Punjab Schools News: 1 ਨਵੰਬਰ ਤੋਂ ਪੰਜਾਬ ਦੇ ਸਰਕਾਰੀ ਸਕੂਲਾਂ ਦਾ ਸਮਾਂ ਬਦਲਿਆ, ਜਾਣੋ ਨਵੀਂ Timings
Punjab Government School Timings News: ਮਿਡਲ, ਹਾਈ ਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.20 ਵਜੇ ਤਕ ਹੋਵੇਗਾ। ਇਹ ਟਾਈਮਿੰਗ 28 ਫਰਵਰੀ ਤਕ ਲਾਗੂ ਰਹੇਗੀ। ਦਰਅਸਲ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਲਿਆ ਹੈ।
Punjab Government School Timings News: ਪੰਜਾਬ ਦੇ ਸਰਕਾਰੀ ਸਕੂਲ 1 ਨਵੰਬਰ ਤੋਂ 9 ਵਜੇ ਲੱਗਣਗੇ। ਪੰਜਾਬ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸਾਰੇ ਸਰਕਾਰੀ ਸਕੂਲਾਂ ਦਾ 1 ਨਵੰਬਰ ਤੋਂ ਸਮਾਂ ਬਦਲ ਜਾਵੇਗਾ। ਇਹ ਹੁਕਮ 28 ਫਰਵਰੀ ਤੱਕ ਲਾਗੂ ਰਹਿਣਗੇ। ਸਿੱਖਿਆ ਵਿਭਾਗ ਵੱਲੋਂ ਜਾਰੀ ਪੱਤਰ ਅਨੁਸਾਰ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.00 ਵਜੇ ਤਕ ਹੋਵੇਗਾ।
ਮਿਡਲ, ਹਾਈ ਤੇ ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਇਹ ਟਾਈਮਿੰਗ 28 ਫਰਵਰੀ ਤੱਕ ਲਾਗੂ ਰਹੇਗੀ। ਦਰਅਸਲ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲਣ ਦਾ ਫੈਸਲਾ ਲਿਆ ਹੈ।
ਇਹ ਵੀ ਪੜ੍ਹੋ: Sunil Jakhar News: ਲੁਧਿਆਣਾ ਪਹੁੰਚੇ ਸੁਨੀਲ ਜਾਖੜ ਦਾ ਵੱਡਾ ਬਿਆਨ, SYL ਮੁੱਦੇ ਨੂੰ ਲੈ ਕੇ ਕਹੀ ਵੱਡੀ ਗੱਲ
ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਸੂਬੇ ਭਰ ਦੇ ਸਾਰੇ ਪ੍ਰਾਇਮਰੀ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3:00 ਵਜੇ ਤੱਕ ਬਦਲ ਦਿੱਤਾ ਗਿਆ ਹੈ। ਸੀਨੀਅਰ ਸਕੂਲਾਂ ਦਾ ਸਮਾਂ ਸਵੇਰੇ 9.00 ਵਜੇ ਤੋਂ ਦੁਪਹਿਰ 3.20 ਵਜੇ ਤੱਕ ਹੋਵੇਗਾ। ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਇਹ ਹੁਕਮ ਜਾਰੀ ਕੀਤੇ ਹਨ। ਦੱਸ ਦਈਏ ਕਿ ਸਰਦੀ ਦੇ ਮੌਸਮ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਨੇ ਸੂਬੇ ਭਰ ਦੇ ਸਕੂਲਾਂ ਦਾ ਸਮਾਂ ਬਦਲ ਦਿੱਤਾ ਹੈ।