Sardulgarh Flood News: ਸਰਦੂਲਗੜ੍ਹ ਦੇ ਇੱਕ ਹਿੱਸੇ ਵਿੱਚ ਪਾਣੀ `ਚ ਫਸਿਆ ਗ਼ਰੀਬ ਪਰਿਵਾਰ
Punjab`s Sardulgarh Flood News: ਸਥਾਨਕ ਲੋਕਾਂ ਨੇ ਜਿਲ੍ਹਾ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਮਿੱਟੀ ਤੇ ਜੇਸੀਬੀ ਦਾ ਪ੍ਰਬੰਧ ਕਰਵਾਇਆ ਜਾਵੇ ਤਾਂ ਜੋ ਉਹ ਆਪਣੇ ਘਰਾਂ ਦਾ ਵੀ ਬਚਾਅ ਕਰ ਸਕਣ ਅਤੇ ਪਾਣੀ ਨੂੰ ਬੰਨ੍ਹ ਮਾਰ ਸਕਣ।
Punjab's Sardulgarh Flood News: ਸਰਦੂਲਗੜ੍ਹ ਦੇ ਫੂਸ ਮੰਡੀ ਵਿਖੇ ਘੱਗਰ ਦੇ ਵਿੱਚ ਪਾੜ ਪੈਣ ਕਾਰਨ ਪਾਣੀ ਸਰਦੂਲਗੜ੍ਹ ਸ਼ਹਿਰ ਦੇ ਵਿੱਚ ਪਹੁੰਚ ਚੁੱਕਿਆ ਹੈ ਤੇ ਲੋਕ ਆਪਣੇ ਘਰਾਂ ਨੂੰ ਬਚਾਉਣ ਦੇ ਵਿੱਚ ਜੁਟੇ ਹੋਏ ਹਨ। ਉਥੇ ਹੀ ਲੋਕਾਂ ਨੇ ਕਿਹਾ ਕਿ ਪਾਣੀ ਰਾਤ ਇੰਨੀ ਤੇਜ਼ੀ ਦੇ ਨਾਲ ਆਇਆ ਜਿਸ ਕਾਰਨ ਬਹੁਤ ਸਾਰੇ ਪਰਿਵਾਰ ਪਾਣੀ ਦੇ ਵਿੱਚ ਫਸੇ ਹੋਏ ਹਨ।
ਫੂਸ ਮੰਡੀ ਵਿਖੇ ਘੱਗਰ ਦੇ ਵਿੱਚ 100 ਫੁੱਟ ਤੋਂ ਜ਼ਿਆਦਾ ਪਾੜ ਪੈਣ ਦੇ ਕਾਰਨ ਪਾਣੀ ਲਗਾਤਾਰ ਸਰਦੂਲਗੜ ਸ਼ਹਿਰ ਵੱਲ ਨੂੰ ਵਧ ਰਿਹਾ ਹੈ। ਪਾਣੀ ਪੰਜਾਬ ਹਰਿਆਣਾ ਹਾਈਵੇ ਦੇ ਉੱਪਰ ਪਹੁੰਚ ਚੁੱਕਿਆ ਹੈ ਅਤੇ ਸਰਦੂਲਗੜ੍ਹ ਦਾ ਅੱਧਾ ਹਿੱਸਾ ਪਾਣੀ ਦੀ ਮਾਰ ਦੇ ਵਿੱਚ ਆ ਗਿਆ ਹੈ।
ਇਸ ਕਰਕੇ ਬਹੁਤ ਸਾਰੇ ਗਰੀਬ ਪਰਿਵਾਰ ਪਾਣੀ ਦੇ ਵਿੱਚ ਫਸੇ ਹੋਏ ਹਨ ਜਿਨ੍ਹਾਂ ਨੂੰ ਐਨ ਡੀ ਆਰ ਐਫ ਅਤੇ ਆਰਮੀ ਦੀਆਂ ਟੀਮਾਂ ਵੱਲੋਂ ਰੈਸਕਿਊ ਕਰਕੇ ਬਾਹਰ ਕੱਢਿਆ ਜਾ ਰਿਹਾ ਹੈ। ਉੱਥੇ ਹੀ ਲੋਕ ਆਪਣੇ ਘਰਾਂ ਨੂੰ ਬਚਾਉਣ ਦੇ ਵਿੱਚ ਲੱਗੇ ਹੋਏ ਹਨ ਅਤੇ ਉਨ੍ਹਾਂ ਦਾ ਕਹਿਣਾ ਹੈ ਕਿ ਉਹਨਾਂ ਦੇ ਘਰਾਂ ਦਾ ਜ਼ਰੂਰੀ ਸਮਾਨ ਘਰਾਂ ਦੇ ਵਿੱਚ ਮੌਜੂਦ ਹੈ।
ਸਥਾਨਕ ਲੋਕਾਂ ਨੇ ਜਿਲ੍ਹਾ ਪ੍ਰਸ਼ਾਸ਼ਨ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਨੂੰ ਮਿੱਟੀ ਤੇ ਜੇਸੀਬੀ ਦਾ ਪ੍ਰਬੰਧ ਕਰਵਾਇਆ ਜਾਵੇ ਤਾਂ ਜੋ ਉਹ ਆਪਣੇ ਘਰਾਂ ਦਾ ਵੀ ਬਚਾਅ ਕਰ ਸਕਣ ਅਤੇ ਪਾਣੀ ਨੂੰ ਬੰਨ੍ਹ ਮਾਰ ਸਕਣ। ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਇਸ ਤੋਂ ਪਹਿਲਾਂ ਪਾਣੀ ਤੋਂ ਬਚਾਉਣ ਦੇ ਲਈ ਕੋਈ ਵੀ ਪ੍ਰਬੰਧ ਨਹੀਂ ਕੀਤੇ ਗਏ ਜਿਸ ਕਾਰਨ ਪਾਣੀ ਲਗਾਤਾਰ ਤੇ ਤੇਜ਼ੀ ਦੇ ਨਾਲ ਵੱਧ ਰਿਹਾ ਹੈ।
ਇਹ ਵੀ ਕਿਹਾ ਜਾ ਰਿਹਾ ਹੈ ਕਿ ਅਜੇ ਵੀ ਪ੍ਰਸ਼ਾਸਨ ਆਪਣੀਆਂ ਟੀਮਾਂ ਨੂੰ ਭੇਜਿਆ ਜਾਣਾ ਚਾਹੀਦਾ ਹੈ ਅਤੇ ਲੋਕਾਂ ਨੂੰ ਬਾਹਰ ਕੱਢਣ ਦੇ ਲਈ ਯੋਗ ਪ੍ਰਬੰਧ ਕਰਨੇ ਚਾਹੀਦੇ ਹਨ। ਇਸ ਦੇ ਨਾਲ ਹੀ ਜੋ ਪਾਣੀ ਦਾ ਤੇਜ ਲਗਾਤਾਰ ਸ਼ਹਿਰ ਵੱਲ ਨੂੰ ਵਧ ਰਿਹਾ ਹੈ ਅਤੇ ਇਸ ਨੂੰ ਰੋਕਣ ਦੇ ਇੰਤਜ਼ਾਮ ਕੀਤੇ ਜਾਣ।
ਇਸ ਦੌਰਾਨ ਸਥਾਨਕ ਲੋਕਾਂ ਦੇ ਮਨਾਂ ਦੇ ਵਿੱਚ ਗੁੱਸਾ ਹੈ ਕਿ ਘੱਗਰ ਦੇ ਵਿੱਚ ਹੜ ਆਉਣ ਕਾਰਨ ਸਰਦੂਲਗੜ ਸ਼ਹਿਰ ਅਤੇ ਆਸ ਪਾਸ ਦੇ ਪਿੰਡਾਂ ਨੂੰ ਆਪਣੀ ਚਪੇੜ ਦੇ ਵਿੱਚ ਲੈਂਦਾ ਹੈ ਪਰ ਸਰਕਾਰਾਂ ਵੱਲੋਂ ਇਸ ਦੇ ਲਈ ਕੋਈ ਢੁਕਵੇਂ ਪ੍ਰਬੰਧ ਨਹੀਂ ਕੀਤੇ ਜਾਂਦੇ।
ਇਹ ਵੀ ਪੜ੍ਹੋ: Punjab News: ਸਕੂਲ ਆਫ਼ ਐਮੀਨੈਂਸ ਦੇ ਵਿਦਿਆਰਥੀਆਂ ਲਈ ਪੰਜਾਬ ਸਰਕਾਰ ਦਾ ਵੱਡਾ ਐਲਾਨ
(For more news apart from Punjab's Sardulgarh Flood News, stay tuned to Zee PHH)