Patiala's Kanika Ahuja selected for Asian Games 2023: ਏਸ਼ਿਆਈ ਖੇਡਾਂ 2023 ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ ਅਤੇ ਅਜਿਹੇ 'ਚ ਬੀ.ਸੀ.ਸੀ.ਆਈ ਵੱਲੋਂ ਵੀ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਦੱਸ ਦਈਏ ਕਿ ਇਸ ਬਾਰ ਏਸ਼ਿਆਈ ਖੇਡਾਂ ਵਿੱਚ ਕ੍ਰਿਕੇਟ ਨੂੰ ਵੀ ਸ਼ਾਮਿਲ ਕੀਤਾ ਗਿਆ ਹੈ ਅਤੇ ਭਾਰਤ ਵੱਲੋਂ ਮਹਿਲਾ ਤੇ ਪੁਰਸ਼ ਦੀਆਂ ਟੀਮ ਦਾ ਐਲਾਨ ਵੀ ਕਰ ਦਿੱਤਾ ਗਿਆ ਹੈ। ਅਜਿਹੇ 'ਚ ਭਾਰਤੀ ਮਹਿਲਾ ਕ੍ਰਿਕੇਟ ਟੀਮ ਵਿੱਚ ਪੰਜਾਬ ਦੀਆਂ ਦੋ ਧੀਆਂ ਸ਼ਾਮਿਲ ਹਨ। ਇਨ੍ਹਾਂ 'ਚੋਂ ਇੱਕ ਹੈ ਕਪਤਾਨ ਹਰਮਨਪ੍ਰੀਤ ਕੌਰ ਤੇ ਕਨਿਕ ਆਹੁਜਾ। 


COMMERCIAL BREAK
SCROLL TO CONTINUE READING

ਇਸ ਦੌਰਾਨ ਪੰਜਾਬ ਦੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ (Gurmeet Singh Meet Hayer) ਵੱਲੋਂ ਕ੍ਰਿਕਟਰ ਕਨਿਕਾ ਆਹੂਜਾ ਨੂੰ ਭਾਰਤੀ ਮਹਿਲਾ ਕ੍ਰਿਕਟ ਟੀਮ ਵਿੱਚ ਚੁਣੇ ਜਾਣ 'ਤੇ ਮੁਬਾਰਕਬਾਦ ਦਿੱਤੀ ਗਈ ਅਤੇ ਉਸ ਨੂੰ ਆਉਣ ਵਾਲੀਆਂ ਏਸ਼ਿਆਈ ਖੇਡਾਂ ਵਿੱਚ ਚੰਗੇ ਪ੍ਰਦਰਸ਼ਨ ਲਈ ਸ਼ੁਭਕਾਮਨਾਵਾਂ ਵੀ ਦਿੱਤੀਆਂ ਗਈਆਂ।


ਭਾਰਤੀ ਕ੍ਰਿਕਟ ਟੀਮ ਵਿੱਚ ਪਹਿਲੀ ਵਾਰ ਚੁਣੀ ਗਈ ਕਨਿਕਾ ਆਹੂਜਾ ਪਟਿਆਲਾ ਦੀ ਰਹਿਣ ਵਾਲੀ ਹੈ ਅਤੇ 20 ਵਰ੍ਹਿਆਂ ਦੀ ਕਨਿਕਾ ਨੇ ਇਸ ਤੋਂ ਪਹਿਲਾਂ ਭਾਰਤ ਏ, ਘਰੇਲੂ ਕ੍ਰਿਕਟ ਵਿੱਚ ਪੰਜਾਬ ਅਤੇ ਮਹਿਲਾ ਪ੍ਰੀਮੀਅਰ ਲੀਗ ਵਿੱਚ ਬੰਗਲੌਰ ਦੀ ਟੀਮ ਵੱਲੋਂ ਬਿਹਤਰੀਨ ਪ੍ਰਦਰਸ਼ਨ ਕੀਤਾ ਹੈ।


ਮੀਤ ਹੇਅਰ (Gurmeet Singh Meet Hayer) ਨੇ ਕਿਹਾ ਕਿ ਪਿਛਲੇ ਕੁਝ ਅਰਸੇ ਤੋਂ ਪੰਜਾਬ ਦੀਆਂ ਖਿਡਾਰਨਾਂ ਕ੍ਰਿਕਟ ਖੇਡ ਵਿੱਚ ਬਹੁਤ ਵਧੀਆ ਪ੍ਰਦਰਸ਼ਨ ਕਰ ਰਹੀਆਂ ਹਨ। 


ਕਪਤਾਨ ਹਰਮਨਪ੍ਰੀਤ ਕੌਰ, ਹਰਲੀਨ ਦਿਓਲ, ਤਾਨੀਆ ਭਾਟੀਆ ਤੋਂ ਬਾਅਦ ਹੁਣ ਕਨਿਕਾ ਨੇ ਭਾਰਤੀ ਟੀਮ ਵਿੱਚ ਥਾਂ ਬਣਾ ਕੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਪੰਜਾਬ ਨੂੰ ਖੇਡਾਂ ਵਿੱਚ ਮੁੜ ਦੇਸ਼ ਦਾ ਮੋਹਰੀ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨਿਰੰਤਰ ਉਪਰਾਲੇ ਕਰ ਰਹੀ ਹੈ।


ਸਤੰਬਰ-ਅਕਤੂਬਰ ਮਹੀਨੇ ਚੀਨ ਦੇ ਸ਼ਹਿਰ ਹਾਂਗਜ਼ੂ ਵਿਖੇ ਹੋਣ ਵਾਲੀਆਂ ਏਸ਼ਿਆਈ ਖੇਡਾਂ 2023 ਲਈ ਚੁਣੀ ਗਈ ਭਾਰਤੀ ਮਹਿਲਾ ਟੀਮ ਵਿੱਚ ਕਪਤਾਨ ਹਰਮਨਪ੍ਰੀਤ ਕੌਰ ਤੇ ਕਨਿਕਾ ਆਹੂਜਾ ਨੂੰ ਸ਼ਾਮਲ ਕੀਤਾ ਗਿਆ ਹੈ ਅਤੇ ਹਰਲੀਨ ਦਿਓਲ ਨੂੰ ਸਟੈਂਡ ਬਾਏ ਖਿਡਾਰਨ ਵਜੋਂ ਰੱਖਿਆ ਗਿਆ ਹੈ। 


ਦੱਸਣਯੋਗ ਹੈ ਕਿ ਏਸ਼ਿਆਈ ਖੇਡਾਂ ਵਿੱਚ ਭਾਰਤੀ ਖੇਡ ਦਲ ਵਿੱਚ ਪੰਜਾਬ ਦੇ ਖਿਡਾਰੀਆਂ ਦੀ ਵੱਡੀ ਗਿਣਤੀ ਹੈ ਅਤੇ ਤਮਗ਼ਾ ਜੇਤੂ ਖਿਡਾਰੀਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਨਗਦ ਇਨਾਮ ਨਾਲ ਸਨਮਾਨਿਆ ਵੀ ਜਾਣਾ ਹੈ।  


ਇਹ ਵੀ ਪੜ੍ਹੋ: Punjab Flood 2023: ਹੜ੍ਹ ਪੀੜਤਾਂ ਦੀ ਸੇਵਾ ਲਈ ਇੱਕ ਦਿਨ ਦੀ ਤਨਖ਼ਾਹ ਦੇਣਗੇ SGPC ਦੇ ਮੁਲਾਜ਼ਮ


(For more news apart from Patiala's Kanika Ahuja selected for India Women Squad for Asian Games 2023)