Harsimrat Kaur Badal/ਭਰਤ ਸ਼ਰਮਾ:  ਸਾਬਕਾ ਕੇਂਦਰੀ ਮੰਤਰੀ ਅਤੇ ਲੋਕ ਸਭਾ ਮੈਂਬਰ ਹਰਸਿਮਰਤ ਕੌਰ ਬਾਦਲ ਸ੍ਰੀ ਹਰਿਮੰਦਰ ਸਾਹਿਬ ਵਿਖੇ (Sri Harmandir Sahib) ਨਤਮਸਤਕ ਹੋਏ। ਬਾਦਲ ਪਰਿਵਾਰ ਵਲੋਂ ਜਾਰੀ ਸ੍ਰੀ ਆਖੰਡ ਪਾਠ ਸਾਹਿਬਾਨ ਦੀ ਲੜੀ ਤਹਿਤ ਪਾਠ ਦੇ ਭੋਗ ਅਤੇ ਨਵੇਂ ਪਾਠ ਦੀ ਆਰੰਭਤਾ ਮੌਕੇ ਹਾਜ਼ਰੀ ਭਰੀ। 


COMMERCIAL BREAK
SCROLL TO CONTINUE READING

ਉਪਰੰਤ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਸਿਮਰਤ ਕੌਰ ਬਾਦਲ (Harsimrat Kaur Badal) ਨੇ ਇਕੋ ਪਾਰਟੀ ਵੱਲੋਂ ਇਕੋ ਹਲਕੇ ਤੋਂ ਲਗਾਤਾਰ ਚੌਥੀ ਵਾਰ ਜਿੱਤ ਬਖਸ਼ਣ ਲਈ ਵਾਹਿਗੁਰੂ ਦਾ ਸ਼ੁਕਰਾਨਾ ਕੀਤਾ ਤੇ ਵੋਟਰਾਂ ਦਾ ਵੀ ਧੰਨਵਾਦ ਕੀਤਾ ਜਿਨ੍ਹਾਂ ਨੇ ਉਨ੍ਹਾਂ ਪ੍ਰਤੀ ਲਗਾਤਾਰ ਚੌਥੀ ਵਾਰ ਵਿਸ਼ਵਾਸ਼ ਪ੍ਰਗਟਾਇਆ ਹੈ। ਬੀਬੀ ਬਾਦਲ ਨੇ ਕਿਹਾ ਕਿ ਪੰਜਾਬ ਦੀ ਜਨਤਾ ਨੇ ਸਾਰੀਆਂ ਸਰਕਾਰਾਂ ਤੇ ਸਾਰੀਆਂ ਪਾਰਟੀਆਂ ਦੀ ਕਾਰਗੁਜ਼ਾਰੀ ਦੇਖ ਲਈ ਹੈ।


ਇਹ ਵੀ ਪੜ੍ਹੋ: T20 World Cup Photos : ਹਰ ਪਾਸੇ ਜਸ਼ਨ... ਟੀਮ ਇੰਡੀਆ ਦੀ ਜਿੱਤ ਤੋਂ ਬਾਅਦ ਵਾਇਰਲ ਹੋ ਰਹੀਆਂ UNSEEN ਤਸਵੀਰਾਂ 
 


ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਕੰਪਲੈਕਸ ਵਿਖੇ ਬਾਦਲ ਪਰਿਵਾਰ ਵਲੋਂ ਲੰਮੇ ਸਮੇਂ ਤੋਂ ਸ੍ਰੀ ਆਖੰਡ ਪਾਠ ਸਾਹਿਬ ਦੀ ਲੜੀ ਚੱਲ ਰਹੀ ਹੈ। ਸ੍ਰੀ ਆਖੰਡ ਪਾਠ ਸਾਹਿਬ ਦੇ ਭੋਗ ਅਤੇ ਪਾਠ ਦੀ ਆਰੰਭਤਾ ਮੌਕੇ ਬੀਬੀ ਹਰਸਿਮਰਤ ਕੌਰ ਨੇ ਹਾਜ਼ਰੀ ਭਰੀ। 


ਸੂਬੇ ਵਿੱਚ ਦਿਨ ਬ ਦਿਨ ਵੱਧ ਰਹੇ ਨਸ਼ਿਆਂ ਦੇ ਰੁਝਾਨ ਸਬੰਧੀ ਪੁੱਛੇ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਜਿਸ ਸੂਬੇ ਦਾ ਮੁੱਖ ਮੰਤਰੀ ਆਪ ਖਾਣ ਪੀਣ ਦਾ ਸ਼ੌਕੀਨ ਹੋਵੇ ਉੱਥੇ ਇਹੋ ਜਿਹੇ ਹਾਲਾਤ ਬਣਨੇ ਸੁਭਾਵਿਕ ਹਨ। ਸੂਬਾ ਸਰਕਾਰ ਵਲੋਂ 1800 ਕਰੋੜ ਦਾ ਹੋਰ ਕਰਜਾ ਲਏ ਜਾਣ ਬਾਰੇ ਚਿੰਤਾ ਜਾਹਿਰ ਕਰਦਿਆਂ ਹਰਸਿਮਰਤ ਬਾਦਲ ਨੇ ਕਿਹਾ ਕਿ ਮੌਜੂਦਾ ਸਰਕਾਰ ਨੇ ਸੂਬੇ ਦਾ ਬੁਰਾ ਹਾਲ ਕਰ ਦਿੱਤਾ ਹੈ।


ਇਹ ਵੀ ਪੜ੍ਹੋ: Ludhiana Ladowal Toll Plaza: ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਅੱਜ ਰਹੇਗਾ ਬੰਦ, ਕਿਸਾਨ ਜਥੇਬੰਦੀਆਂ ਲਾਉਣਗੀਆਂ ਤਾਲੇ