Punjab News: ਜੰਗੀ ਵਿਧਵਾਵਾਂ ਤੇ ਜੇਸੀਓਜ਼ ਦੇ ਪਰਿਵਾਰਾਂ ਨੂੰ ਮੁਫ਼ਤ ਹੁਨਰ ਤੇ ਕਿੱਤਾਮੁਖੀ ਸਿਖਲਾਈ ਦੇਵੇਗਾ ਪੰਜਾਬ ਹੁਨਰ ਵਿਕਾਸ ਮਿਸ਼ਨ
Punjab News: ਜੰਗੀ ਵਿਧਵਾਵਾਂ ਤੇ ਜੇਸੀਓਜ਼ ਦੇ ਪਰਿਵਾਰਾਂ ਨੂੰ ਮੁਫ਼ਤ ਹੁਨਰ ਤੇ ਕਿੱਤਾਮੁਖੀ ਸਿਖਲਾਈ ਦੇਣ ਲਈ ਸਮਝੌਤੇ `ਤੇ ਪੰਜਾਬ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸਮਝੌਤੇ ਉਤੇ ਹਸਤਾਖਰ ਕੀਤੇ ਗਏ।
Punjab News: ਉਦਯੋਗਿਕ ਖੇਤਰ ਦੀਆਂ ਜ਼ਰੂਰਤਾਂ ਮੁਤਾਬਕ ਉਮੀਦਵਾਰਾਂ ਨੂੰ ਹੁਨਰਮੰਦ ਬਣਾਉਣ ਤੇ ਰੁਜ਼ਗਾਰ ਦੇ ਉਪਲਬਧ ਮੌਕਿਆਂ ਅਨੁਸਾਰ ਉਨ੍ਹਾਂ ਦੀਆਂ ਯੋਗਤਾਵਾਂ ਵਿੱਚ ਸੁਧਾਰ ਕਰਨ ਲਈ, ਪੰਜਾਬ ਹੁਨਰ ਵਿਕਾਸ ਮਿਸ਼ਨ (PSDM) ਨੇ ਭਾਰਤੀ ਫੌਜ ਦੀ ਪੈਂਥਰ ਇਨਫੈਂਟਰੀ ਡਿਵੀਜ਼ਨ, ਅੰਮ੍ਰਿਤਸਰ ਨਾਲ ਇੱਕ ਸਮਝੌਤੇ 'ਤੇ ਹਸਤਾਖਰ ਕੀਤੇ ਹਨ। ਜਿਸ ਦਾ ਉਦੇਸ਼ ਅੰਮ੍ਰਿਤਸਰ ਵਿੱਚ ਰਹਿ ਰਹੇ ਵੀਰ ਨਾਰੀਆਂ, ਰੱਖਿਆ ਅਮਲੇ, ਸੇਵਾਮੁਕਤ ਅਤੇ ਸੇਵਾਮੁਕਤ ਜੇਸੀਓਜ਼ ਦੇ ਪਰਿਵਾਰਾਂ, ਜੰਗੀ ਵਿਧਵਾਵਾਂ ਅਤੇ ਸਰਹੱਦੀ ਖੇਤਰਾਂ ਦੇ ਨੌਜਵਾਨਾਂ ਨੂੰ ਮੁਫਤ ਹੁਨਰ ਅਤੇ ਕਿੱਤਾਮੁਖੀ ਸਿਖਲਾਈ ਪ੍ਰਦਾਨ ਕਰਨਾ ਹੈ।
ਇਸ ਸਮਝੌਤੇ 'ਤੇ ਅੱਜ ਇੱਥੇ ਪੰਜਾਬ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਮੰਤਰੀ ਅਮਨ ਅਰੋੜਾ ਦੀ ਮੌਜੂਦਗੀ ਵਿੱਚ ਸਮਝੌਤੇ ਉਤੇ ਪੀਐਸਡੀਐਮ ਦੀ ਮਿਸ਼ਨਰ ਡਾਇਰੈਕਟਰ ਆਈਏਐਸ ਮਿਸ ਅੰਮ੍ਰਿਤ ਸਿੰਘ ਅਤੇ ਭਾਰਤੀ ਸੈਨਾ ਦੀ ਅੰਮ੍ਰਿਤਸਰ ਇਨਫੈਂਟਰੀ ਡਿਵੀਜਨ ਦੇ 15ਵੇਂ ਡੀਓਯੂ ਦੇ ਕਮਾਂਡਿੰਗ ਆਫਿਸਰ ਕਰਨਲ ਮਿਲਨ ਪਾਂਡੇ ਵੱਲੋਂ ਹਸਤਾਖਰ ਕੀਤੇ ਗਏ।
ਇਸ ਸਾਂਝੇਦਾਰੀ ਲਈ PSDM ਦੀ ਸ਼ਲਾਘਾ ਕਰਦੇ ਹੋਏ ਅਮਨ ਅਰੋੜਾ ਨੇ ਕਿਹਾ ਕਿ ਪਹਿਲੇ ਪੜਾਅ ਤਹਿਤ, ਭਾਰਤੀ ਫੌਜ ਦੀ ਪੈਂਥਰ ਇਨਫੈਂਟਰੀ ਡਿਵੀਜ਼ਨ, ਅੰਮ੍ਰਿਤਸਰ ਵਿਖੇ ਸੇਵਾ ਕਰ ਰਹੇ ਅਤੇ ਸੇਵਾਮੁਕਤ ਫੌਜੀ ਕਰਮਚਾਰੀਆਂ ਦੇ ਕੁੱਲ 240 ਆਸ਼ਰਿਤਾਂ ਨੂੰ ਸਿਖਲਾਈ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ ਸੂਬੇ ਦੇ ਨੌਜਵਾਨਾਂ ਨੂੰ ਉਦਯੋਗਿਕ ਖੇਤਰਾਂ ਦੀਆਂ ਲੋੜਾਂ ਅਨੁਸਾਰ ਹੁਨਰਮੰਦ ਬਣਾਉਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।
ਸੇਵਾ ਕਰ ਰਹੇ ਅਤੇ ਸੇਵਾਮੁਕਤ ਸੈਨਿਕਾਂ ਦੇ ਆਸ਼ਰਿਤਾਂ ਦੀ ਸਹਾਇਤਾ ਲਈ ਭਾਰਤੀ ਫੌਜ ਨਾਲ ਇਹ ਭਾਈਵਾਲੀ ਇਸ ਦਿਸ਼ਾ ਵਿੱਚ ਇੱਕ ਵੱਡਾ ਕਦਮ ਹੈ। ਪੀਐਸਡੀਐਮ ਦੇ ਡਾਇਰੈਕਟਰ ਨੇ ਕਿਹਾ ਕਿ ਸੰਕਲਪ ਸਕੀਮ ਤਹਿਤ ਦਿੱਤੀ ਜਾਣ ਵਾਲੀ ਇਹ ਸਿਖਲਾਈ ਬਿਊਟੀ ਥੈਰੇਪਿਸਟ, ਘਰੇਲੂ ਡੇਟਾ ਐਂਟਰੀ ਆਪਰੇਟਰ, ਸਵੈ-ਰੁਜ਼ਗਾਰ ਟੇਲਰ ਤੇ ਚਾਈਲਡ ਕੇਅਰ ਟੇਕਰ (ਨਾਨ-ਕਲੀਨਿਕਲ) ਵਰਗੇ ਕੋਰਸਾਂ 'ਤੇ ਕੇਂਦਰਿਤ ਹੋਵੇਗੀ।
ਇਹ ਵੀ ਪੜ੍ਹੋ : Punjab Politics: ਪੰਜਾਬ ਸਰਕਾਰ ਵੱਲੋਂ ਕਰਮਚਾਰੀਆਂ ਦੇ ਅਹਿਮ ਮੁੱਦਿਆਂ ਦੀ ਸਮੀਖਿਆ ਕਰਨ ਲਈ ਦੋ ਸਬ-ਕਮੇਟੀਆਂ ਦਾ ਗਠਨ
ਇਸ ਸਿਖਲਾਈ ਦਾ ਮੁੱਖ ਉਦੇਸ਼ ਉਦਯੋਗਾਂ ਦੀਆਂ ਲੋੜਾਂ ਅਨੁਸਾਰ ਉਮੀਦਵਾਰਾਂ ਦੇ ਹੁਨਰ ਤੇ ਮੁਹਾਰਤ ਨੂੰ ਵਧਾਉਣਾ ਅਤੇ ਉਨ੍ਹਾਂ ਨੂੰ ਬਿਹਤਰ ਤਰੀਕੇ ਨਾਲ ਆਪਣੀ ਰੋਜ਼ੀ-ਰੋਟੀ ਕਮਾਉਣ ਦੇ ਯੋਗ ਬਣਾਉਣਾ ਹੈ।
ਇਹ ਵੀ ਪੜ੍ਹੋ : Fazilka News: ਸਰਕਾਰੀ ਕਾਲਜ 'ਚ ਪ੍ਰਧਾਨਗੀ ਚੋਣ ਨੂੰ ਲੈ ਕੇ ਵਿਵਾਦ; ਪੁਲਿਸ ਨੇ ਕੱਢਿਆ ਪਿਸਤੌਲ