Punjab Flood News: ਮੁੜ ਮੀਂਹ ਪੈਣ ਨਾਲ ਕਰਤਾਰਪੁਰ ਲਾਂਘਾ ਖੁੱਲ੍ਹਣ `ਚ ਹੋ ਸਕਦੈ ਹੋਰ ਵਾਧਾ
Kartapur Sahib Corridor News: ਲਗਾਤਾਰ ਹੋ ਰਹੀ ਬਰਸਾਤ ਦੇ ਚੱਲਦਿਆਂ ਕਰਤਾਰਪੁਰ ਕੌਰੀਡੋਰ ਨਾਲ ਲੱਗਦੇ ਪਿੰਡਾਂ ਦੀਆਂ ਚਿੰਤਾਵਾਂ ਵੱਧ ਗਈਆਂ ਹਨ।
Kartapur Sahib Corridor News: ਪੰਜਾਬ ਦੇ ਵੱਖ-ਵੱਖ ਸ਼ਹਿਰਾਂ ਵਿੱਚ ਭਾਰੀ ਮੀਂਹ ਦੇ ਚਲਦਿਆਂ ਹੁਣ ਹਾਲਾਤ ਮੁੜ ਤੋਂ ਖ਼ਰਾਬ ਹੁੰਦੇ ਨਜ਼ਰ ਆ ਰਹੇ ਹਨ। ਇਸ ਵਿਚਾਲੇ ਖ਼ਬਰ ਆ ਰਹੀ ਹੈ ਕਿ ਲਗਾਤਾਰ ਹੋ ਰਹੀ ਬਰਸਾਤ ਦੇ ਚੱਲਦਿਆਂ ਕਰਤਾਰਪੁਰ ਕੌਰੀਡੋਰ (Kartapur Sahib Corridor) ਦੇ ਨਾਲ ਲੱਗਦੇ ਪਿੰਡਾਂ ਦੀਆਂ ਚਿੰਤਾਵਾਂ ਵੱਧ ਗਈਆਂ ਹਨ। ਦਰਅਸਲ ਪੰਜਾਬ ਦੇ ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਰਾਵੀ ਦਰਿਆ ਦੇ ਪਾਣੀ ਦਾ ਪੱਧਰ ਵਧਣ ਦੇ ਮੱਦੇਨਜ਼ਰ ਕਰਤਾਰਪੁਰ ਲਾਂਘੇ ਰਾਹੀਂ ਪਾਕਿਸਤਾਨ ਸਥਿਤ ਇਤਿਹਾਸਕ ਗੁਰਦੁਆਰੇ ਦੀ ਯਾਤਰਾ ਤਿੰਨ ਦਿਨਾਂ ਲਈ ਮੁਅੱਤਲ ਕਰ ਦਿੱਤੀ ਸੀ।
ਦਰਅਸਲ ਬੀਤੇ ਦਿਨੀ ਤੀਰਥ ਯਾਤਰਾ ਰੱਦ ਕਰ ਦਿੱਤੀ ਗਈ ਸੀ ਪਰ ਪਾਕਿਸਤਾਨ ਸਰਕਾਰ ਨੇ ਇਸ ਨੂੰ ਮੁੜ ਸ਼ੁਰੂ ਕਰਨ ਦੀ ਅਪੀਲ ਕੀਤੀ ਹੈ। ਡੇਰਾ ਬਾਬਾ ਨਾਨਕ ਦੇ ਕਰਤਾਰਪੁਰ ਕੌਰੀਡੋਰ 'ਤੇ ਬਣੇ ਦਰਸ਼ਨ ਸਥਲ ਦੇ ਨਾਲ ਲੱਗਦੇ ਧੁੱਸੀ ਬੰਨ 'ਤੇ ਲਗਾਤਾਰ ਹੋ ਰਹੀ ਬਰਸਾਤ ਦੇ ਚੱਲਦਿਆਂ ਪਾਣੀ ਦਾ ਪੱਧਰ ਮੁੜ ਤੋਂ ਵੱਧਣ ਲੱਗ ਪਿਆ ਹੈ। ਸ੍ਰੀ ਕਰਤਾਰਪੁਰ ਲਾਂਘੇ (Kartapur Sahib Corridor) ਵਿੱਚ ਭਾਰੀ ਮੀਂਹ ਕਾਰਨ ਰਾਵੀ ਦਰਿਆ ਦੇ ਓਵਰਫਲੋ ਹੋਣ ਕਾਰਨ ਸ੍ਰੀ ਕਰਤਾਰਪੁਰ ਸਾਹਿਬ ਦੀ ਯਾਤਰਾ ਰੋਕ ਦਿੱਤੀ ਗਈ ਹੈ। ਹਾਲਾਤ ਨੂੰ ਦੇਖਦੇ ਹੋਏ ਲੱਗਦਾ ਨਹੀਂ ਹੈ ਕਿ ਯਾਤਰਾ ਨੂੰ ਮੁੜ ਸ਼ੁਰੂ ਹੋ ਪਾਏਗੀ।
ਇਹ ਵੀ ਪੜ੍ਹੋ: Mohali news: ਡੇਰਾਬੱਸੀ ਦੇ ਇਸ ਪਿੰਡ ਖਜੂਰ ਨੇੜੇ ਘੱਗਰ ਦਰਿਆ ਉਫ਼ਾਨ 'ਤੇ, ਲੋਕ ਪਰੇਸ਼ਾਨ
ਕਿਹਾ ਜਾ ਰਿਹਾ ਹੈ ਕਿ ਭਾਰਤ-ਪਾਕਿਸਤਾਨ ਸਰਹੱਦ 'ਤੇ ਡੇਰਾ ਬਾਬਾ ਨਾਨਕ ਨੇੜੇ ਬਣੇ ਲਾਂਘੇ 'ਤੇ ਹੜ੍ਹ ਦਾ ਖ਼ਤਰਾ ਵਧਣ ਲੱਗਾ ਹੈ। ਇਸ ਕਾਰਨ ਵੀਰਵਾਰ ਨੂੰ ਸ਼ਰਧਾਲੂਆਂ ਨੂੰ ਨਹੀਂ ਜਾਣ ਦਿੱਤਾ ਗਿਆ। ਕਰਤਾਰਪੁਰ ਸਾਹਿਬ ਲਾਂਘੇ ਵਿੱਚ ਹੜ੍ਹ ਦੇ ਪਾਣੀ ਕਾਰਨ ਅੱਜ ਕਿਸੇ ਵੀ ਯਾਤਰੀ ਨੂੰ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰੇ ਵਿੱਚ ਮੱਥਾ ਟੇਕਣ ਲਈ ਲਾਂਘੇ ਰਾਹੀਂ ਜਾਣ ਤੋਂ ਰੋਕ ਦਿੱਤਾ ਗਿਆ।
ਇਹ ਵੀ ਪੜ੍ਹੋ: Couple Viral Video: ਵਿਆਹ ਵਾਲੇ ਜੋੜੇ ਨੇ ਕੀਤੀ ਨਵੀਂ ਮਿਸਾਲ ਪੇਸ਼, ਆਪਣੇ ਵਿਆਹ 'ਤੇ ਆਪ ਕੀਤਾ ਕੀਰਤਨ
ਗੁਰਦਾਸਪੁਰ ਜ਼ਿਲ੍ਹਾ ਪ੍ਰਸ਼ਾਸਨ ਅਤੇ ਸੀਮਾ ਸੁਰੱਖਿਆ ਬਲ ਬੰਨ੍ਹ ਵਿੱਚ ਪਾੜ ਨੂੰ ਰੋਕਣ ਲਈ ਯਤਨਸ਼ੀਲ ਹਨ। ਇਹ ਦਰਾਰ ਇਤਿਹਾਸਕ ਡੇਰਾ ਬਾਬਾ ਨਾਨਕ ਕਸਬੇ ਅਤੇ ਇਸ ਦੇ ਨੇੜਲੇ ਪਿੰਡਾਂ ਲਈ ਮੁਸੀਬਤ ਪੈਦਾ ਕਰ ਸਕਦੀ ਹੈ।