ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ SGPC ਨੂੰ ਪਾਈ ਝਾੜ, ਕਿਹਾ `ਮੇਰਾ ਕਿਹਾ ਵੀ ਨਹੀਂ ਮੰਨਿਆ...`
ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕਿਹਾ ਕਿ ਲੋਕਤੰਤਰ ਦੇ ਚਾਰ ਥੰਮ੍ਹਾਂ ਵਿੱਚੋਂ ਮੀਡੀਆ ਇੱਕ ਹੈ ਹਾਲਾਂਕਿ ਸਿਰਫ਼ ਪ੍ਰੈਸ ਹੀ ਨਹੀਂ ਸਗੋਂ ਨਿਆਂਪਾਲਿਕਾ ਨੂੰ ਵੀ ਕਮਜ਼ੋਰ ਕੀਤਾ ਜਾ ਰਿਹਾ ਹੈ।
Punjab's Sri Akal Thakat Sahib and SGPC latest news: ਪੰਜਾਬ 'ਚ ਮੌਜੂਦਾ ਹਾਲਾਤਾਂ ਨੂੰ ਦੇਖਦਿਆਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਸ੍ਰੀ ਦਮਦਮਾ ਸਾਹਿਬ ਵਿਖੇ ਸ਼ੁਕਰਵਾਰ ਨੂੰ ਇੱਕ ਅਹਿਮ ਮੀਟਿੰਗ ਸੱਦੀ ਗਈ ਸੀ। ਇਸ ਦੌਰਾਨ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੂੰ ਝਾੜ ਪਾਉਂਦਿਆਂ ਕਿਹਾ ਕਿ "ਮੇਰਾ ਕਿਹਾ ਵੀ ਨਹੀਂ ਮੰਨਿਆ।"
ਉਨ੍ਹਾਂ ਕਿਹਾ ਕਿ ਗਲਤ ਖ਼ਬਰਾਂ ਲਾਉਣ ਵਾਲਿਆਂ ਖਿਲਾਫ਼ FIR ਕਿਉਂ ਨਹੀਂ ਦਰਜ ਕਰਾਈ ਗਈ? ਇਸ ਦੌਰਾਨ ਉਨ੍ਹਾਂ ਇਹ ਵੀ ਕਿਹਾ ਕਿ ਉਨ੍ਹਾਂ ਕੁੱਝ ਦਿਨ ਪਹਿਲਾਂ ਕਿਹਾ ਸੀ ਕਿ, ਜਿਨ੍ਹਾਂ ਨੇ ਵੀ ਖ਼ਾਲਸਾ ਰਾਜ ਦੇ ਪੁਰਾਣੇ ਝੰਡਿਆਂ ਨੂੰ ਖ਼ਾਲਿਸਤਾਨ ਦੇ ਝੰਡੇ ਬਣਾ ਕੇ ਖ਼ਬਰਾਂ ਪ੍ਰਕਾਸਿ਼ਤ ਕੀਤੀਆਂ ਗਈਆਂ ਹਨ, ਉਨ੍ਹਾਂ ਦੇ ਖਿਲਾਫ਼ ਕਾਰਵਾਈ ਕੀਤੀ ਜਾਵੇ, ਹਾਲਾਂਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੁੱਝ ਵੀ ਨਹੀਂ ਕੀਤਾ ਗਿਆ।
ਇਸਦੇ ਨਾਲ ਹੀ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੀਡੀਆ ਨੂੰ ਅਪੀਲ ਕੀਤੀ ਗਈ ਕਿ ਕੋਈ ਵੀ ਖ਼ਬਰ ਛਾਪਣ ਤੋਂ ਪਹਿਲਾਂ ਤੱਥਾਂ ਦੀ ਜਾਂਚ ਕੀਤੀ ਜਾਵੇ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ 'ਤੇ ਨਾਰਾਜ਼ਗੀ ਜ਼ਾਹਰ ਕੀਤੀ ਅਤੇ ਸਵਾਲ ਕੀਤਾ ਕਿ ਗਲਤ ਖ਼ਬਰਾਂ ਲਾਉਣ ਵਾਲਿਆਂ ਖਿਲਾਫ਼ ਕਾਵਰਾਈ ਕਿਉਂ ਨਹੀਂ ਕੀਤੀ ਗਈ?
ਇਹ ਵੀ ਪੜ੍ਹੋ: Punjab News: ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ- 'ਸਰਕਾਰਾਂ ਪੰਜਾਬ ਦੀ ਆਵਾਜ਼ ਨੂੰ ਦਬਾਉਣ ਦੀ ਕਰ ਰਹੀਆਂ ਹਨ ਕੋਸ਼ਿਸ਼'
ਦੂਜੇ ਪਾਸੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ 'ਵਾਰਿਸ ਪੰਜਾਬ ਦੇ' ਦੇ ਮੁਖੀ ਅੰਮ੍ਰਿਤਪਾਲ ਸਿੰਘ (Amritpal Singh) ਨੂੰ ਆਤਮ ਸਮਰਪਣ ਕਰਨ ਲਈ ਕਿਹਾ ਗਿਆ। ਦਰਅਸਲ, ਸ਼ੁਕਰਵਾਰ ਨੂੰ ਸ੍ਰੀ ਦਮਦਮਾ ਸਾਹਿਬ ਵਿਖੇ ਅਕਾਲ ਤਖ਼ਤ ਵੱਲੋਂ ਮੀਟਿੰਗ ਸੱਦੀ ਗਈ ਸੀ ਜਿਸ ਤੋਂ ਬਾਅਦ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਗਤਾਂ ਨੂੰ ਕਿਹਾ ਸੀ ਕਿ ਦੁਨੀਆਂ 'ਚ ਜੇਕਰ ਕੋਈ ਵੀ ਸਿੱਖ ਸਿੱਖੀ ਦੇ ਹੱਕ ’ਚ ਆਵਾਜ਼ ਉਠਾਵੇਗਾ ਤਾਂ ਉਸ ਨਾਲ ਹੋਰ ਕੋਈ ਖੜ੍ਹੇ ਜਾਂ ਨਾ ਖੜ੍ਹੇ ਸ੍ਰੀ ਅਕਾਲ ਤਖ਼ਤ ਸਾਹਿਬ ਜ਼ਰੂਰ ਖੜ੍ਹੇਗਾ।
ਉਨ੍ਹਾਂ ਹੋਰ ਕਿਹਾ ਕਿ ਲੋਕਤੰਤਰ ਦੇ ਚਾਰ ਥੰਮ੍ਹਾਂ ਵਿੱਚੋਂ ਮੀਡੀਆ ਇੱਕ ਹੈ ਹਾਲਾਂਕਿ ਸਿਰਫ਼ ਪ੍ਰੈਸ ਹੀ ਨਹੀਂ ਸਗੋਂ ਨਿਆਂਪਾਲਿਕਾ ਨੂੰ ਵੀ ਕਮਜ਼ੋਰ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਪਤਾ ਹੋਣਾ ਚਾਹੀਦਾ ਹੈ ਕਿ ਜੇਕਰ ਚਾਰ ਥੰਮ੍ਹ ਘੱਟ ਗਏ ਤਾਂ ਉਹ ਆਪਣੇ ਆਪ ਵੀ ਸੁਰੱਖਿਅਤ ਨਹੀਂ ਰਹਿਣਗੇ।
ਇਹ ਵੀ ਪੜ੍ਹੋ: Jalandhar bypoll election 2023: ਜਲੰਧਰ ਜ਼ਿਮਨੀ ਚੋਣਾਂ 'ਚ ਆਮ ਆਦਮੀ ਪਾਰਟੀ ਨੇ ਇਸ ਮੰਤਰੀ ਨੂੰ ਦਿੱਤੀ ਵੱਡੀ ਜਿੰਮੇਵਾਰੀ
(For more news apart from Punjab's Sri Akal Thakat Sahib and SGPC latest news, stay tuned to Zee PHH)