Punjab Roadways strike: ਪੰਜਾਬ ਰੋਡਵੇਜ਼, ਪਨਬਸ, ਪੀਆਰਟੀਸੀ ਵਿਚ ਸਫਰ ਕਰਨ ਵਾਲਿਆਂ ਲਈ ਅਹਿਮ ਖਬਰ ਸਾਹਮਣੇ ਆਈ ਹੈ। ਪੀਆਰਟੀਸੀ ਕੰਟਰੈਕਟ ਵਰਕਰਜ਼ ਯੂਨੀਅਨ ਦੀ ਬੱਸਾਂ ਦੀ ਕਈ ਦਿਨਾਂ ਤੋਂ ਚੱਲ ਰਹੀ ਹੜਤਾਲ ਅੱਜ ਸਵੇਰੇ ਮੁਲਤਵੀ ਕਰ ਦਿੱਤੀ ਗਈ। ਪੰਜਾਬ ਸਰਕਾਰ ਨਾਲ ਸਮਝੌਤੇ ਮਗਰੋਂ ਬੱਸਾਂ ਨੂੰ ਬਕਾਇਦਾ ਰੂਟ ਉਤੇ ਰੋਜ਼ਾਨਾ ਦੀ ਤਰ੍ਹਾਂ ਚਲਾਉਣ ਦਾ ਫੈਸਲਾ ਕੀਤਾ ਗਿਆ ਹੈ। ਇਸ ਨਾਲ ਲੋਕਾਂ ਨੂੰ ਸੁੱਖ ਦਾ ਸਾਹ ਆਇਆ ਹੈ।


COMMERCIAL BREAK
SCROLL TO CONTINUE READING

ਮੁੜ ਤੋਂ ਬੱਸਾਂ ਚੱਲਣ ਕਰਕੇ ਰੋਜਾਨਾ ਸਫ਼ਰ ਕਰਨ ਵਾਲੇ ਲੋਕਾਂ 'ਚ ਖੁਸ਼ੀ ਦੀ ਲਹਿਰ ਹੈ।  ਦੱਸ ਦਈਏ ਕਿ ਭਾਵੇਂ ਬੀਤੀ ਕੱਲ੍ਹ ਯੂਨੀਅਨ ਦੀ ਮੁੱਖ ਮੰਤਰੀ ਦੇ ਵਧੀਕ ਪ੍ਰਮੁੱਖ ਸਕੱਤਰ ਹਿਮਾਂਸ਼ੂ ਜੈਨ ਨਾਲ ਮੀਟਿੰਗ ਬੇਸਿੱਟਾ ਰਹੀ ਸੀ। ਉਸ ਤੋਂ ਬਾਅਦ ਮੁਲਾਜ਼ਮਾਂ ਨੇ ਹੜਤਾਲ ਹੋਰ ਤੇਜ਼ ਕਰਨ ਦਾ ਐਲਾਨ ਕੀਤਾ ਸੀ। ਫਿਰ ਦੇਰ ਰਾਤ ਹੋਈ ਮੀਟਿੰਗ ਵਿੱਚ ਜਥੇਬੰਦਕ ਮੰਗਾਂ ਸਵੀਕਾਰ ਕਰਨ ਤੋਂ ਮਗਰੋਂ ਇਹ ਨਵਾਂ ਫੈਸਲਾ ਲਿਆ ਗਿਆ ਹੈ।



ਇਹ ਵੀ ਪੜ੍ਹੋ: ਮਹੇਸ਼ ਬਾਬੂ ਦੇ ਪਿਤਾ ਕ੍ਰਿਸ਼ਨਾ ਦਾ 80 ਸਾਲ ਦੀ ਉਮਰ 'ਚ ਹੋਇਆ ਦਿਹਾਂਤ, ਪਰਿਵਾਰ 'ਚ ਸੋਗ ਦੀ ਲਹਿਰ  


ਯੂਨੀਅਨ ਨੇ ਇਸ ਮਾਮਲੇ ਦੀ ਸਮਾਂਬੱਧ ਜਾਂਚ ਦੀ ਮੰਗ ਕੀਤੀ ਸੀ, ਜਿਸ ਨੂੰ ਸੂਬਾ ਸਰਕਾਰ ਨੇ ਪ੍ਰਵਾਨ ਕਰ ਲਿਆ ਹੈ। ਰੋਡਵੇਜ਼ ਯੂਨੀਅਨਾਂ ਦੀ ਸਰਕਾਰ ਨਾਲ ਅਗਲੀ ਮੀਟਿੰਗ 12 ਦਸੰਬਰ ਨੂੰ ਹੋਵੇਗੀ।  ਬੀਤੇ ਦਿਨੀ PRTC ,ਪਨਬੱਸ ਅਤੇ ਪੰਜਾਬ ਰੋਡਵੇਜ਼ ਦੇ ਲਗਭਗ 7,000 ਠੇਕਾ ਮੁਲਾਜ਼ਮ (ਡਰਾਈਵਰ ਅਤੇ ਕੰਡਕਟਰ ਦੋਵੇਂ) ਰੈਗੂਲਰ ਕਰਨ ਦੀ ਮੰਗ ਨੂੰ ਲੈ ਕੇ ਐਤਵਾਰ ਤੋਂ ਹੜਤਾਲ 'ਤੇ ਚਲੇ ਗਏ ਸਨ। ਸੋਮਵਾਰ ਨੂੰ ਲਗਾਤਾਰ ਦੂਜੇ ਦਿਨ ਵੀ ਮੁਲਾਜ਼ਮਾਂ ਨੇ ਬੱਸਾਂ ਦੀ ਡਿਊਟੀ ਛੱਡ ਕੇ ਆਪੋ-ਆਪਣੇ ਜ਼ਿਲੇ ਦੇ ਬੱਸ ਸਟੈਂਡ 'ਤੇ ਗੇਟ ਰੈਲੀ ਕਰਕੇ ਸਰਕਾਰ ਖਿਲਾਫ ਰੋਸ ਪ੍ਰਦਰਸ਼ਨ ਕੀਤਾ ਸੀ ।


ਸਵੇਰੇ ਹੀ ਪਟਿਆਲਾ ਬੱਸ ਸਟੈਂਡ 'ਤੇ ਵੀ ਠੇਕਾ ਮੁਲਾਜ਼ਮਾਂ ਨੇ ਬੱਸ ਸਟੈਂਡ 'ਤੇ ਪਹੁੰਚ ਕੇ ਧਰਨਾ ਸ਼ੁਰੂ ਕਰ ਦਿੱਤਾ ਸੀ। ਇਸ ਤੋਂ ਬਾਅਦ ਪਟਿਆਲਾ ਤੋਂ ਜਲੰਧਰ, ਅੰਮ੍ਰਿਤਸਰ, ਦਿੱਲੀ ਆਦਿ ਕਈ ਅਹਿਮ ਰੂਟਾਂ ਦੀਆਂ ਬੱਸਾਂ ਸਵੇਰੇ 7.40, ਸਵੇਰੇ 8.19 ਅਤੇ ਰਾਤ 9.34 ਵਜੇ ਨਹੀਂ ਚੱਲ ਸਕੀਆਂ। ਪਟਿਆਲਾ ਤੋਂ ਦਿੱਲੀ ਰੂਟ 'ਤੇ ਸਵੇਰੇ 6 ਵਜੇ ਤੋਂ ਪਹਿਲਾਂ ਬੱਸਾਂ ਰਵਾਨਾ ਹੋਈਆਂ ਪਰ ਉਸ ਤੋਂ ਬਾਅਦ ਰੂਟ 'ਤੇ ਕੋਈ ਵੀ ਬੱਸ ਨਹੀਂ ਚੱਲੀ। ਪੀਆਰਟੀਸੀ ਵਿੱਚ 1020 ਰੈਗੂਲਰ ਅਤੇ 800 ਸਿੱਧੇ ਠੇਕਾ ਮੁਲਾਜ਼ਮ ਕੰਮ ਕਰ ਰਹੇ ਹਨ। ਦੂਜੇ ਪਾਸੇ ਚੰਡੀਗੜ੍ਹ ਵਿੱਚ ਸਕੱਤਰ ਟਰਾਂਸਪੋਰਟ ਨਾਲ ਹੋਈ ਮੀਟਿੰਗ ਬੇਸਿੱਟਾ ਰਹੀ ਸੀ ਪਰ ਹੁਣ ਮੀਟਿੰਗ ਵਿਚ ਮੰਗਾਂ ਮੰਨਣ ਤੋਂ ਬਾਅਦ ਮੁੜ ਪੰਜਾਬ ਦੀਆਂ ਸੜਕਾਂ 'ਤੇ ਬੱਸਾਂ ਦੌੜਣ ਲੱਗ ਪਈਆਂ ਹਨ।