Punjab News: ਪੈਂਡਿੰਗ ਪਏ ਇੰਤਕਾਲਾਂ ਦੇ ਨਿਪਟਾਰੇ ਲਈ 15 ਜਨਵਰੀ ਨੂੰ ਮੁੜ ਲਗਾਇਆ ਜਾਵੇਗਾ ਵਿਸ਼ੇਸ਼ ਕੈਂਪ
Punjab News: ਪੰਜਾਬ ਵਿੱਚ ਇੱਕ ਨਵਾਂ ਦੌਰ ਸ਼ੁਰੂ ਹੋ ਗਿਆ ਹੈ। ਸੂਬੇ ਵਿੱਚ 6 ਜਨਵਰੀ ਨੂੰ ਲਗਾਏ ਗਏ ਵਿਸ਼ੇਸ਼ ਅੰਤਰਕਾਲ ਕੈਂਪਾਂ ਦੀ ਸਫਲਤਾ ਤੋਂ ਉਤਸ਼ਾਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ ਕੈਂਪ ਲਗਾਉਣ ਦਾ ਐਲਾਨ ਕੀਤਾ ਹੈ।
Punjab News/ਰੋਹਿਤ ਬਾਂਸਲ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਇੱਕ ਹੋਰ ਲੋਕ ਪੱਖੀ ਪਹਿਲਕਦਮੀ ਕੀਤੀ ਹੈ, ਜਿਸ ਦੀ ਭਰਪੂਰ ਸ਼ਲਾਘਾ ਕੀਤੀ ਜਾ ਰਹੀ ਹੈ ਅਤੇ ਆਮ ਜਨਤਾ ਇਸ ਵਿੱਚ ਪੂਰੇ ਉਤਸ਼ਾਹ ਨਾਲ ਭਾਗ ਲੈ ਰਹੀ ਹੈ। ਪੰਜਾਬ ਸਰਕਾਰ ਨੇ 6 ਜਨਵਰੀ ਨੂੰ ਜ਼ਮੀਨੀ ਦਸਤਾਵੇਜ਼ਾਂ ਨਾਲ ਸਬੰਧਤ ਝਗੜਿਆਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪ ਲਾਇਆ ਸੀ, ਜਿਸ ਵਿੱਚ 31 ਹਜ਼ਾਰ ਤੋਂ ਵੱਧ ਕੇਸਾਂ ਦਾ ਨਿਪਟਾਰਾ ਕੀਤਾ ਗਿਆ ਸੀ। ਇਸ ਕੈਂਪ ਨੂੰ ਸਪੈਸ਼ਲ ਇੰਤਕਾਲਾਂ ਕੈਂਪ ਦਾ ਨਾਮ ਦਿੱਤਾ ਗਿਆ ਹੈ।
6 ਜਨਵਰੀ ਨੂੰ ਸੂਬੇ ਭਰ ਵਿੱਚ ਲੋਕਾਂ ਵੱਲੋਂ ਮਿਲੇ ਭਰਵੇਂ ਹੁੰਗਾਰੇ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੁਣ 15 ਜਨਵਰੀ ਨੂੰ ਸੂਬੇ ਵਿੱਚ ਅਜਿਹੇ ਹੋਰ ਕੈਂਪ ਲਾਉਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਕਿਹਾ ਕਿ ਸ਼ਨੀਵਾਰ ਨੂੰ ਲਗਾਏ ਗਏ ਕੈਂਪ ਨੂੰ ਆਮ ਲੋਕਾਂ ਵੱਲੋਂ ਚੰਗਾ ਹੁੰਗਾਰਾ ਮਿਲਿਆ ਹੈ। ਇਸ ਨਾਲ ਇਸ ਪਹਿਲਕਦਮੀ ਨੂੰ ਅੱਗੇ ਵਧਾਉਣ ਦਾ ਸਰਕਾਰ ਦਾ ਸੰਕਲਪ ਹੋਰ ਮਜ਼ਬੂਤ ਹੋਇਆ ਹੈ।
ਇਹ ਵੀ ਪੜ੍ਹੋ: Maghi Mela Muktsar 2024: ਸ੍ਰੀ ਮੁਕਤਸਰ ਸਾਹਿਬ ਵਿਖੇ ਇਤਿਹਾਸਕ ਮੇਲਾ ਮਾਘੀ, ਲੱਖਾਂ ਸੰਗਤਾਂ ਹੋਣਗੀਆਂ ਨਤਮਸਤਕ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੀਆਂ ਸਾਰੀਆਂ ਤਹਿਸੀਲਾਂ ਅਤੇ ਸਬ-ਤਹਿਸੀਲ ਕੰਪਲੈਕਸਾਂ ਵਿੱਚ ਲਗਾਏ ਗਏ ਇਨ੍ਹਾਂ ਕੈਂਪਾਂ ਦਾ ਲੋਕਾਂ ਨੇ ਭਰਪੂਰ ਲਾਭ ਉਠਾਇਆ ਹੈ। ਇਨ੍ਹਾਂ ਕੈਂਪਾਂ ਨਾਲ ਲੋਕਾਂ ਨੂੰ ਉਨ੍ਹਾਂ ਕੇਸਾਂ ਦਾ ਨਿਪਟਾਰਾ ਕਰਨ ਵਿੱਚ ਵੱਡੀ ਰਾਹਤ ਮਿਲੀ ਹੈ ਜੋ ਲੰਬੇ ਸਮੇਂ ਤੋਂ ਲਟਕ ਰਹੇ ਸਨ। ਹਰ ਕੋਈ ਵਿਵਾਦਿਤ ਮਾਮਲੇ ਨੂੰ ਸੁਲਝਾਉਣਾ ਚਾਹੁੰਦਾ ਹੈ ਜਿਸ ਕਾਰਨ ਲੋਕ ਇਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈ ਰਹੇ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੇ ਸਮੇਂ ਵਿੱਚ ਵੀ ਆਮ ਲੋਕਾਂ ਦੀ ਸਹੂਲਤ ਲਈ ਅਜਿਹੇ ਲੋਕ ਪੱਖੀ ਉਪਰਾਲੇ ਜਾਰੀ ਰੱਖੇਗੀ। ਉਨ੍ਹਾਂ ਕਿਹਾ ਕਿ 15 ਜਨਵਰੀ ਨੂੰ ਸੂਬੇ ਭਰ ਵਿੱਚ ਅਜਿਹੇ ਕੈਂਪ ਲਗਾਏ ਜਾਣਗੇ ਤਾਂ ਜੋ ਲੰਬਿਤ ਪਏ ਕੇਸਾਂ ਦਾ ਵੀ ਨਿਪਟਾਰਾ ਕੀਤਾ ਜਾ ਸਕੇ।
ਇਹ ਵੀ ਪੜ੍ਹੋ:Punjab Weather Update: ਪੰਜਾਬ 'ਚ ਹੱਡਚੀਰਵੀਂ ਠੰਡ ਨੇ ਲੋਕਾਂ ਦੇ ਕੱਢੇ ਵੱਟ, ਸੜਕਾਂ ਉੱਤੇ ਮੁੜ ਰਫ਼ਤਾਰ ਹੋਈ ਹੌਲੀ