Punjab School Timings news update: ਪੰਜਾਬ ਦੇ ਵਿਦਿਆਰਥੀਆਂ ਲਈ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ ਕਿ ਪੰਜਾਬ ਸਰਕਾਰ ਵੱਲੋਂ ਹੁਕਮ ਜਾਰੀ ਕਰਦਿਆਂ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਹੈ। ਭਲਕੇ 1 ਮਾਰਚ 2023 ਤੋਂ ਪ੍ਰਾਇਮਰੀ ਸਕੂਲ 8:30 ਵਜੇ ਖੁੱਲ੍ਹਣਗੇ ਅਤੇ ਦੁਪਹਿਰ 2:30 ਵਜੇ ਛੁੱਟੀ ਹੋਵੇਗੀ ਜਦਕਿ ਮਿਡਲ, ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2:50 ਵਜੇ ‘ਤੇ ਛੁੱਟੀ ਹੋਵੇਗੀ।


COMMERCIAL BREAK
SCROLL TO CONTINUE READING

ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਇੱਕ ਟਵੀਟ ਕੀਤਾ ਗਿਆ। ਉਨ੍ਹਾਂ ਲਿਖਿਆ "ਕੱਲ ਮਿਤੀ 01/03/2023 ਤੋਂ 31/03/2023 ਤੱਕ ਪੰਜਾਬ ਰਾਜ ਦੇ ਸਮੂਹ ਸਕੂਲ ਸਵੇਰੇ 8:30 ਵਜੇ ਖੁੱਲ੍ਹਣਗੇ। ਪ੍ਰਾਇਮਰੀ ਸਕੂਲਾਂ ਵਿੱਚ ਬਾਅਦ ਦੁਪਹਿਰ 2:30 ਵਜੇ ਸਾਰੀ ਛੁੱਟੀ ਹੋਵੇਗੀ ਜਦਕਿ ਮਿਡਲ/ਹਾਈ ਅਤੇ ਸੀਨੀਅਰ ਸੈਕੰਡਰੀ ਸਕੂਲਾਂ ਵਿੱਚ 2:50 ‘ਤੇ ਸਾਰੀ ਛੁੱਟੀ ਹੋਵੇਗੀ।" 


ਦੱਸ ਦਈਏ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਸਰਦੀ ਦੇ ਮੌਸਮ ਵਿੱਚ ਠੰਡ ਤੇ ਸੰਘਣੀ ਧੁੰਦ ਨੂੰ ਦੇਖਦਿਆਂ ਸਕੂਲਾਂ ਦਾ ਸਮਾਂ ਸਵੇਰੇ 10 ਵਜੇ ਤੋਂ ਦੁਪਹਿਰੇ 3:20 ਵਜੇ ਤੱਕ ਕਰ ਦਿੱਤਾ ਗਿਆ ਸੀ। ਹਾਲਾਂਕਿ ਇਹ ਹੁਕਮ ਮਹਿਜ਼ 21 ਜਨਵਰੀ ਤੱਕ ਹੀ ਲਾਗੂ ਸਨ ਜਿਸ ਤੋਂ ਬਾਅਦ ਸਕੂਲ 9 ਵਜੇ ਤੋਂ ਹੀ ਖੁੱਲਣ ਲੱਗ ਗਏ ਸਨ। 


ਇਹ ਵੀ ਪੜ੍ਹੋ: ਵੱਡੀ ਖ਼ਬਰ! ਮਨੀਸ਼ ਸਿਸੋਦੀਆ ਅਤੇ ਸਤਿੰਦਰ ਜੈਨ ਨੇ ਮੰਤਰੀ ਮੰਡਲ ਤੋਂ ਦਿੱਤਾ ਅਸਤੀਫਾ


ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਖ਼ੁਦ ਟਵੀਟ ਕੀਤਾ ਗਿਆ ਸੀ ਅਤੇ ਕਿਹਾ ਗਿਆ ਸੀ ਕਿ ਅਧਿਆਪਕਾਂ ਤੇ ਵਿਦਿਆਰਥੀਆਂ ਦੀ ਸਿਹਤ ਤੇ ਜਾਨੀ ਸੁਰੱਖਿਆ ਨੂੰ ਦੇਖਦਿਆਂ ਸਕੂਲਾਂ ਦੇ ਸਮੇਂ ਵਿੱਚ ਤਬਦੀਲੀ ਕੀਤੀ ਗਈ ਹੈ।


ਭਗਵੰਤ ਮਾਨ ਨੇ ਟਵੀਟ ਵਿੱਚ ਲਿਖਿਆ ਸੀ ਕਿ "ਸੂਬੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ..ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ..."


ਇਹ ਵੀ ਪੜ੍ਹੋ: Punjab Budget Session 2023: ਪੰਜਾਬ ਦੇ ਰਾਜਪਾਲ ਨੇ ਦਿੱਤੀ ਬਜਟ ਇਜਲਾਸ ਨੂੰ ਮਨਜ਼ੂਰੀ


(For more news apart from Punjab School Timings update, stay tuned to Zee PHH)