Punjab Roadways Strike: ਅੱਜ ਨਹੀਂ ਹੋਵੇਗਾ ਪੰਜਾਬ ਰੋਡਵੇਜ਼ ਦਾ ਚੱਕਾ ਜਾਮ! ਠੇਕਾ ਮੁਲਾਜ਼ਮਾਂ ਨੇ ਹੜਤਾਲ ਲਈ ਵਾਪਸ
Advertisement
Article Detail0/zeephh/zeephh1823811

Punjab Roadways Strike: ਅੱਜ ਨਹੀਂ ਹੋਵੇਗਾ ਪੰਜਾਬ ਰੋਡਵੇਜ਼ ਦਾ ਚੱਕਾ ਜਾਮ! ਠੇਕਾ ਮੁਲਾਜ਼ਮਾਂ ਨੇ ਹੜਤਾਲ ਲਈ ਵਾਪਸ

Punjab Roadways Strike News: ਦਰਅਸਲ ਬੀਤੇ ਦਿਨੀ ਮੁੱਖ ਮੰਤਰੀ ਵੱਲੋਂ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਮਿਲਣ ਤੋਂ ਬਾਅਦ ਠੇਕਾ ਮੁਲਾਜ਼ਮਾਂ ਨੇ ਇਹ ਫੈਸਲਾ ਵਾਪਸ ਲੈ ਲਿਆ ਸੀ। ਕਰਮਚਾਰੀ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਹੜਤਾਲ ਵਾਪਸ ਲੈਣ ਦੀ ਸੂਚਨਾ ਸਾਰਿਆਂ ਨੂੰ ਦੇ ਦਿੱਤੀ ਗਈ ਹੈ।

 

Punjab Roadways Strike: ਅੱਜ ਨਹੀਂ ਹੋਵੇਗਾ ਪੰਜਾਬ ਰੋਡਵੇਜ਼ ਦਾ ਚੱਕਾ ਜਾਮ! ਠੇਕਾ ਮੁਲਾਜ਼ਮਾਂ ਨੇ ਹੜਤਾਲ ਲਈ ਵਾਪਸ

Punjab Roadways Strike News: ਪੰਜਾਬ ਵਿੱਚ ਅੱਜ ਰੋਡਵੇਜ਼ ਦੀਆਂ ਬੱਸਾਂ ਦਾ ਚੱਕਾ ਜਾਮ ਨਹੀਂ ਹੋਵੇਗਾ। ਕਿਹਾ ਗਿਆ ਹੈ ਕਿ ਪੰਜਾਬ ਰੋਡਵੇਜ਼ ਅਤੇ ਪਨਬੱਸ ਠੇਕਾ ਮੁਲਾਜ਼ਮ ਯੂਨੀਅਨ ਵੱਲੋਂ 3 ਦਿਨ ਦੀ ਹੜਤਾਲ ਅਤੇ ਜਾਮ ਨੂੰ ਵਾਪਸ ਲੈ ਕੇ ਸਾਰੀਆਂ ਬੱਸਾਂ ਆਮ ਵਾਂਗ ਚੱਲਣ ਦਾ ਐਲਾਨ ਕੀਤਾ ਗਿਆ ਹੈ।

ਦਰਅਸਲ ਬੀਤੇ ਦਿਨੀ ਮੁੱਖ ਮੰਤਰੀ ਵੱਲੋਂ ਪੈਨਲ ਮੀਟਿੰਗ ਕਰਵਾਉਣ ਦਾ ਭਰੋਸਾ ਮਿਲਣ ਤੋਂ ਬਾਅਦ ਠੇਕਾ ਮੁਲਾਜ਼ਮਾਂ ਨੇ ਇਹ ਫੈਸਲਾ ਵਾਪਸ ਲੈ ਲਿਆ ਸੀ। ਕਰਮਚਾਰੀ ਯੂਨੀਅਨ ਦੇ ਆਗੂਆਂ ਦਾ ਕਹਿਣਾ ਹੈ ਕਿ ਹੜਤਾਲ ਵਾਪਸ ਲੈਣ ਦੀ ਸੂਚਨਾ ਸਾਰਿਆਂ ਨੂੰ ਦੇ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Punjab Roadways Strike Postpone: ਪੰਜਾਬ ਰੋਡਵੇਜ਼, ਪਨਬਸ ਤੇ ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਵੱਲੋਂ ਹੜਤਾਲ ਮੁਲਤਵੀ

ਮੁਲਾਜ਼ਮਾਂ ਦੀ ਮੰਗ ਹੈ ਕਿ ਟਰਾਂਸਪੋਰਟ ਵਿੱਚੋਂ ਠੇਕੇਦਾਰੀ ਪ੍ਰਥਾ ਖ਼ਤਮ ਕੀਤੀ ਜਾਵੇ। ਸਰਕਾਰ ਨੂੰ 20 ਤੋਂ 25 ਕਰੋੜ ਕਰਮਚਾਰੀਆਂ ਦੀ ਭਲਾਈ 'ਤੇ ਖਰਚ ਕਰਨਾ ਚਾਹੀਦਾ ਹੈ ਜੋ ਜੀਐਸਟੀ ਤੋਂ ਬਚੇ ਹਨ। ਕੱਚੇ ਮੁਲਾਜ਼ਮਾਂ ਦੀਆਂ ਤਨਖਾਹਾਂ ਵਿੱਚ 5 ਫੀਸਦੀ ਵਾਧਾ ਯਕੀਨੀ ਬਣਾਇਆ ਜਾਵੇ।ਕਿਲੋਮੀਟਰ ਸਕੀਮ ਨੂੰ ਖਤਮ ਕੀਤਾ ਜਾਵੇ। ਰੋਡਵੇਜ਼ ਵਿੱਚ ਖਾਲੀ ਪਈਆਂ ਅਸਾਮੀਆਂ ’ਤੇ ਮੁਲਾਜ਼ਮਾਂ ਦੀ ਭਰਤੀ ਕੀਤੀ ਜਾਵੇ ਪਰ ਇਹ ਭਰਤੀ ਆਊਟਸੋਰਸ ਜਾਂ ਠੇਕੇ ’ਤੇ ਨਹੀਂ ਹੋਣੀ ਚਾਹੀਦੀ, ਸਗੋਂ ਸਿੱਧੀ ਹੋਣੀ ਚਾਹੀਦੀ ਹੈ।

ਦਰਅਸਲ ਅੱਜ ਪੰਜਾਬ ਰੋਡਵੇਜ਼/ਪਨਬਸ/ਪੀ.ਆਰ.ਟੀ.ਸੀ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਵੱਲੋਂ ਸਮੂਹ ਵਰਕਰਾਂ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਮੰਗਾਂ ਨੂੰ ਲਾਗੂ ਕਰਵਾਉਣ ਲਈ 14/15/16 ਅਗਸਤ ਦੀ ਹੜਤਾਲ ਰੱਖੀ ਗਈ ਸੀ। ਇਸ ਹੜਤਾਲ ਨੂੰ ਸਟੇਟ ਸੈਕਟਰੀ ਪੰਜਾਬ ਵੱਲੋਂ ਭਰੋਸੇ ਦੇਣ ਤੋਂ ਬਾਅਦ ਇਹ ਹੜਤਾਲ ਮੁਲਤਵੀ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ: Himachal School Closed: ਭਾਰੀ ਮੀਂਹ ਕਾਰਨ ਹਿਮਾਚਲ 'ਚ ਅੱਜ ਸਾਰੇ ਸਕੂਲ ਤੇ ਕਾਲਜ ਰਹਿਣਗੇ ਬੰਦ, ਸਰਕਾਰ ਵੱਲੋਂ ਜਾਰੀ ਹੁਕਮ

ਦੱਸਣਯੋਗ ਹੈ ਕਿ ਬੀਤੇ ਦਿਨੀ ਸਟੇਟ ਟ੍ਰਾਂਸਪੋਰਟ ਸੈਕਟਰੀ ਪੰਜਾਬ ਵੱਲੋਂ ਮੰਨੀਆਂ ਮੰਗਾਂ ਨੂੰ ਲਾਗੂ ਕਰਵਾਉਣ ਦਾ ਵੀ ਪੂਰਨ ਭਰੋਸਾ ਦਿੱਤਾ ਗਿਆ ਸੀ ਜਿਸ ਨੂੰ ਮੁੱਖ ਰੱਖਦੇ ਹੋਏ ਯੂਨੀਅਨ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਰੋਡਵੇਜ਼/ਪਨਬਸ/ ਪੀ.ਆਰ.ਟੀ.ਸੀ ਦੀ ਸਰਵਿਸ ਆਮ ਦਿਨਾਂ ਵਾਂਗੂ ਹੀ ਚੱਲੇਗੀ ਜੋ ਉਲੀਕੇ ਸੰਘਰਸ਼ ਸੀ ਯੂਨੀਅਨ ਵੱਲੋਂ ਫ਼ੈਸਲਾ ਕੀਤਾ ਗਿਆ ਹੈ ਕਿ ਉਨ੍ਹਾਂ ਪ੍ਰੋਗਰਾਮਾਂ ਨੂੰ ਮੀਟਿੰਗ ਤੱਕ ਮੁਲਤਵੀ ਕੀਤਾ ਜਾਂਦਾ ਹੈ ਤੇ ਅਗਲੇ ਫੈਸਲੇ ਮੁੱਖ ਮੰਤਰੀ ਪੰਜਾਬ ਦੀ ਮੀਟਿੰਗ ਉਪਰੰਤ ਕੀਤੀ ਜਾਣਗੇ। 

Trending news