Punjab School Timings news update: ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ ਹੁਕਮਾਂ ਦੇ ਮੁਤਾਬਕ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਅੱਜ ਯਾਨੀ 23 ਜਨਵਰੀ 2023 ਤੋਂ ਪ੍ਰਾਇਮਰੀ ਸਕੂਲ ਸਵੇਰੇ 9 ਵਜੇ ਤੋਂ 3 ਵਜੇ ਤੱਕ ਖੁੱਲਣਗੇ। ਦੂਜੇ ਪਾਸੇ ਸੈਕੰਡਰੀ ਸਕੂਲ ਸਵੇਰੇ 9 ਵਜੇ ਤੋਂ 3:20 ਤੱਕ ਖੁੱਲਣਗੇ। 


COMMERCIAL BREAK
SCROLL TO CONTINUE READING

ਦੱਸ ਦਈਏ ਕਿ ਸਿੱਖਿਆ ਵਿਭਾਗ ਵੱਲੋਂ ਪੰਜਾਬ 'ਚ ਪੈ ਰਹੀ ਕੜਾਕੇ ਦੀ ਠੰਡ ਤੇ ਸੰਘਣੀ ਧੁੰਦ ਕਰਕੇ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰੇ 3:20 ਵਜੇ ਤੱਕ ਕਰ ਦਿੱਤਾ ਗਿਆ ਸੀ। ਹਾਲਾਂਕਿ ਇਹ ਹੁਕਮ 21 ਜਨਵਰੀ ਤੱਕ ਲਾਗੂ ਸਨ ਜਿਸ ਕਰਕੇ ਹੁਣ ਸਕੂਲ 9 ਵਜੇ ਤੋਂ ਹੀ ਖੁੱਲਣਗੇ। 


ਗੌਰਤਲਬ ਹੈ ਕਿ ਸੂਬੇ 'ਚ ਠੰਡ ਦੀ ਸਥਿਤੀ ਨੂੰ ਦੇਖਦਿਆਂ 21 ਦਸੰਬਰ ਤੋਂ 21 ਜਨਵਰੀ ਤੱਕ ਸਰਕਾਰੀ, ਸਰਕਾਰੀ-ਏਡਿਡ, ਮਾਨਤਾ ਪ੍ਰਾਪਤ ਅਤੇ ਨਿਜੀ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਤੋਂ ਕਰ ਦਿੱਤਾ ਗਿਆ ਸੀ।


ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਖ਼ੁਦ ਟਵੀਟ ਕੀਤਾ ਸੀ ਅਤੇ ਕਿਹਾ ਸੀ ਕਿ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਿਹਤ ਤੇ ਜਾਨੀ ਸੁਰੱਖਿਆ ਨੂੰ ਦੇਖਦਿਆਂ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।


ਭਗਵੰਤ ਮਾਨ ਨੇ ਟਵੀਟ ਵਿੱਚ ਲਿਖਿਆ ਸੀ ਕਿ "ਸੂਬੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ..ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ..."


Punjab Weather Update:


ਦੱਸਣਯੋਗ ਹੈ ਕਿ ਦੇਸ਼ ਦੇ ਕਈ ਸੂਬਿਆਂ ਵਿੱਚ ਅਗਲੇ ਹਫਤੇ ਮੌਸਮ 'ਚ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ। ਭਾਰਤੀ ਮੌਸਮ ਵਿਭਾਗ (IMD) ਵੱਲੋਂ 24 ਅਤੇ 25 ਜਨਵਰੀ ਨੂੰ ਉੱਤਰੀ ਭਾਰਤ ਦੇ ਕਈ ਰਾਜਾਂ ਵਿੱਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਗਈ ਹੈ। IMD ਦਾ ਕਹਿਣਾ ਹੈ ਕਿ ਆਉਣ ਵਾਲੇ ਪੱਛਮੀ ਗੜਬੜੀ ਕਰਕੇ, ਉੱਤਰੀ ਭਾਰਤੀ ਦੇ ਖੇਤਰ ਵਿੱਚ ਮੌਸਮ 'ਚ ਜ਼ਿਆਦਾ ਬਦਲਾਅ ਦੇਖਣ ਨੂੰ ਮਿਲ ਸਕਦਾ ਹੈ।


ਇਹ ਵੀ ਪੜ੍ਹੋ: CM ਮਾਨ ਨੇ ਰਾਹੁਲ ਗਾਂਧੀ ’ਤੇ ਕੱਸਿਆ ਤੰਜ, "ਪਹਿਲਾਂ ਕਾਂਗਰਸ ਨੂੰ ਜੋੜ ਲਓ, ਭਾਰਤ ਬਾਅਦ ’ਚ ਜੋੜ ਲੈਣਾ" 


ਇਸ ਦੌਰਾਨ 23 ਜਨਵਰੀ ਤੋਂ ਪਹਾੜੀ ਇਲਾਕਿਆਂ 'ਚ ਠੰਡ ਵਧਣੀ ਸ਼ੁਰੂ ਹੋ ਜਾਵੇਗੀ ਅਤੇ 24 ਜਨਵਰੀ ਤੋਂ ਮੈਦਾਨੀ ਇਲਾਕਿਆਂ 'ਚ ਇਸ ਦਾ ਅਸਰ ਦੇਖਣ ਨੂੰ ਮਿਲੇਗਾ, ਜੋ 25 ਜਨਵਰੀ ਤੱਕ ਜਾਰੀ ਰਹੇਗਾ।


ਇਹ ਵੀ ਪੜ੍ਹੋ: ਕਾਂਗਰਸ ਪਾਰਟੀ ’ਚ ਹੁੰਦਿਆ ਵੀ ਸੁਨੀਲ ਜਾਖੜ, ਭਾਜਪਾ ਦਾ ਜਾਸੂਸ ਸੀ: ਪ੍ਰਤਾਪ ਸਿੰਘ ਬਾਜਵਾ


(For more news apart from Punjab School Timings update, stay tuned to Zee PHH)