Punjab school principals sent to Singapore news: ਦਿੱਲੀ ਦੀ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਨਕਸ਼ੇ ਕਦਮ 'ਤੇ ਚੱਲਦਿਆਂ, ਪੰਜਾਬ ਸਰਕਾਰ (Punjab Government) ਵੱਲੋਂ ਸ਼ਨੀਵਾਰ ਨੂੰ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦੇ ਸਮੂਹ ਨੂੰ ਵਿਸ਼ੇਹ ਸਿਖਲਾਈ ਲਈ ਸਿੰਗਾਪੁਰ ਭੇਜਿਆ ਗਿਆ ਹੈ। ਇਸ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਵੱਲੋਂ ਪਹਿਲੇ ਬੈਚ ਨੂੰ ਹਰੀ ਝੰਡੀ ਵਿਖਾਈ ਗਈ ਹੈ।  


COMMERCIAL BREAK
SCROLL TO CONTINUE READING

ਇਸ ਦੌਰਾਨ ਸਕੂਲ ਦੇ ਪ੍ਰਿੰਸੀਪਲਾਂ ਨੇ ਸ਼ਨੀਵਾਰ ਨੂੰ ਚੰਡੀਗੜ੍ਹ ਦੇ ਮਹਾਤਮਾ ਗਾਂਧੀ ਇੰਸਟੀਚਿਊਟ ਆਫ ਪਬਲਿਕ ਐਡਮਿਨਿਸਟ੍ਰੇਸ਼ਨ ਤੋਂ ਆਪਣੀ ਯਾਤਰਾ ਸ਼ੁਰੂ ਕੀਤੀ। ਅਧਿਕਾਰੀਆਂ ਵੱਲੋਂ ਦੱਸਿਆ ਗਿਆ ਕਿ 36 ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਪਹਿਲਾ ਬੈਚ ਸਿੰਗਾਪੁਰ ਵਿੱਚ ਵਿਸ਼ੇਸ਼ ਸਿਖਲਾਈ ਲਈ ਜਾ ਰਿਹਾ ਹੈ।


ਉਨ੍ਹਾਂ ਕਿਹਾ ਕਿ "ਇਹ ਸਾਰੇ ਸਿੰਗਾਪੁਰ ਵਿੱਚ ਇੱਕ ਅਧਿਆਪਕ ਸਿਖਲਾਈ ਪ੍ਰੋਗਰਾਮਰ ਵਿੱਚ ਹਿੱਸਾ ਲੈਣਗੇ। ਸਿਖਲਾਈ ਸੈਮੀਨਾਰ 6 ਫਰਵਰੀ ਤੋਂ ਸ਼ੁਰੂ ਹੋਵੇਗਾ ਅਤੇ 10 ਫਰਵਰੀ ਤੱਕ ਚੱਲੇਗਾ, ਅਤੇ ਇਹ ਬੈਚ 11 ਫਰਵਰੀ ਨੂੰ ਪੰਜਾਬ ਪਰਤੇਗਾ।"


ਇਸ ਤੋਂ ਪਹਿਲਾਂ ਵੀਰਵਾਰ ਨੂੰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ (Punjab CM Bhagwant Mann) ਵੱਲੋਂ ਇਸ ਸਬੰਧੀ ਐਲਾਨ ਕੀਤਾ ਗਿਆ ਸੀ। ਦੱਸ ਦਈਏ ਕਿ ਦਿੱਲੀ ਦੀ 'ਆਪ' ਸਰਕਾਰ ਵੱਲੋਂ ਵੀ ਸੱਤਾ 'ਚ ਆਉਣ ਤੋਂ ਬਾਅਦ ਤੋਂ ਹੀ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਦਿਆਂ ਰਾਸ਼ਟਰੀ ਰਾਜਧਾਨੀ 'ਚ ਸਿੱਖਿਆ ਦੇ ਖੇਤਰ 'ਚ ਕੁਝ ਵੱਡੇ ਵਿਕਾਸ ਕੀਤੇ ਗਏ ਹਨ।


ਇਹ ਵੀ ਪੜ੍ਹੋ: Ludhiana news: ਲੁਧਿਆਣਾ ਦੇ ਕਾਰੋਬਾਰੀਆਂ ਨੇ ਕਿਹਾ ਸਰਕਾਰ ਨੇ ਸਾਡੇ ਸੁਝਾਅ ਕੀਤੇ ਨਜ਼ਰ ਅੰਦਾਜ


ਜ਼ਿਕਰਯੋਗ ਹੈ ਕਿ ਪਾਰਟੀ ਵੱਲੋਂ ਦਾਅਵਾ ਕੀਤਾ ਜਾਂਦਾ ਹੈ ਕਿ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਣ ਨਾਲ ਦਿੱਲੀ ਵਿੱਚ ਸਿੱਖਿਆ ਖੇਤਰ ਦੇ ਸਰਵਪੱਖੀ ਵਿਕਾਸ ਵਿੱਚ ਯੋਗਦਾਨ ਪਾਇਆ ਗਿਆ ਹੈ।


ਹਾਲਾਂਕਿ, ਦਿੱਲੀ ਸਰਕਾਰ ਦਾ ਫਿਲਹਾਲ ਉਪ ਰਾਜਪਾਲ ਵੀਕੇ ਸਕਸੈਨਾ ਨਾਲ ਅਧਿਆਪਕਾਂ ਨੂੰ ਸਿਖਲਾਈ ਲਈ ਵਿਦੇਸ਼ ਭੇਜਣ ਨੂੰ ਲੈ ਕੇ ਵਿਵਾਦ ਚੱਲ ਰਿਹਾ ਹੈ।


ਇਹ ਵੀ ਪੜ੍ਹੋ: Sapna Choudhary news: ਸਪਨਾ ਚੌਧਰੀ ਦੇ ਖਿਲਾਫ ਮਾਮਲਾ ਦਰਜ, ਭਾਬੀ ਵੱਲੋਂ ਦਾਜ ਮੰਗਣ ਦੇ ਲਾਏ ਦੋਸ਼


(For more news apart from Punjab school principals being sent to Singapore, stay tuned to Zee PHH)