Punjab News: ਸੰਯੁਕਤ ਕਿਸਾਨ ਮੋਰਚੇ ਵੱਲੋਂ ਅੱਜ ਪੂਰੇ ਭਾਰਤ ਵਿੱਚ ਡੀ ਸੀ ਦਫ਼ਤਰਾਂ ਦਾ ਘਿਰਾਉ ਕੀਤਾ ਗਿਆ ਅਤੇ ਪੰਜਾਬ ਵਿੱਚ ਹੜ੍ਹ ਦੇ ਉਚਿਤ ਮੁਆਵਜ਼ੇ ਦੀ ਮੰਗ ਨੂੰ ਲੈ ਕੇ ਦੇਸ਼ ਦੇ ਪ੍ਰਧਾਨ ਮੰਤਰੀ ਅਤੇ ਮੁੱਖ ਮੰਤਰੀ ਦੇ ਨਾਮ ਤੇ ਮੰਗ ਪੱਤਰ ਸੌਂਪੇ ਗਏ। ਇਸ ਸਬੰਧੀ ਗੱਲ-ਬਾਤ ਕਰਦਿਆਂ ਭਾਰਤੀ ਕਿਸਾਨ ਯੂਨੀਅਨ ਸੀਨੀਅਰ ਆਗੂ ਹਰਿੰਦਰ ਸਿੰਘ ਲੱਖੋਵਾਲ ਨੇ ਕਿਹਾ ਕਿ ਪੰਜਾਬ ਦੇ ਵਿੱਚ ਪਿਛਲੇ ਕੁੱਝ ਸਮੇਂ ਦੌਰਾਨ ਹੜ੍ਹਾਂ ਦੀ ਮਾਰ ਪਈ ਜਿਸ ਕਰਕੇ ਕਿਸਾਨੀ ਅਤੇ ਆਮ ਜਨ ਜੀਵਨ ਦਾ ਬਹੁਤ ਜਿਆਦਾ ਨੁਕਸਾਨ ਹੋਇਆ। 


COMMERCIAL BREAK
SCROLL TO CONTINUE READING

ਇਸ ਲਈ ਅਸੀਂ ਸਰਕਾਰ ਨੂੰ ਇਹ ਚਿਤਾਵਨੀ ਦੇਣਾ ਚਾਹੁੰਦੇ ਹਾਂ ਸਰਕਾਰ ਸਾਨੂੰ ਉਚਿਤ ਮੁਆਵਜਾ ਦੇਵੇ ਨਹੀਂ ਤਾਂ ਸੁੰਯਕਤ ਕਿਸਾਨ ਮੋਰਚਾ ਆਪਣੀ ਰਣਨੀਤੀ ਬਣਾ ਕੇ ਅੰਦੋਲਨ ਕਰਨ ਲਈ ਤਿਆਰ ਹੋਵੇਗਾ। 26 27 28 ਨਵੰਬਰ ਨੂੰ ਦੇਸ਼ ਦੇ ਸਾਰੀਆਂ ਰਾਜਧਾਨੀ ਵਿੱਚ ਤਿੰਨ ਦਿਨ ਦਾ ਪ੍ਰਦਰਸ਼ਨ ਹੋਵੇਗਾ ਪਰ ਜੇਕਰ ਸਰਕਾਰ ਵੱਲੋਂ ਕੋਈ ਮੰਗ ਨਹੀਂ ਸੁਣੀ ਜਾਂਦੀ ਤਾਂ ਇਹ ਪ੍ਰਦਰਸ਼ਨ ਅਣਮਿੱਥੇ ਸਮੇਂ ਲਈ ਵੀ ਹੋ ਸਕਦਾ ਹੈ।


ਇਹ ਵੀ ਪੜ੍ਹੋ: India-Canada Dispute: 'ਗੋਲੀ ਦਾ ਜਵਾਬ ਗੋਲੀ ਨਾਲ ਦੇਣਾ ਚੰਗਾ ਨਹੀਂ'- ਅਕਾਲੀ ਆਗੂ ਦਾ ਵੱਡਾ ਬਿਆਨ

ਸੰਯੁਕਤ ਕਿਸਾਨ ਮੋਰਚੇ ਦੇ ਸੱਦੇ ਤੇ ਕਿਸਾਨੀ ਮੰਗਾਂ ਨੂੰ ਲੈ ਕੇ ਅੱਜ ਪੰਜਾਬ ਭਰ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਰੋਸ ਪ੍ਰਦਰਸ਼ਨ ਕੀਤੇ ਜਾ ਰਹੇ ਨੇ ਮਾਨਸਾ ਵਿਖੇ ਕਿਸਾਨ ਜਥੇਬੰਦੀਆਂ ਵਲੋਂ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕੀਤਾ ਗਿਆ ਤੇ ਕਿਸਾਨੀ ਮੰਗਾਂ ਨੂੰ ਹੱਲ ਕਰਨ ਦੇ ਲਈ ਸਰਕਾਰ ਨੂੰ ਮੰਗ ਪੱਤਰ ਵੀ ਭੇਜੇ ਗਏ।


ਮਾਨਸਾ ਵਿਖੇ ਡਿਪਟੀ ਕਮਿਸ਼ਨਰ ਦਫ਼ਤਰ ਦੇ ਬਾਹਰ ਰੋਸ ਪ੍ਰਦਰਸ਼ਨ ਕਰ ਰਹੇ ਕਿਸਾਨ ਜਥੇਬੰਦੀਆਂ ਵੱਲੋਂ ਕੇਂਦਰ ਅਤੇ ਪੰਜਾਬ ਸਰਕਾਰ ਨਾਲ ਸੰਬੰਧਿਤ ਮੰਗਾਂ ਨੂੰ ਹੱਲ ਕਰਨ ਲਈ ਸਰਕਾਰ ਦੇ ਨਾਮ ਮੰਗ ਪੱਤਰ ਭੇਜੇ ਗਏ। ਸੰਯੁਕਤ ਕਿਸਾਨ ਮੋਰਚੇ ਦੇ ਆਗੂ ਰੁਲਦੂ ਸਿੰਘ ਮਾਨਸਾ ਨੇ ਕਿਹਾ ਕਿ ਅੱਜ ਭਾਰਤ ਦੇ ਵਿੱਚ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਪੰਜਾਬ ਭਰ ਵਿੱਚ ਵੀ ਕਿਸਾਨ ਜਥੇਬੰਦੀਆਂ ਵਲੋਂ ਰੋਸ ਪ੍ਰਦਰਸ਼ਨ ਜਾਰੀ ਹਨ।


ਉਹਨਾਂ ਕਿਹਾ ਕਿ ਅੱਜ ਦੇ ਇਨ੍ਹਾਂ ਧਰਨਿਆ ਦੇ ਵਿੱਚ ਕਿਸਾਨਾਂ ਦੀਆਂ ਮੁੱਖ ਮੰਗਾਂ ਕੁਦਰਤੀ ਆਫਤਾਂ ਦੇ ਨਾਲ ਖਰਾਬ ਹੋਣ ਵਾਲੀਆਂ ਫਸਲਾਂ ਨੂੰ ਭਾਰਤ ਪੱਧਰ 'ਤੇ ਕੁਦਰਤੀ ਆਫ਼ਤ ਮੰਨਿਆ ਜਾਵੇ ਅਤੇ ਕੇਂਦਰ ਸਰਕਾਰ ਇਸ 'ਤੇ ਘੱਟੋ-ਘੱਟ 50 ਹਜ਼ਾਰ ਰੁਪਏ ਪ੍ਰਤੀ ਏਕੜ ਮੁਆਵਜਾ ਕਿਸਾਨਾਂ ਨੂੰ ਦੇਵੇ, ਸਰਕਾਰ ਅਤੇ ਬਾਕੀ ਮੁਆਵਜਾ ਸਟੇਟ ਦੀਆਂ ਸਰਕਾਰਾਂ ਦੇਣ। ਉਹਨਾਂ ਕਿਹਾ ਕਿ ਸਾਡੀਆਂ ਫਸਲਾਂ ਦਾ ਭਾਰਤ ਪੱਧਰ ਉੱਤੇ ਸਰਕਾਰੀ ਰੇਟ ਮੰਨਿਆ ਜਾਵੇ ਫਸਲਾਂ ਖਰੀਦੀਆਂ ਜਾਣ ਅਤੇ ਇੱਕ ਫਸਲ ਤੇ 17 ਲੱਖ ਕਰੋੜ ਬਣਦਾ ਹੈ ਅਤੇ ਇਸ ਵਿੱਚੋਂ ਮੁਨਾਫ਼ਾ ਵੀ ਹੋਵੇਗਾ।


ਇਹ ਵੀ ਪੜ੍ਹੋ: Kangana Ranaut News: ਭਾਰਤ-ਕੈਨੇਡਾ ਵਿਵਾਦ 'ਚ ਕੰਗਨਾ ਰਣੌਤ ਨੇ ਸਿੱਖਾਂ ਨੂੰ ਦਿੱਤੀ ਖਾਸ ਸਲਾਹ, ਕਹੀ ਇਹ ਗੱਲ

ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਲਖੀਮਪੁਰ ਖੀਰੀ ਦੇ ਵਿੱਚ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੀ ਮੌਤ ਦੇ ਮਾਮਲੇ ਵਿੱਚ ਦੋਸ਼ੀ ਵਿਅਕਤੀਆਂ ਨੂੰ ਸਖਤ ਤੋਂ ਸਖਤ ਸਜ਼ਾ ਦਿੱਤੀ ਜਾਵੇ ਉਹਨਾਂ ਕਿਹਾ ਕਿ ਅੱਜ ਦੇ ਭਾਰਤ ਵਿੱਚ ਕੀਤੇ ਜਾ ਰਹੇ ਰੋਸ ਪ੍ਰਦਰਸ਼ਨ ਸਰਕਾਰਾਂ ਦੇ ਲਈ ਸਿਰਫ ਚੇਤਾਵਨੀ ਹਨ ਅਤੇ ਜੇਕਰ ਆਉਣ ਵਾਲੇ ਸਮੇਂ ਦੇ ਵਿੱਚ ਇਨ੍ਹਾਂ ਮੰਗਾਂ ਨੂੰ ਲਾਗੂ ਨਾ ਕੀਤਾ ਗਿਆ ਤਾਂ ਕਿਸਾਨਾਂ ਵੱਲੋਂ ਹੋਰ ਵੀ ਤਿੱਖੇ ਸੰਘਰਸ਼ ਕੀਤੇ ਜਾਣਗੇ।


(ਕੁਲਦੀਪ ਧਾਲੀਵਾਲ ਦੀ ਰਿਪੋਰਟ)