲਈਆਂ ਹਨ।  ਸਮਰਾਲਾ ਦੇ ਨਜਦੀਕੀ ਪਿੰਡ ਹਰਿਓਂ ਦੇ ਨੌਜਵਾਨ ਨੇ ਇਟਲੀ ਵਿੱਚ ਵੱਡੀ ਉਪਲਬੱਧੀ ਹਾਸਿਲ ਕੀਤੀ ਹੈ। ਪੰਜਾਬੀ ਨੌਜਵਾਨ ਅਰਸ਼ਪ੍ਰੀਤ ਸਿੰਘ ਭੁੱਲਰ ਨੇ ਮਿਹਨਤ ਸਦਕਾ ਇਟਲੀ ਪੁਲਿਸ ਵਿੱਚ ਭਰਤੀ ਹੋਕੇ ਭਾਈਚਾਰੇ ਦਾ ਮਾਣ ਵਧਾਇਆ ਹੈ। 26 ਸਾਲਾਂ ਅਰਸ਼ਪ੍ਰੀਤ ਸਿੰਘ ਭੁੱਲਰ ਜੋ ਕੁਝ ਸਮਾਂ ਪਹਿਲਾਂ ਕੈਨੇਡਾ ਗਿਆ, ਉੱਥੇ ਉਸਦਾ ਮਨ ਨਾ ਲੱਗਾ ਤਾਂ ਉਹ ਵਾਪਸ ਆ ਕੇ ਇਟਲੀ ਚਲਾ ਗਿਆ, ਜੋ ਅੱਜਕੱਲ ਇਟਲੀ ਦੇ ਸ਼ਹਿਰ ਮੋਦਨੇ ਵਿੱਚ ਰਹਿੰਦੇ ਹਨ। 


COMMERCIAL BREAK
SCROLL TO CONTINUE READING

ਪਿਤਾ ਸੁਰਿੰਦਰ ਸਿੰਘ ਭੁੱਲਰ ਅਤੇ ਮਾਤਾ ਨਰਿੰਦਰ ਕੌਰ ਨਾਲ ਰਹਿੰਦਿਆ ਅਰਸ਼ਪ੍ਰੀਤ ਸਿੰਘ ਭੁੱਲਰ ਨੇ ਇਟਲੀ ਦੇ ਪਾਰਮਾ ਇਲਾਕੇ ਵਿੱਚ ਪੁਲੀਸੀਆ ਲੋਕਾਲੇ ਵਿੱਚ ਨੌਕਰੀ ਪ੍ਰਾਪਤ ਕੀਤੀ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਅਰਸ਼ਦੀਪ ਦੇ ਦਾਦਾ ਹਰਪਾਲ ਸਿੰਘ ਭੁੱਲਰ ਨੇ ਦੱਸਿਆ ਕਿ ਉਹਨਾਂ ਦਾ ਪੋਤਾ ਪੜਾਈ ਵਿੱਚ ਹਮੇਸ਼ਾ ਹੀ ਹੁਸ਼ਿਆਰ ਰਿਹਾ ਹੈ। 


ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਲੁੱਟ ਦੀ ਵੱਡੀ ਵਾਰਦਾਤ! ਇੱਕ ਬਜ਼ੁਰਗ ਮਹਿਲਾ ਉੱਤੇ ਹਥੌੜੇ ਨਾਲ ਕੀਤਾ ਵਾਰ

ਆਪਣੀ ਮਿਹਨਤ ਅਤੇ ਲਗਨ ਸਦਕਾ ਉਸਨੇ ਇਟਲੀ ਵਿੱਚ ਪੰਜਾਬੀ ਭਾਈਚਾਰੇ ਦਾ ਨਾਮ ਰੌਸ਼ਨ ਕੀਤਾ। ਇੱਥੇ ਇਹ ਵੀ ਦੱਸਣਯੋਗ ਹੈ ਕਿ ਅਰਸ਼ਪ੍ਰੀਤ ਸਿੰਘ ਭੁੱਲਰ ਦੀ ਮਾਤਾ ਨਰਿੰਦਰ ਕੌਰ ਪਿਛਲੇ 22 ਸਾਲਾਂ ਤੋਂ ਹਸਪਤਾਲ ਵਿੱਚ ਟਰਾਂਸਲੇਟਰ ਦੇ ਤੌਰ ਉੱਤੇ ਨੌਕਰੀ ਕਰ ਰਹੇ ਹਨ।


ਇਹ ਵੀ ਪੜ੍ਹੋ: BR Ambedkar Death Anniversary:ਡਾ. ਭੀਮ ਰਾਓ ਅੰਬੇਦਕਰ ਦੀ ਬਰਸੀ ਅੱਜ, PM ਨਰਿੰਦਰ ਮੋਦੀ ਨੇ ਦਿੱਤੀ ਸ਼ਰਧਾਂਜਲੀ