Punjab Sacrilege Case:  ਪੰਜਾਬ ਵਿੱਚ ਬੇਅਦਬੀ ਨਾਲ ਜੁੜੇ ਮਾਮਲੇ ਲਗਾਤਾਰ ਵੱਧ ਰਹੇ ਹਨ। ਇਸ ਵਿਚਾਲੇ ਅੱਜ ਤਾਜਾ ਮਾਮਲਾ ਬਟਾਲਾ ਤੋਂ ਸਾਹਮਣੇ ਆਇਆ ਹੈ ਜਿੱਥੇ ਇੱਕ ਵਾਰ ਫਿਰ ਤੋਂ ਬੇਅਦਬੀ ਦੀ ਖਬਰ ਮਿਲੀ ਹੈ ਅਤੇ ਇਸ ਦੌਰਾਨ ਦੋਸ਼ੀ ਨੇ 3 ਪੋਥੀਆਂ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ। ਇਸ ਤੋਂ ਬਾਅਦ ਦੋਸ਼ੀ ਫਰਾਰ ਹੋ ਗਿਆ ਹੈ। ਪਿੰਡ ਵਾਸੀਆਂ ਵਿੱਚ ਰੋਸ ਦੀ ਲਹਿਰ ਹੈ।


COMMERCIAL BREAK
SCROLL TO CONTINUE READING

ਬਟਾਲਾ ਅਧੀਨ ਆਉਂਦੇ ਪਿੰਡ ਵਡਾਲਾ ਗ੍ਰੰਥੀਆਂ ਦਾ ਜਿੱਥੇ ਇਕ ਅਣਪਛਾਤੇ ਵਿਅਕਤੀ ਵੱਲੋਂ 3 ਪੋਥੀਆਂ ਅਤੇ ਕੁੱਝ ਗੁਰੂ ਸਾਹਿਬਾਨਾਂ ਦੀਆਂ ਫੋਟੋਆਂ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ। ਲੇਕਿਨ ਗਨੀਮਤ ਇਹ ਰਹੀ ਕਿ ਹਵਾ ਦੇ ਨਾਲ ਬਚਾਅ ਹੋ ਗਿਆ


ਇਹ ਵੀ ਪੜ੍ਹੋ: Bathinda Accident News: ਤੇਜ਼ ਰਫ਼ਤਾਰ ਆਟੋ ਤੇ ਮੋਟਰਸਾਈਕਲ ਦੀ ਆਹਮੋ-ਸਾਹਮਣੇ ਟੱਕਰ; 2 ਦੀ ਮੌਤ

ਗੱਲਬਾਤ ਕਰਦਿਆਂ ਪਿੰਡ ਵਾਸੀ ਕਰਨਬੀਰ ਸਿੰਘ ਇੰਦਰਪਾਲ ਸਿੰਘ ਬੈਂਸ ਨੇ ਦੱਸਿਆ ਕਿ ਕਿਸੇ ਮੂਰਖ ਪ੍ਰਾਣੀ ਵੱਲੋਂ ਸਵੇਰੇ 7 ਵਜੇ ਗੁਟਕਾ ਸਾਹਿਬ ਦੀ ਬੇਅਦਬੀ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਉਨ੍ਹਾਂ ਬੰਦਿਆਂ ਦੀ ਪਹਿਲਾਂ ਤੋਂ ਯੋਜਨਾ ਸੀ ਜੋ ਲੋਕਾਂ ਦਾ ਧਰਮ ਪਰਿਵਰਤਨ ਕਰਵਾ ਕੇ ਇਹ ਘਿਨੌਣਾ ਕੰਮ ਕਰਵਾ ਰਹੇ ਹਨ। 


ਸਾਡੀ ਮੰਗ ਹੈ ਕਿ ਅਜਿਹੇ ਦੋਸ਼ੀਆਂ ਨੂੰ ਸਖ਼ਤ ਸਖ਼ਤ ਤੋਂ ਸਖ਼ਤ ਸਜ਼ਾ ਹੋਣੀ ਚਾਹੀਦੀ ਹੈ ਜਾਂ 302 ਦਾ ਪਰਚਾ ਦਰਜ ਕਰਕੇ ਫਾਂਸੀ ਦੀ ਸਜ਼ਾ ਹੋਵੇ ਜਾਂ ਅਜਿਹੇ ਦੋਸ਼ੀਆਂ ਨੂੰ ਸਿੱਖ ਕੌਮ ਦੇ ਹਵਾਲੇ ਕਰ ਦਿੱਤਾ ਜਾਵੇ।  ਉਥੇ ਹੀ ਦੂਜੇ ਪਾਸੇ ਚੌਂਕੀ ਵਡਾਲਾ ਗ੍ਰੰਥੀਆਂ ਦੀ ਪੁਲਸ ਵੱਲੋਂ ਅਣਪਛਾਤੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ ਕਰ ਕੇ ਤਫਤੀਸ਼ ਸ਼ੁਰੂ ਕਰ ਦਿੱਤੀ ਗਈ ਹੈ।


ਇਹ ਵੀ ਪੜ੍ਹੋ: IAF Heritage Centre: ਚੰਡੀਗੜ੍ਹ 'ਚ ਬਣਿਆ ਦੇਸ਼ ਦਾ ਪਹਿਲਾ ਏਅਰ ਫੋਰਸ ਹੈਰੀਟੇਜ ਸੈਂਟਰ; ਰਾਜਨਾਥ ਸਿੰਘ ਨੇ ਕੀਤਾ ਉਦਘਾਟਨ  


(ਬਟਾਲਾ ਤੋਂ ਭੋਪਾਲ ਸਿੰਘ ਦੀ ਰਿਪੋਰਟ)