Satbir Bedi Resigned: ਪੰਜਾਬ ਸਕੂਲ ਸਿੱਖਿਆ ਬੋਰਡ ਦੀ ਚੇਅਰਪਰਸਨ ਡਾ. ਸਤਬੀਰ ਬੇਦੀ (ਸਾਬਕਾ ਆਈਏਐਸ ਅਧਿਕਾਰੀ) ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਦਾ ਅਸਤੀਫਾ ਪ੍ਰਵਾਨ ਕਰ ਲਿਆ ਗਿਆ ਹੈ ਅਤੇ ਉਨ੍ਹਾਂ ਦੇ ਅਹੁਦੇ ਦਾ ਚਾਰਜ ਸਕੱਤਰ ਸਿੱਖਿਆ ਕੇ ਕੇ ਯਾਦਵ ਨੂੰ ਸੌਂਪ ਦਿੱਤਾ ਗਿਆ ਹੈ, ਜਿਨ੍ਹਾਂ ਨੂੰ ਕਰੀਬ ਡੇਢ ਸਾਲ ਪਹਿਲਾਂ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਅਸਤੀਫੇ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਉਨ੍ਹਾਂ ਦਾ ਅਸਤੀਫਾ ਮਨਜ਼ੂਰ ਕਰ ਲਿਆ ਹੈ।


COMMERCIAL BREAK
SCROLL TO CONTINUE READING

ਨਿਯੁਕਤੀ ਸਮੇਂ ਹੋਇਆ ਸੀ ਵਿਵਾਦ
ਪਿਛਲੇ ਸਾਲ ਪੰਜਾਬ ਸਰਕਾਰ ਵੱਲੋਂ ਸਤਬੀਰ ਬੇਦੀ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਚੇਅਰਪਰਸਨ ਨਿਯੁਕਤ ਕੀਤਾ ਗਿਆ ਸੀ। ਹਾਲਾਂਕਿ, ਉਨ੍ਹਾਂ ਦੀ ਨਿਯੁਕਤੀ ਤੋਂ ਤੁਰੰਤ ਬਾਅਦ ਵਿਵਾਦ ਸ਼ੁਰੂ ਹੋ ਗਏ ਸਨ। ਇਲਜ਼ਾਮ ਸੀ ਕਿ ਉਨ੍ਹਾਂ ਨੂੰ ਪੰਜਾਬੀ ਲਿਖਣੀ ਨਹੀਂ ਆਉਂਦੀ ਸੀ, ਜਿਸ ਨੂੰ ਲੈ ਕੇ ਵੱਡਾ ਮੁੱਦਾ ਉਠਾਇਆ ਗਿਆ ਸੀ।


ਹਾਲਾਂਕਿ ਉਨ੍ਹਾਂ ਦੇ ਕਾਰਜਕਾਲ ਦੌਰਾਨ ਬੋਰਡ ਨੇ ਕਈ ਵੱਡੇ ਕਦਮ ਚੁੱਕੇ ਹਨ। ਜਿਸ ਤੋਂ ਬਾਅਦ ਕਾਫੀ ਸਮਰਥਨ ਮਿਲਿਆ। ਸੂਤਰਾਂ ਅਨੁਸਾਰ ਪੰਜਾਬ ਸਰਕਾਰ ਹੁਣ ਅਜਿਹੇ ਵਿਅਕਤੀ ਨੂੰ ਇਸ ਅਹੁਦੇ ਦੀ ਜ਼ਿੰਮੇਵਾਰੀ ਸੌਂਪਣ ਦੀ ਤਿਆਰੀ ਕਰ ਰਹੀ ਹੈ। ਜਿਸ ਕੋਲ ਸਿੱਖਿਆ ਦੇ ਖੇਤਰ ਵਿੱਚ ਲੰਮਾ ਤਜਰਬਾ ਹੈ। ਨਾਲ ਹੀ, ਉਹ ਬੋਰਡ ਨੂੰ ਸ਼ਾਨਦਾਰ ਤਰੀਕੇ ਨਾਲ ਅੱਗੇ ਲੈ ਜਾ ਸਕਦਾ ਹੈ।


ਨਿੱਜੀ ਕਾਰਨਾਂ ਦੱਸੇ ਕਾਰਨ
ਸਤਬੀਰ ਬੇਦੀ ਨੇ ਆਪਣੇ ਅਸਤੀਫੇ ਲਈ ਨਿੱਜੀ ਕਾਰਨਾਂ ਦਾ ਹਵਾਲਾ ਦਿੱਤਾ ਹੈ। ਹਾਲਾਂਕਿ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਸ ਨੇ ਕੁਝ ਸਮੇਂ ਲਈ ਬੋਰਡ ਤੋਂ ਦੂਰੀ ਬਣਾ ਲਈ ਸੀ। ਉਨ੍ਹਾਂ ਦੀ ਸਿਹਤ ਵੀ ਠੀਕ ਨਹੀਂ ਸੀ। ਉਹ ਦਿੱਲੀ ਗਏ ਹੋਏ ਸਨ।


ਜ਼ਿਕਰਯੋਗ ਹੈ ਕਿ ਹੁਣ ਤੱਕ ਸਿੱਖਿਆ ਬੋਰਡ ਦਾ ਚੇਅਰਮੈਨ ਕਿਸੇ ਸਿੱਖਿਆ ਸ਼ਾਸਤਰੀ ਨੂੰ ਹੀ ਬਣਾਇਆ ਜਾਂਦਾ ਰਿਹਾ ਹੈ। ਜਿਸ ਕਰਕੇ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਮਿਆਰ ਕਾਫੀ ਉਚਾ ਰਿਹਾ ਹੈ ਪ੍ਰੰਤੂ ਪਿਛਲੇ ਕੁਝ ਸਾਲਾਂ ਤੋਂ ਇਹ ਤਜਵੀਜ਼ ਕਰ ਦਿੱਤੀ ਗਈ ਕਿ ਸਿੱਖਿਆ ਸ਼ਾਸਤਰੀ ਦੀ ਥਾਂ ਕਿਸੇ ਸੇਵਾ ਮੁਕਤ ਆਈ. ਏ. ਐੱਸ ਅਧਿਕਾਰੀ ਨੂੰ ਵੀ ਸਿੱਖਿਆ ਬੋਰਡ ਦਾ ਚੇਅਰਮੈਨ ਲਾਇਆ ਜਾ ਸਕਦਾ ਹੈ।