Punjab Soldier Died in Ladakh Accident News: ਲੱਦਾਖ ‘ਚ 19 ਅਗਸਤ ਨੂੰ ਵਾਪਰੇ ਭਿਆਨਕ ਹਾਦਸੇ ਵਿੱਚ ਭਾਰਤ ਦੇ 9 ਬਹਾਦਰ ਜਵਾਨ ਸ਼ਹੀਦ ਹੋ ਗਏ ਸਨ ਜਿਨ੍ਹਾਂ ਵਿੱਚ ਪੰਜਾਬ ਦੇ 2 ਜਵਾਨ ਵੀ ਸ਼ਾਮਿਲ ਸਨ।  ਪੰਜਾਬ ਦੇ ਦੋ ਸ਼ਹੀਦ ਜਵਾਨਾਂ ਵਿੱਚ ਇੱਕ ਫ਼ਰੀਦਕੋਟ ਜ਼ਿਲ੍ਹੇ ਦਾ ਨਾਇਬ ਸੂਬੇਦਾਰ ਰਮੇਸ਼ ਲਾਲ ਸੀ। 


COMMERCIAL BREAK
SCROLL TO CONTINUE READING

ਨਾਇਬ ਸੂਬੇਦਾਰ ਰਮੇਸ਼ ਲਾਲ ਦੇ ਪਰਿਵਾਰ ਅਤੇ ਪਿੰਡ ਵਿੱਚ ਸੋਕ ਦੀ ਲਹਿਰ ਫੈਲੀ ਹੋਈ ਹੈ। ਇਸ ਦੌਰਾਨ ਨਾਇਬ ਸੂਬੇਦਾਰ ਰਮੇਸ਼ ਲਾਲ ਦੇ ਭਰਾ ਕਿਸ਼ਨ ਕੁਮਾਰ ਦਾ ਕਹਿਣਾ ਹੈ ਕਿ ਉਸਦਾ ਵੱਡਾ ਭਰਾ ਕਰੀਬ 24-25 ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ ਅਤੇ ਉਸ ਦੇ ਪਿੱਛੇ ਉਸ ਦੀ ਪਤਨੀ ਅਤੇ ਦੋ ਪੁੱਤਰ ਹਨ। 


ਕਿਸ਼ਨ ਕੁਮਾਰ ਨੇ ਪ੍ਰਸ਼ਾਸਨ ਤੋਂ ਮੰਗ ਕਰਦਿਆਂ ਕਿਹਾ ਕਿ ਰਮੇਸ਼ ਲਾਲ ਦੀ ਪਤਨੀ ਨੂੰ ਨੌਕਰੀ ਦਿੱਤੀ ਜਾਵੇ।


ਦੱਸ ਦਈਏ ਕਿ ਇਸ ਦੁਖਦ ਸਮਾਚਾਰ ਨੂੰ ਸੁਣਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੀ ਟਵੀਟ ਕਰਦਿਆਂ ਦੁੱਖ ਪ੍ਰਗਟਾਇਆ ਗਿਆ ਸੀ। ਉਨ੍ਹਾਂ ਕਿਹਾ, "ਲੱਦਾਖ ‘ਚ ਬੀਤੀ ਰਾਤ ਵਾਪਰੇ ਭਿਆਨਕ ਹਾਦਸੇ ‘ਚ ਸਾਡੇ ਦੇਸ਼ ਦੀ ਫੌਜ ਦੇ 9 ਬਹਾਦਰ ਜਵਾਨ ਸ਼ਹੀਦ ਹੋਣ ਦੀ ਦੁਖਦ ਖ਼ਬਰ ਮਿਲੀ…ਪੰਜਾਬ ਦੇ 2 ਜਵਾਨ ਇਸ ਹਾਦਸੇ 'ਚ ਸ਼ਹੀਦ ਹੋਏ ਨੇ...
ਇੱਕ ਫ਼ਰੀਦਕੋਟ ਜ਼ਿਲ੍ਹੇ ਦਾ ਜਵਾਨ ਰਮੇਸ਼ ਲਾਲ ਇਸ ਹਾਦਸੇ ‘ਚ ਸ਼ਹੀਦ ਹੋਇਆ ਤੇ ਦੂਜਾ ਬੱਸੀ ਪਠਾਣਾਂ ਦੇ ਪਿੰਡ ਕਮਾਲੀ ਦਾ ਜਵਾਨ ਤਰਨਦੀਪ ਸਿੰਘ ਵੀ ਇਸ ਹਾਦਸੇ 'ਚ ਸ਼ਹੀਦ ਹੋਇਆ ਹੈ…ਜਵਾਨਾਂ ਦੇ ਪਰਿਵਾਰਾਂ ਨਾਲ ਮੇਰੀ ਦਿਲੋਂ ਹਮਦਰਦੀ…ਅਸੀਂ ਵਾਅਦੇ ਮੁਤਾਬਕ ਸ਼ਹੀਦ ਜਵਾਨਾਂ ਦੇ ਪਰਿਵਾਰਾਂ ਨਾਲ ਖੜ੍ਹੇ ਹਾਂ..." 


ਦੱਸਣਯੋਗ ਹੈ ਕਿ ਹਾਲ ਹੀ ਵਿੱਚ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਐਲਾਨ ਕੀਤਾ ਗਿਆ ਸੀ ਕਿ ਸੜਕ ਹਾਦਸੇ 'ਚ ਮਾਰੇ ਗਏ ਜਵਾਨ ਨੂੰ ਵੀ ਸ਼ਹੀਦ ਦਾ ਦਰਜ ਦਿੱਤਾ ਜਾਵੇਗਾ। 


ਲੱਦਾਖ ਦੇ ਕਿਆਰੀ ਨੇੜੇ ਇਸ ਸੜਕ ਹਾਦਸੇ ਵਿੱਚ 9 ਜਵਾਨਾਂ ਨੇ ਆਪਣੀ ਜਾਨ ਗਵਾਈ ਸੀ ਅਤੇ ਉਨ੍ਹਾਂ ਦੀ ਮੌਤ ਨਾਲ ਪੂਰਾ ਦੇਸ਼ ਦੁਖੀ ਹੋਇਆ ਸੀ।  


ਇਹ ਵੀ ਪੜ੍ਹੋ: Kargil Vijay Divas 2023: ਪੰਜਾਬ CM ਭਗਵੰਤ ਮਾਨ ਨੇ ਸ਼ਹੀਦ ਜਵਾਨ ਤੇ ਜ਼ਖ਼ਮੀ ਸੈਨਿਕਾਂ ਦੇ ਪਰਿਵਾਰ ਲਈ ਕੀਤਾ ਵੱਡਾ ਐਲਾਨ


(For more news apart from Punjab Soldier Died in Ladakh Accident News, stay tuned to Zee PHH)