Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ ਮਿਲੀ ਹੈ। ਪੁਲਿਸ ਨੇ 15 ਕਿਲੋ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਪੁਲਿਸ ਪਾਵਰਕੌਮ ਨੌਜਵਾਨ ਤੋਂ ਪੁੱਛਗਿੱਛ ਕਰ ਰਹੀ ਹੈ, ਪੁਲਿਸ ਮੁਤਾਬਕ ਇਸ ਤੋਂ ਹੋਰ ਜਾਣਕਾਰੀ ਹਾਸਲ ਕੀਤੀ ਜਾਵੇਗੀ।
Trending Photos
Amritsar News: ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਵੱਡੀ ਕਾਮਯਾਬੀ ਮਿਲੀ ਹੈ। ਅੰਮ੍ਰਿਤਸਰ 'ਚ ਪੁਲਿਸ ਨੇ 15 ਕਿਲੋ ਹੈਰੋਇਨ ਸਮੇਤ ਇੱਕ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਮੁਲਜ਼ਮ ਬਟਾਲਾ ਤੋਂ ਨਸ਼ੇ ਦੀ ਖੇਪ ਸਪਲਾਈ ਲਈ ਲਿਆ ਰਿਹਾ ਹੈ। ਪੁਲਿਸ ਨੇ ਜਦੋਂ ਨਾਕਾਬੰਦੀ ਕਰ ਕੇ ਤਲਾਸ਼ੀ ਲਈ ਤਾਂ ਹੈਰੋਇਨ ਦੀ ਖੇਪ ਬਰਾਮਦ ਹੋਈ।
ਤਸਕਰ ਦੀ ਪਛਾਣ ਹਰਪ੍ਰੀਤ ਸਿੰਘ ਵਜੋਂ ਹੋਈ ਹੈ ਪਰ ਪੁਲਿਸ ਨੇ ਅਜੇ ਤੱਕ ਇਸ ਦੀ ਅਧਿਕਾਰਤ ਪੁਸ਼ਟੀ ਨਹੀਂ ਕੀਤੀ ਹੈ। ਸੂਤਰਾਂ ਅਨੁਸਾਰ ਤਸਕਰ ਨੇ ਸਰਹੱਦੀ ਖੇਤਰ ਵਿੱਚ ਕਿਸੇ ਵਿਅਕਤੀ ਨੂੰ ਹੈਰੋਇਨ ਪਹੁੰਚਾਉਣੀ ਸੀ ਪਰ ਇਸ ਤੋਂ ਪਹਿਲਾਂ ਹੀ ਪੁਲਿਸ ਨੇ ਉਸ ਨੂੰ ਫੜ ਲਿਆ।
ਇਹ ਵੀ ਪੜ੍ਹੋ: Amritsar News: ਪਾਕਿਸਤਾਨ ਦੀ ਨਾਪਾਕ ਹਰਕਤ ਫਿਰ ਆਈ ਸਾਹਮਣੇ, ਡਰੋਨ ਰਾਹੀਂ ਬੋਤਲ 'ਚੋਂ ਮਿਲੀ ਕਰੋੜਾਂ ਦੀ ਹੈਰੋਇਨ
ਫਿਲਹਾਲ ਪੁਲਿਸ ਦੋਸ਼ੀ ਤੋਂ ਪੁੱਛਗਿੱਛ ਕਰ ਰਹੀ ਹੈ। ਉਸ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਮੁਲਜ਼ਮਾਂ ਨੇ ਹੈਰੋਇਨ ਕਿਸ ਨੂੰ ਪਹੁੰਚਾਉਣੀ ਸੀ। ਇਸ ਬਾਰੇ ਪੰਜਾਬ ਦੇ DGP ਗੌਰਵ ਯਾਦਵ ਨੇ ਟਵੀਟ ਕੀਤਾ ਹੈ ਅਤੇ ਲਿਖਿਆ ਹੈ ਕਿ ਖੁਫੀਆ ਏਜੰਸੀ ਦੀ ਅਗਵਾਈ ਵਾਲੇ ਆਪਰੇਸ਼ਨ ਵਿੱਚ ਅੰਮ੍ਰਿਤਸਰ ਪੁਲਿਸ ਨੇ ਇੱਕ ਵਿਅਕਤੀ ਹਰਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕਰਕੇ 15 ਕਿਲੋ ਹੈਰੋਇਨ ਬਰਾਮਦ ਕੀਤੀ ਹੈ ਅਤੇ ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਵੱਡੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।
In an intelligence-led operation, @AmritsarRPolice has busted a major trans-border narcotics smuggling ring with arrest of one person Harpreet Singh and seizure of 15 Kg Heroin (1/2) pic.twitter.com/eIv0U0QtGs
— DGP Punjab Police (@DGPPunjabPolice) September 6, 2023
ਥਾਣਾ ਕੱਥੂਨੰਗਲ ਵਿੱਚ ਐਨਡੀਪੀਐਸ ਐਕਟ ਤਹਿਤ ਐਫਆਈਆਰ ਦਰਜ ਕੀਤੀ ਗਈ ਹੈ। ਜਾਂਚ ਦੌਰਾਨ 4 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ ਅਤੇ ਉਨ੍ਹਾਂ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
(ਪਰਮਬੀਰ ਸਿੰਘ ਔਲਖ ਦੀ ਰਿਪੋਰਟ)