Punjab buses strike news: ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ
Advertisement

Punjab buses strike news: ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ

PRTC buses strike news today: 14 ਸਤੰਬਰ ਨੂੰ ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੀਟਿੰਗ ਹੋਣੀ ਸੀ ਜੋ ਕਿ ਹੁਣ 29 ਸਤੰਬਰ ਲਈ ਮੁਲਤਵੀ ਕਰ ਦਿੱਤੀ ਗਈ।

 Punjab buses strike news: ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਵੱਲੋਂ ਕੀਤਾ ਗਿਆ ਰੋਸ ਪ੍ਰਦਰਸ਼ਨ

Punjab Roadways and PRTC buses strike news today: ਪੰਜਾਬ ਵਿੱਚ ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਦੀ ਮੀਟਿੰਗ ਮੁਲਤਵੀ ਹੋ ਗਈ ਜਿਸ ਕਰਕੇ ਅੱਜ ਯਾਨੀ 14 ਸਤੰਬਰ ਨੂੰ ਦੋ ਘੰਟਿਆਂ ਲਈ  ਰੋਸ ਪ੍ਰਦਰਸ਼ਨ ਕੀਤਾ ਗਿਆ। ਦੱਸ ਦਈਏ ਕਿ ਰੋਸ ਵਜੋਂ ਪਨਬੱਸ ਤੇ ਪੀਆਰਟੀਸੀ ਯੂਨੀਅਨ ਵੱਲੋਂ 2 ਘੰਟੇ ਲਈ ਪੰਜਾਬ ਦੇ ਬੱਸ ਅੱਡਿਆਂ 'ਤੇ ਰੋਸ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਗਿਆ ਸੀ। 

ਦੱਸਣਯੋਗ ਹੈ ਕਿ 14 ਸਤੰਬਰ ਨੂੰ ਪੀਆਰਟੀਸੀ ਤੇ ਪਨਬੱਸ ਮੁਲਾਜ਼ਮਾਂ ਦੀ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮੀਟਿੰਗ ਹੋਣੀ ਸੀ ਜੋ ਕਿ ਹੁਣ 29 ਸਤੰਬਰ ਲਈ ਮੁਲਤਵੀ ਕਰ ਦਿੱਤੀ ਗਈ। ਰੋਸ ਵਜੋਂ ਪਨਬੱਸ ਤੇ ਪੀਆਰਟੀਸੀ ਯੂਨੀਅਨ ਵੱਲੋਂ 14 ਸਤੰਬਰ 2023 ਨੂੰ 2 ਘੰਟਿਆਂ ਲਈ ਬੱਸ ਸਟੈਂਡਾ ਵਿੱਚ ਰੋਸ ਪ੍ਰਦਰਸ਼ਨ ਕੀਤਾ ਗਿਆ।

ਪੰਜਾਬ ਰੋਡਵੇਜ਼-ਪਨਬੱਸ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਸੂਬੇ ਦੇ ਮੁੱਖ ਮੰਤਰੀ ਨੂੰ ਪਹਿਲਾਂ ਹੀ ਚੇਤਾਵਨੀ ਦੇ ਦਿੱਤੀ ਗਈ ਸੀ ਕਿ ਜੇਕਰ ਮੁੱਖ ਮੰਤਰੀ ਇਸ ਵਾਰ 14 ਸਤੰਬਰ ਦੀ ਮੀਟਿੰਗ ਤੋਂ ਭੱਜਦੇ ਹਨ ਤਾਂ ਉਨ੍ਹਾਂ ਵੱਲੋਂ ਪੂਰੇ ਪੰਜਾਬ ਵਿੱਚ ਬੱਸਾਂ ਦਾ ਚੱਕਾ ਜਾਮ ਕੀਤਾ ਜਾਵੇਗਾ। ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਪੰਜਾਬ ਸਰਕਾਰ ਟਰਾਂਸਪੋਰਟ ਵਿਭਾਗ ਨੂੰ ਚਲਾਉਣ ਵਿੱਚ ਨਾਕਾਮ ਸਾਬਤ ਹੋ ਰਹੀ ਹੈ ਅਤੇ ਟਰਾਂਸਪੋਰਟ ਮਾਫੀਆ ਵੱਲੋਂ ਟਰਾਂਸਪੋਰਟ ’ਤੇ ਵੀ ਕਬਜ਼ਾ ਕੀਤਾ ਜਾ ਰਿਹਾ ਹੈ।

'3-4 ਮੀਟਿੰਗਾਂ ਦਾ ਸਮਾਂ ਦੇ ਕੇ ਭੱਜ ਗਏ ਹਨ'

ਯੂਨੀਅਨ ਨੇ ਇਹ ਵੀ ਕਿਹਾ ਕਿ ਇਸ ਵਾਰ ਉਨ੍ਹਾਂ ਨੂੰ ਚੇਤਾਵਨੀ ਇਸ ਲਈ ਦੇਣੀ ਪਈ ਹੈ ਕਿਉਂਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਵੱਲੋਂ 3-4 ਮੀਟਿੰਗਾਂ ਦਾ ਸਮਾਂ ਦਿੱਤਾ ਗਿਆ ਹੈ ਅਤੇ ਪਰ ਅਜੇ ਤਕ ਮੀਟਿੰਗ ਨਹੀਂ ਹੋ ਪਾਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਅਧਿਕਾਰੀਆਂ ਨਾਲ 15 ਤੋਂ 16 ਵਾਰ ਮੀਟਿੰਗਾਂ ਹੋ ਚੁੱਕੀ ਹੈ ਪਰ ਕੋਈ ਹੱਲ ਨਹੀਂ ਨਿਕਲਿਆ ਹੈ ਅਤੇ ਯੂਨੀਅਨ ਵੱਲੋਂ ਇਸੇ ਲਈ 14, 15, 16 ਅਗਸਤ ਨੂੰ ਯੂਨੀਅਨ ਵੱਲੋਂ ਹੜਤਾਲ ਕੀਤੀ ਗਈ ਸੀ ਅਤੇ 15 ਅਗਸਤ ਨੂੰ ਗ਼ੁਲਾਮੀ ਦਿਵਸ ਮਨਾਇਆ ਗਿਆ ਸੀ।

ਜ਼ਿਕਰਯੋਗ ਹੈ ਕਿ ਹਾਲ ਹੀ ਵਿੱਚ ਲੁਧਿਆਣਾ ਦੇ ਬੱਸ ਅੱਡੇ 'ਤੇ ਸਥਿਤ ਪੰਜਾਬ ਰੋਡਵੇਜ ਤੇ ਪਨਬੱਸ ਕਰਮਚਾਰੀਆਂ ਵੱਲੋਂ ਸਰਕਾਰ ਦੇ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ ਗਿਆ ਸੀ ਤੇ ਇਸ ਦੌਰਾਨ ਕਿਹਾ ਗਿਆ ਸੀ ਕਿ ਪੰਜਾਬ ਸਰਕਾਰ ਵੱਲੋਂ ਆਊਟਸੋਰਸਿੰਗ ਉਤੇ ਕਰਮਚਾਰੀਆਂ ਨੂੰ ਭਰਤੀ ਕਰਨ 'ਤੇ ਮਨਾਹੀ ਦਿੱਤੀ ਗਈ ਸੀ ਪਰ ਫਿਰ ਵੀ ਮੁਲਾਜ਼ਮਾਂ ਦੀ ਭਰਤੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ: Punjab News: ਪੰਜਾਬ 'ਚ ਸਿੱਖਿਆ ਦੇ ਖੇਤਰ 'ਚ ਕ੍ਰਾਂਤੀਕਾਰੀ ਸੁਧਾਰ ਕੀਤੇ ਜਾ ਰਹੇ-ਸੀਐਮ ਭਗਵੰਤ ਮਾਨ

Trending news