ਚੰਡੀਗੜ: ਪੰਜਾਬ ਦੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਸਮੇਂ ਤੋਂ ਪਹਿਲਾਂ ਸ਼ੁਰੂ ਹੋ ਜਾਣਗੀਆਂ। ਸੂਬਾ ਸਰਕਾਰ ਨੇ ਨਿਰਧਾਰਤ ਸਮੇਂ ਤੋਂ ਪਹਿਲਾਂ ਸਕੂਲ ਬੰਦ ਕਰਨ ਦਾ ਹੁਕਮ ਜਾਰੀ ਕਰ ਦਿੱਤਾ ਹੈ। ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਫੈਸਲਾ ਦਿੱਤਾ ਹੈ। ਇਸ ਦੇ ਪਿੱਛੇ ਕਾਰਨ ਹੈ ਕੜਕਦੀ ਗਰਮੀ ਅਤੇ ਤੇਜ਼ ਧੁੱਪ। ਇਸ ਸਮੇਂ ਦੇਸ਼ ਭਰ ਵਿਚ ਗਰਮੀ ਦਾ ਪ੍ਰਕੋਪ ਫੈਲਿਆ ਹੋਇਆ ਹੈ। ਦਿਨੋਂ ਦਿਨ ਪਾਰਾ ਵਧਦਾ ਜਾ ਰਿਹਾ ਹੈ। ਇਸ ਕਾਰਨ ਭਗਵੰਤ ਮਾਨ ਸਰਕਾਰ ਨੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਹੈ। ਹੁਣ 14 ਮਈ ਤੋਂ ਪੰਜਾਬ ਦੇ ਸਾਰੇ ਸਕੂਲਾਂ ਵਿੱਚ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ ਹੋਣਗੀਆਂ।


COMMERCIAL BREAK
SCROLL TO CONTINUE READING

 


ਟਵੀਟ ਕਰਕੇ ਦਿੱਤੀ ਜਾਣਕਾਰੀ


ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵਿਟਰ ਰਾਹੀਂ ਇਹ ਹੁਕਮ ਜਾਰੀ ਕੀਤੇ ਹਨ। ਉਨ੍ਹਾਂ ਪੰਜਾਬੀ ਵਿੱਚ ਕੀਤੇ ਇੱਕ ਟਵੀਟ ਵਿੱਚ ਲਿਖਿਆ, ‘ਅਚਾਨਕ ਪੈ ਰਹੀ ਗਰਮੀ ਅਤੇ ਹਜ਼ਾਰਾਂ ਮਾਪਿਆਂ ਅਤੇ ਅਧਿਆਪਕਾਂ ਦੇ ਸੁਝਾਵਾਂ ਨੂੰ ਦੇਖਦੇ ਹੋਏ ਪੰਜਾਬ ਦੇ ਸਾਰੇ ਸਕੂਲਾਂ ਵਿੱਚ 14 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰਨ ਦਾ ਫੈਸਲਾ ਕੀਤਾ ਗਿਆ ਹੈ।


 


 


ਤਾਪਮਾਨ 44 ਡਿਗਰੀ ਤੱਕ ਪਹੁੰਚਿਆ


ਦੱਸ ਦੇਈਏ ਕਿ ਬੀਤੇ ਦਿਨ ਨੂੰ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 44 ਡਿਗਰੀ ਦਰਜ ਕੀਤਾ ਗਿਆ ਸੀ। ਦੂਜੇ ਪਾਸੇ ਪਟਿਆਲਾ ਵਿੱਚ 43.4 ਡਿਗਰੀ, ਅੰਮ੍ਰਿਤਸਰ ਵਿੱਚ 42.3, ਲੁਧਿਆਣਾ ਵਿੱਚ 43.2 ਅਤੇ ਜਲੰਧਰ ਵਿੱਚ 42.7 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ। ਇਸ ਭਿਆਨਕ ਗਰਮੀ ਦੇ ਮੱਦੇਨਜ਼ਰ ਸਕੂਲ ਬੰਦ ਕਰਨ ਦਾ ਫੈਸਲਾ ਕੀਤਾ ਗਿਆ ਹੈ।


 


ਇਨ੍ਹਾਂ ਰਾਜਾਂ ਵੱਲੋਂ ਸਕੂਲ ਬੰਦ ਕਰ ਦਿੱਤੇ ਗਏ ਹਨ


ਗਰਮੀਆਂ ਦੀ ਸਥਿਤੀ ਇਹ ਹੈ ਕਿ ਓਡੀਸ਼ਾ ਅਤੇ ਪੱਛਮੀ ਬੰਗਾਲ ਵਰਗੇ ਕੁਝ ਰਾਜਾਂ ਵਿੱਚ ਸਕੂਲ ਬੰਦ ਕਰ ਦਿੱਤੇ ਗਏ ਹਨ ਅਤੇ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਕਈ ਥਾਵਾਂ 'ਤੇ ਸਕੂਲਾਂ ਦਾ ਸਮਾਂ ਬਹੁਤ ਘਟਾ ਦਿੱਤਾ ਗਿਆ ਹੈ ਅਤੇ ਕਈ ਥਾਵਾਂ 'ਤੇ ਛੋਟੇ ਬੱਚਿਆਂ ਲਈ ਸਕੂਲ ਬੰਦ ਕਰ ਦਿੱਤੇ ਗਏ ਹਨ। ਇਸ ਲੜੀ ਵਿਚ ਹੁਣ ਪੰਜਾਬ ਦਾ ਨਾਂ ਵੀ ਸ਼ਾਮਲ ਹੋ ਗਿਆ ਹੈ।


 


WATCH LIVE TV