Punjab Roadways and PRTC busses strike news today: ਪੰਜਾਬ ਤੋਂ ਅੱਜ ਦੀ ਇੱਕ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਬੇ ਵਿੱਚ ਅੱਜ ਯਾਨੀ ਮੰਗਲਵਾਰ ਨੂੰ ਪਨਬਸ ਰੋਡਵੇਜ਼ ਤੇ ਪੀ ਆਰ ਟੀ ਸੀ ਦੀਆਂ ਬੱਸਾਂ ਨਹੀਂ ਦੌੜਣਗੀਆਂ ਕਿਉਂਕਿ ਪੰਜਾਬ ਰੋਡਵੇਜ ਪਨਬਸ ਤੇ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਵੱਲੋਂ ਚੱਕਾ ਜਾਮ ਦੀ ਕਾਲ ਦਿੱਤੀ ਗਈ ਹੈ।


COMMERCIAL BREAK
SCROLL TO CONTINUE READING

ਮਿਲੀ ਜਾਣਕਾਰੀ ਦੇ ਮੁਤਾਬਕ ਅੱਜ ਯਾਨੀ ਮੰਗਲਵਾਰ ਨੂੰ ਚੱਕਾ ਜਾਮ ਕੀਤਾ ਜਾਵੇਗਾ ਤੇ ਭਲਕੇ ਯਾਨੀ ਬੁੱਧਵਾਰ ਜੂਨ 28 ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦਾ ਘਿਰਾਓ ਕਰਨ ਦਾ ਐਲਾਨ ਕੀਤਾ ਗਿਆ ਹੈ। 


ਪੰਜਾਬ ਰੋਡਵੇਜ ਪਨਬਸ ਤੇ ਪੀ ਆਰ ਟੀ ਸੀ ਕੰਟਰੈਕਟ ਵਰਕਰਜ ਯੂਨੀਅਨ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਹਰਕੇਸ਼ ਵਿੱਕੀ ਨੇ ਪ੍ਰੈਸ 'ਚ ਬਿਆਨ ਜਾਰੀ ਕਰਦਿਆਂ ਕਿਹਾ ਸੀ ਕਿ ਪੰਜਾਬ ਸਰਕਾਰ ਦਾ ਆਪਣੇ ਵਿਭਾਗਾਂ ਵੱਲ ਬਿਲਕੁੱਲ ਵੀ ਧਿਆਨ ਨਹੀਂ ਹੈ। ਉਨ੍ਹਾਂ ਕਿਹਾ ਕਿ PRTC ਵਿੱਚ km ਸਕੀਮ ਬੱਸਾਂ ਦੇ ਟੈਂਡਰ ਕੱਢ ਕੇ ਵਿਭਾਗ ਦਾ ਨਿੱਜੀਕਰਨ ਕੀਤਾ ਜਾ ਰਿਹਾ ਹੈ, ਜਿਸ ਦਾ ਯੂਨੀਅਨ ਵੱਲੋਂ ਲਗਾਤਾਰ ਵਿਰੋਧ ਕੀਤਾ ਜਾ ਰਿਹਾ ਹੈ। 


ਸੂਬਾ ਜੁਆਇੰਟ ਸਕੱਤਰ ਜਗਤਾਰ ਸਿੰਘ ਨੇ ਕਿਹਾ ਕਿ ਸਰਕਾਰ ਮੁਲਾਜਮਾਂ ਦੀ ਮੰਗਾ ਮੰਨ ਕੇ ਵੀ ਲਾਗੂ ਨਹੀਂ ਕਰ ਰਹੀ ਜਿਸ ਤੋ ਸਿੱਧ ਹੁੰਦਾ ਹੈ ਕਿ ਸਰਕਾਰ ਦਾ ਆਪਣੇ ਵਿਭਾਗਾਂ ਦੇ ਅਧਿਕਾਰੀਆਂ 'ਤੇ ਕੰਟਰੋਲ ਨਹੀਂ ਹੈ, ਕਹਿਣ ਦਾ ਮਤਲਬ ਹੈ ਕਿ Punbus ਤੇ PRTC ਵਿੱਚ ਮੁਲਾਜਮਾਂ ਦੀ ਜਾਇਜ ਮੰਗਾਂ ਮੰਨ ਕੇ ਲਾਗੂ ਨਹੀਂ ਹੋ ਰਹੀਆਂ ਜਿਸ ਕਰਕੇ ਵਰਕਰਾਂ ਦੇ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ।


ਇਹ ਵੀ ਪੜ੍ਹੋ: Goldy Brar Threat Salman Khan: ਗੋਲਡੀ ਬਰਾੜ ਨੇ ਸਲਮਾਨ ਖ਼ਾਨ ਨੂੰ ਜਾਨ ਤੋਂ ਮਾਰਨ ਦੀ ਦਿੱਤੀ ਧਮਕੀ


ਉਨ੍ਹਾਂ ਦੀਆ ਮੰਗਾਂ ਹਨ ਕਿ ਘਟ ਤਨਖਾਹ ਜਾਂ ਰਿਪੋਰਟ ਤੋਂ ਬਹਾਲ ਹੋਕੇ ਆਏ ਵਰਕਰਾਂ ਦੀ ਤਨਖਾਹ ਵਿੱਚ 2500 'ਤੇ 30% ਵਾਧਾ ਤੇ 5% ਇੰਕਰੀਮੈਂਟ ਹਰ ਸਾਲ ਦਾ ਲਾਗੂ ਕਰਨਾ ਤੇ km ਸਕੀਮ ਬੱਸਾਂ ਦੇ ਟੈਂਡਰ ਰੱਦ ਕਰਨਾ ਤੇ ਨਜਾਇਜ ਕੰਡੀਸ਼ਨ ਲਾਕੇ ਕੱਢੇ ਮੁਲਾਜਮਾਂ ਨੂੰ ਬਹਾਲ ਕਰਨਾ ਤੇ ਅੱਗੇ ਤੋਂ ਮਾਰੂ ਕੰਡੀਸ਼ਨਾਂ ਵਿੱਚ ਸੋਧ ਕਰਨੀ। 


ਉਨ੍ਹਾਂ ਕਿਹਾ ਕਿ ਇੰਨਾ ਵਿੱਚੋ ਕਈ ਮੰਗਾ ਤੇ ਸਹਿਮਤੀ ਬਣੀ ਸੀ ਤੇ ਪ੍ਰਮੁੱਖ ਸਕੱਤਰ ਵਿਜੇ ਕੁਮਾਰ ਜੰਜੂਆ ਵੱਲੋਂ ਪ੍ਰੈਸ ਨੋਟ ਵੀ ਜਾਰੀ ਕੀਤਾ ਗਿਆ ਸੀ ਪਰ ਮੈਨੇਜਮੈਂਟ ਵੱਲੋਂ ਇਹ ਮੰਗਾ ਅਜੇ ਤਕ ਲਾਗੂ ਨਹੀਂ ਕੀਤੀਆਂ ਗਈਆਂ। 


ਇਹ ਵੀ ਪੜ੍ਹੋ: Punjab Farmers Protest: 33 ਕਿਸਾਨ ਜਥੇਬੰਦੀਆਂ ਵੱਲੋਂ ਅੱਜ ਸੀਐਮ ਦੀ ਰਿਹਾਇਸ਼ ਦਾ ਘਿਰਾਓ ਕਰਨ ਦਾ ਐਲਾਨ


(For more news apart from Punjab Roadways and PRTC busses strike news today, stay tuned to Zee PHH)