ਚੰਡੀਗੜ੍ਹ: ਸਾਲ 2015 ’ਚ ਹੋਏ ਕੋਟਕਪੂਰਾ-ਬਹਿਬਲ ਕਲਾਂ ਗੋਲੀ ਕਾਂਡ ਨੂੰ ਅੱਜ 7 ਸਾਲ ਪੂਰੇ ਹੋ ਚੁੱਕੇ ਹਨ। ਜਿਸ ਦੇ ਚੱਲਦਿਆਂ ਬਹਿਬਲ ਕਲਾਂ ’ਚ ਹੋਏ ਸ਼ਹੀਦੀ ਸਮਾਗਮ ਮੌਕੇ ਸਿਆਸੀ ਲੀਡਰਾਂ ਨੇ ਵੀ ਹਾਜ਼ਰੀ ਭਰੀ। 


COMMERCIAL BREAK
SCROLL TO CONTINUE READING


ਸਮਾਜ ਸੇਵੀ ਤੇ ਸਿਆਸੀ ਆਗੂਆਂ ਨੇ ਕੀਤੀ ਸ਼ਿਰਕਤ 
ਪ੍ਰਾਪਤ ਹੋਈ ਜਾਣਕਾਰੀ ਅਨੁਸਾਰ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ, ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ, ਸੰਗਰੂਰ ਤੋਂ MP ਸਿਮਰਨਜੀਤ ਸਿੰਘ ਮਾਨ, ਵਾਰਸ ਪੰਜਾਬ ਦੇ ਜਥੇਬੰਦੀ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਅਤੇ ਲੱਖਾ ਸਿਧਾਣਾ ਨੇ ਵੀ ਸ਼ਿਰਕਤ ਕੀਤੀ।


 



ਡੇਢ ਮਹੀਨੇ ਬਾਅਦ ਸ਼ੁਕਰਾਨੇ ਦਾ ਸਮਾਗਮ ਕਰਵਾਇਆ ਜਾਵੇਗਾ: ਸੰਧਵਾ
ਇਸ ਮੌਕੇ ਸਟੇਜ ਤੋਂ ਬੋਲਦਿਆਂ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸਰਕਾਰ ਦਾ ਪੱਖ ਰੱਖਿਆ। ਉਨ੍ਹਾਂ ਕਿਹਾ ਕਿ ਜੋ ਗੱਲਾਂ ਮੈਂ ਸਿੱਖ ਸੰਗਤ ਤੇ ਸਾਹਮਣੇ ਰੱਖ ਰਿਹਾ ਹਾਂ, ਇਹ ਸਾਰੀਆਂ ਮੈਂ ਮੁੱਖ ਮੰਤਰੀ ਭਗਵੰਤ ਮਾਨ ਨਾਲ ਕੀਤੀਆਂ ਹਨ। ਉਨ੍ਹਾਂ ਕਿਹਾ ਕਿ ਸਾਡੀ ਸਰਕਾਰ ਅਤੇ ਸੰਗਤ ਦਾ ਦਰਦ ਸਾਂਝਾ ਹੈ। ਉਨ੍ਹਾਂ ਸੰਗਤ ਨੂੰ ਭਰੋਸਾ ਦਵਾਉਂਦਿਆਂ ਕਿਹਾ ਕਿ ਮਹੀਨੇ-ਡੇਢ ਮਹੀਨੇ ਬਾਅਦ ਇਸ ਥਾਂ ’ਤੇ ਸ਼ੁਕਰਾਨੇ ਵਜੋਂ ਸਮਾਗਮ ਕਰਵਾਇਆ ਜਾਵੇਗਾ। 



ਸਪੀਕਰ ਹੋਣ ਤੋਂ ਪਹਿਲਾਂ ਗੁਰੂ ਦਾ ਸਿੱਖ ਹਾਂ: ਸੰਧਵਾਂ
ਸੰਧਵਾਂ ਨੇ ਕਿਹਾ ਕਿ ਮੈ ਵਿਧਾਨ ਸਭਾ ਸਪੀਕਰ ਹੋਣ ਤੋਂ ਪਹਿਲਾਂ ਗੁਰੂ ਦਾ ਸਿੱਖ ਹਾਂ। ਜੇਕਰ ਹੁਣ ਵੀ ਇਨਸਾਫ਼ ਨਾ ਮਿਲਿਆ ਤਾਂ ਸਾਡੀ ਸਰਕਾਰ ਦਾ ਕੋਈ ਫ਼ਾਇਦਾ ਨਹੀਂ। ਉਨ੍ਹਾਂ ਕਿਹਾ ਕਿ ਇਨਸਾਨ ਕਿਸੇ ਥਾਂ ’ਤੇ ਵੀ ਝੂਠ ਬੋਲ ਸਕਦਾ ਹੈ ਪਰ ਗੁਰੂ ਸਾਹਿਬ ਦੀ ਹਾਜ਼ਰੀ ’ਚ ਨਹੀਂ ਅਤੇ ਮੈਂ ਇਹ ਗਲਤੀ ਕਦੇ ਨਹੀਂ ਕਰਾਂਗਾ।