Punjab's Rajpura Gurdwara Sacrilege Case News Today: ਰਾਜਪੁਰਾ 'ਚ ਬੇਅਦਬੀ ਦੀ ਕੋਸ਼ਿਸ਼ (Punjab's Rajpura Gurdwara Sacrilege Case News Today) ਕਰਨ ਵਾਲਾ ਦੋਸ਼ੀ ਸੀਸੀਟੀਵੀ ‘ਚ ਦੇਖਿਆ ਜਾ ਸਕਦਾ ਹੈ।
Trending Photos
Punjab's Rajpura Gurdwara Sacrilege Case News Today: ਪਟਿਆਲਾ ਦੇ ਰਾਜਪੁਰਾ ਤੋਂ ਇੱਕ ਖ਼ਬਰ ਸਾਹਮਣੇ ਆ ਰਹੀ ਹੈ ਜਿੱਥੇ ਗੁਰਦੁਆਰਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਦੱਸਿਆ ਜਾ ਰਿਹਾ ਹੈ ਕਿ ਇੱਥੇ ਇੱਕ ਨੌਜਵਾਨ ਰਾਜਪੁਰਾ ਦੇ ਗੁਰਦੁਆਰਾ ਸਿੰਘ ਸਭਾ ਵਿੱਚ ਨੰਗੇ ਸਿਰ ਚੱਪਲਾਂ ਪਾ ਕੇ ਗੁਰੂਘਰ ‘ਚ ਦਾਖ਼ਲ ਹੋ ਗਿਆ ਸੀ।
ਜਿਵੇਂ ਹੀ ਉੱਥੇ ਮੌਜੂਦ ਸੇਵਾਦਾਰਾਂ ਨੇ ਉਸਨੂੰ ਦੇਖਿਆ ਤਾਂ ਉਸ ਨੂੰ ਬਾਹਰ ਕੱਢ ਦਿੱਤਾ। ਇਸ ਤੋਂ ਬਾਅਦ ਜਦੋਂ ਨੌਜਵਾਨ ਨੇ ਮੁੜ ਅਜਿਹਾ ਕਰਨ ਦੀ ਕੋਸ਼ਿਸ਼ ਕੀਤੀ ਤਾਂ ਉੱਥੇ ਮੌਜੂਦ ਸ਼ਰਧਾਲੂ ਗੁੱਸੇ 'ਚ ਆ ਗਏ ਤੇ ਨੌਜਵਾਨ ਦੀ ਕੁੱਟਮਾਰ ਕਰਕੇ ਉਸ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ।
ਪੁਲਿਸ ਵੱਲੋਂ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਕੇ ਪੁੱਛਗਿੱਛ ਕੀਤੀ ਗਈ। ਇਸ ਦੌਰਾਨ ਇਹ ਪਤਾ ਲੱਗਿਆ ਹੈ ਕਿ ਫੜ੍ਹਿਆ ਗਿਆ ਨੌਜਵਾਨ ਰਾਜਪੁਰਾ ਦਾ ਰਹਿਣ ਵਾਲਾ ਹੈ ਅਤੇ ਉਸਦਾ ਨਾਂ ਸਾਹਿਲ ਦੱਸਿਆ ਜਾ ਰਿਹਾ ਹੈ। ਮਿਲੀ ਜਾਣਕਾਰੀ ਦੇ ਮੁਤਾਬਕ ਉਹ ਚੰਡੀਗੜ੍ਹ ਵਿਖੇ ਨੌਕਰੀ ਕਰਦਾ ਹੈ ਅਤੇ ਫਿਲਹਾਲ ਪੁਲਿਸ ਉਸ ਤੋਂ ਪੁੱਛਗਿੱਛ ਕਰ ਰਹੀ ਹੈ।
ਰਾਜਪੁਰਾ 'ਚ ਬੇਅਦਬੀ ਦੀ ਕੋਸ਼ਿਸ਼ (Punjab's Rajpura Gurdwara Sacrilege Case News Today) ਕਰਨ ਵਾਲਾ ਦੋਸ਼ੀ ਸੀਸੀਟੀਵੀ ‘ਚ ਦੇਖਿਆ ਜਾ ਸਕਦਾ ਹੈ। ਗੁਰਦੁਆਰਾ ਸਾਹਿਬ ਵਿੱਚ ਕਰੀਬ 15 ਤੋਂ 16 ਸੀਸੀਟੀਵੀ ਕੈਮਰੇ ਲੱਗੇ ਹੋਏ ਹਨ ਜਿਨ੍ਹਾਂ ਦੀ ਫੁਟੇਜ ਪੁਲਿਸ ਵੱਲੋਂ ਇਕੱਠੀ ਕੀਤੀ ਜਾ ਰਹੀ ਹੈ।
ਫਿਲਹਾਲ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ ਕਿ ਉਕਤ ਨੌਜਵਾਨ ਪਹਿਲਾਂ ਵੀ ਗੁਰਦੁਆਰਾ ਸਾਹਿਬ ਆਉਂਦਾ ਰਿਹਾ ਹੈ ਜਾਂ ਇਹ ਪਹਿਲੀ ਵਾਰ ਸੀ। ਪੁਲਿਸ ਦਾ ਕਹਿਣਾ ਹੈ ਕਿ ਸਾਹਿਲ ਚੱਪਲਾਂ ਪਾ ਕੇ ਗੁਰੂਘਰ ਦੇ ਅੰਦਰ ਆਇਆ ਸੀ ਅਤੇ ਸੇਵਾਦਾਰਾਂ ਵੱਲੋਂ ਉਸ ਨੂੰ ਤੁਰੰਤ ਕਾਬੂ ਕਰ ਲਿਆ ਗਿਆ ਸੀ। ਇਸ ਤੋਂ ਬਾਅਦ ਸਾਹਿਲ ਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ ਸੀ ਤੇ ਉਸਦੇ ਖਿਲਾਫ ਮਾਮਲਾ ਵੀ ਦਰਜ ਕਰ ਲਿਆ ਗਿਆ ਹੈ।
ਇਹ ਵੀ ਪੜ੍ਹੋ: Breaking News: ਅੰਮ੍ਰਿਤਸਰ ਤੋਂ ਅਗਵਾ ਹੋਈ ਬੱਚੀ ਦੀ ਮਿਲੀ ਲਾਸ਼; ਮਤਰੇਈ ਮਾਂ ਨੇ ਕੀਤਾ ਇਹ ਕਾਰਾ
ਪੁਲਿਸ ਦਾ ਇਹ ਵੀ ਕਹਿਣਾ ਹੈ ਕਿ ਨੌਜਵਾਨ ਵੱਲੋਂ ਇਹ ਸਭ ਕਿਉਂ ਕੀਤਾ ਗਿਆ, ਅਜੇ ਇਸ ਦੀ ਜਾਂਚ ਕੀਤੀ ਜਾ ਰਹੀ ਹੈ।
Punjab's Rajpura Gurdwara Sacrilege Case News Today:
ਇਹ ਵੀ ਪੜ੍ਹੋ: Punjab Weather Update: ਪੰਜਾਬ 'ਚ ਫਿਰ ਬਦਲੇਗਾ ਮੌਸਮ! IMD ਨੇ ਆਉਣ ਵਾਲੇ 2 ਦਿਨਾਂ ਦਾ ਦੱਸਿਆ ਹਾਲ