Punjab School Winter Holidays extended: ਪੰਜਾਬ ਸਰਕਾਰ ਨੇ ਸਕੂਲਾਂ ਦੀਆਂ ਛੁੱਟੀਆਂ `ਚ ਕੀਤਾ ਵਾਧਾ
ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕੀਤਾ ਗਿਆ।
Punjab School Winter Holidays extended news: ਪੰਜਾਬ ਸਰਕਾਰ ਵੱਲੋਂ ਸੰਘਣੀ ਧੁੰਦ ਅਤੇ ਕੜਾਕੇ ਦੀ ਠੰਢ ਪੈਣ ਕਰਕੇ ਸੂਬੇ ਦੇ ਸਾਰੇ ਸਰਕਾਰੀ, ਪ੍ਰਾਈਵੇਟ ਅਤੇ ਸਹਾਇਤਾ ਪ੍ਰਾਪਤ ਸਕੂਲਾਂ ਦੀਆਂ ਛੁੱਟੀਆਂ ਵਿੱਚ ਵਾਧਾ ਕੀਤਾ ਗਿਆ ਹੈ।
ਨਵੇਂ ਹੁਕਮਾਂ ਦੇ ਮੁਤਾਬਕ ਹੁਣ ਪੰਜਾਬ ਦੇ ਸਕੂਲਾਂ ਵਿੱਚ 2 ਜਨਵਰੀ 2023 ਤੋਂ 8 ਜਨਵਰੀ ਤੱਕ ਸਕੂਲ ਬੰਦ ਰਹਿਣਗੇ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਟਵੀਟ ਕੀਤਾ ਗਿਆ।
Punjab School Winter Holidays extended news:
ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕਿਹਾ ਗਿਆ ਕਿ ਸੂਬੇ ਦੇ ਸਾਰੇ ਸਕੂਲ 9 ਜਨਵਰੀ 2023 ਨੂੰ ਖੁੱਲ੍ਹਣਗੇ। ਹਰਜੋਤ ਬੈਂਸ ਨੇ ਟਵੀਟ 'ਚ ਲਿਖਿਆ "ਸੂਬੇ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ, ਸਕੂਲੀ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਸੁਰੱਖਿਆ ਦੇ ਮੱਦੇਨਜ਼ਰ, ਪੰਜਾਬ ਦੇ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 02/01/2023 ਤੋਂ 08/01/2023 ਤੱਕ ਛੁੱਟੀਆਂ ਦਾ ਵਾਧਾ ਕੀਤਾ ਜਾਂਦਾ ਹੈ।"
ਦੱਸ ਦਈਏ ਕਿ ਸਿੱਖਿਆ ਵਿਭਾਗ ਵੱਲੋਂ ਪਹਿਲਾਂ ਸੂਬੇ ਦੇ ਸਾਰੇ ਸਕੂਲਾਂ ਵਿੱਚ 25 ਦਸੰਬਰ ਤੋਂ ਲੈ ਕੇ 1 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਸੀ। ਹਾਲਾਂਕਿ ਮੌਸਮ 'ਚ ਹੋ ਰਹੇ ਬਦਲਾਅ ਨੂੰ ਦੇਖਦਿਆਂ ਇਨ੍ਹਾਂ ਛੁੱਟੀਆਂ 'ਚ ਵਾਧਾ ਕੀਤਾ ਗਿਆ ਹੈ।
ਇਹ ਵੀ ਪੜ੍ਹੋ: ਨਵੇਂ ਸਾਲ ’ਚ ਵੱਡਾ ਮੁੱਦਾ: ਦੇਸ਼ ’ਚ ਦਸੰਬਰ ਮਹੀਨੇ ਦੌਰਾਨ ਬੇਰੁਜ਼ਗਾਰੀ ਦਰ 16 ਮਹੀਨਿਆਂ ’ਚ ਸਭ ਤੋਂ ਜ਼ਿਆਦਾ
ਦੱਸਣਯੋਗ ਹੈ ਕਿ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸੂਬੇ ਦੇ ਸਾਰੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਗਿਆ ਸੀ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇੱਕ ਟਵੀਟ ਕੀਤਾ ਗਿਆ ਸੀ।
ਭਗਵੰਤ ਮਾਨ ਨੇ ਲਿਖਿਆ ਸੀ "ਸੂਬੇ 'ਚ ਪੈ ਰਹੀ ਸੰਘਣੀ ਧੁੰਦ ਕਾਰਨ ਸਕੂਲੀ ਵਿਦਿਆਰਥੀਆਂ-ਅਧਿਆਪਕਾਂ ਦੀ ਸਿਹਤ ਤੇ ਜਾਨੀ ਸੁਰੱਖਿਆ ਦੇ ਮੱਦੇਨਜ਼ਰ ਕੱਲ ਮਿਤੀ 21-12-2022 ਤੋਂ 21-01-2023 ਤੱਕ ਸਾਰੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਤੇ ਪ੍ਰਾਈਵੇਟ ਸਕੂਲਾਂ ਦੇ ਖੁੱਲ੍ਹਣ ਦਾ ਸਮਾਂ ਸਵੇਰੇ 10 ਵਜੇ ਕੀਤਾ ਜਾਂਦਾ ਹੈ..ਛੁੱਟੀ ਪਹਿਲਾਂ ਤੋਂ ਨਿਰਧਾਰਿਤ ਸਮੇਂ ਅਨੁਸਾਰ ਹੀ ਹੋਵੇਗੀ..."
ਇਹ ਵੀ ਪੜ੍ਹੋ: Punjab Govt School Timings for Winters: ਪੰਜਾਬ 'ਚ ਸੰਘਣੀ ਧੁੰਦ ਪੈਣ ਕਰਕੇ ਸਕੂਲਾਂ ਦਾ ਬਦਲਿਆ ਸਮਾਂ