Punjab School Timings news: ਪੰਜਾਬ ਦੇ ਸਾਰੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ, ਜਾਣੋ ਪੂਰਾ ਮਾਮਲਾ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਇੱਕ ਟਵੀਟ ਕੀਤਾ ਗਿਆ।
Punjab School Timings Changed News for April-September 2023 news: ਪੰਜਾਬ ਤੋਂ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਸੂਬੇ ਦੇ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕਤੀ ਗਈ ਹੈ। ਇਸ ਹੁਕਮ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ (Harjot Singh Bains) ਦੇ ਦਿਸ਼ਾ-ਨਿਰਦੇਸ਼ ਦੇ ਮੁਤਾਬਕ ਜਾਰੀ ਕੀਤੇ ਗਏ ਹਨ।
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਇੱਕ ਟਵੀਟ ਕੀਤਾ ਗਿਆ। ਇਸ ਟਵੀਟ ਵਿੱਚ ਲਿਖਿਆ ਗਿਆ ਕਿ ਸੂਬੇ ਦੇ ਸਕੂਲਾਂ ਦਾ ਸਮਾਂ ਬਾਦਲ ਦਿੱਤਾ ਗਿਆ ਹੈ।
ਟਵੀਟ ਵਿੱਚ ਲਿਖਿਆ ਗਿਆ, "ਸਿੱਖਿਆ ਮੰਤਰੀ ਪੰਜਾਬ ਹਰਜੋਤ ਸਿੰਘ ਬੈਂਸ (Harjot Singh Bains) ਦੇ ਨਿਰਦੇਸ਼ਾਂ ਅਨੁਸਾਰ 01/04/2023 ਤੋਂ 30/09/2023 ਤੱਕ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਹੈ। ਸਮੂਹ ਸਰਕਾਰੀ,ਪ੍ਰਾਈਵੇਟ,ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ/ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ ਸਵੇਰੇ 8 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2 ਵਜੇ ਛੁੱਟੀ ਹੋਵੇਗੀ।"
ਇਹ ਵੀ ਪੜ੍ਹੋ: Kundha Singh Dhaliwal death: ਨਹੀਂ ਰਹੇ ਪੰਜਾਬੀ ਗੀਤਕਾਰ ਕੁੰਢਾ ਸਿੰਘ ਧਾਲੀਵਾਲ! 69 ਸਾਲ ਵਿੱਚ ਹੋਇਆ ਦਿਹਾਂਤ
ਇਸਦੇ ਤਹਿਤ ਹੁਣ ਪੰਜਾਬ ਦੇ ਸਾਰੇ ਸਰਕਾਰੀ, ਪ੍ਰਾਈਵੇਟ, ਏਡਿਡ ਅਤੇ ਮਾਨਤਾ ਪ੍ਰਾਪਤ ਪ੍ਰਾਇਮਰੀ, ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲ 1 ਅਪ੍ਰੈਲ ਤੋਂ 30 ਸਤੰਬਰ 2023 ਤੱਕ ਸਵੇਰੇ 8:00 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 2:00 ਵਜੇ ਛੁੱਟੀ ਹੋਵੇਗੀ।
ਹਾਲਾਂਕਿ ਇਸਦੇ ਪਿੱਛੇ ਦਾ ਕਾਰਨ ਅਜੇ ਤੱਕ ਸਪਸ਼ਟ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ: Amritpal Singh news: ਅੰਮ੍ਰਿਤਪਾਲ ਸਿੰਘ ਨੂੰ ਲੈ ਕੇ ਪਾਕਿਸਤਾਨੀ ਏਜੰਸੀ ISI ਨੇ 'ਪਲਾਨ ਬੀ 'ਤੇ ਸ਼ੁਰੂ ਕੀਤਾ ਕੰਮ'
(For more news apart from Punjab School Timings Changed News for April-September 2023, stay tuned to Zee PHH)