Punjab's Sri Anandpur Sahib news: ਅਕਸਰ ਨੌਜਵਾਨ ਰੋਜ਼ੀ ਰੋਟੀ ਦੀ ਤਲਾਸ਼ ਲਈ ਵਿਦੇਸ਼ ਦਾ ਰੁਖ਼ ਕਰਦੇ ਹਨ ਤੇ ਕਈ ਨੌਜਵਾਨ ਏਜੈਂਟਾਂ ਦੀ ਧੋਖਾਧੜੀ ਦਾ ਸ਼ਿਕਾਰ ਵੀ ਹੁੰਦੇ ਹਨ। ਇਸ ਦੌਰਾਨ ਅਜਿਹਾ ਹੀ ਇੱਕ ਮਾਮਲਾ ਸ਼੍ਰੀ ਆਨੰਦਪੁਰ ਸਾਹਿਬ ਦੇ ਨੇੜੇ ਦੇ ਪਿੰਡ ਲੰਗ ਮਜਾਰੀ ਤੋਂ ਸਾਹਮਣੇ ਆਇਆ ਹੈ ਜਿਥੋਂ ਦੇ 5 ਨੌਜਵਾਨ ਆਪਣੇ ਸੁਨਹਿਰੇ ਭਵਿੱਖ ਨੂੰ ਤਰਾਸ਼ਣ ਲਈ ਇੱਕ ਏਜੈਂਟ ਦੇ ਝਾਂਸੇ ਵਿੱਚ ਆ ਕੇ ਦੁਬਈ ਹੁੰਦੇ ਹੋਏ ਲਿਬੀਆ ਪੁੱਜ ਗਏ ਤੇ ਉੱਥੇ ਉਨ੍ਹਾਂ ਦੇ ਨਾਲ ਗੈਰ ਮਨੁੱਖੀ ਵਤੀਰਾ ਕੀਤਾ ਜਾ ਰਿਹਾ ਹੈ। 


COMMERCIAL BREAK
SCROLL TO CONTINUE READING

ਸ੍ਰੀ ਅਨੰਦਪੁਰ ਸਾਹਿਬ ਤੋਂ ਪੰਜ ਅਤੇ ਪੰਜਾਬ ਦੇ ਵੱਖ-ਵੱਖ ਜਿਲ੍ਹਿਆਂ ਤੋਂ ਹੋਰ ਨੌਜਵਾਨ ਸਣੇ ਕੁੱਲ 12 ਨੌਜਵਾਨ ਹਨ। ਇਸ ਮਾੜੇ ਤੇ ਗੈਰ ਮਾਨਵੀ ਵਿਵਹਾਰ ਦੇ ਚੱਲਦਿਆਂ ਇਹ ਨੌਜਵਾਨ ਖ਼ੁਦਕੁਸ਼ੀ ਕਰਨ ਲਈ ਮਜਬੂਰ ਹੋ ਚੁੱਕੇ ਹਨ। 


ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਨੌਜਵਾਨਾਂ ਦੇ ਪਰਿਵਾਰਿਕ ਮੈਬਰਾਂ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ ਗਿਆ। ਪਰਿਵਾਰਿਕ ਮੈਂਬਰਾਂ ਨੇ ਹਲਕਾ ਵਿਧਾਇਕ ਹਰਜੋਤ ਬੈਂਸ 'ਤੇ ਗੁੱਸਾ ਵੀ ਜ਼ਾਹਰ ਕੀਤਾ ਕੀ ਉਨ੍ਹਾਂ ਵੱਲੋਂ ਉਹਨਾਂ ਦਾ ਫੋਨ ਨਹੀਂ ਚੁੱਕਿਆ ਗਿਆ।


ਪੰਜਾਬ ਵਿੱਚ ਇੱਕ ਕਹਾਵਤ ਬਹੁਤ ਮਸ਼ਹੂਰ ਹੈ ਕਿ ਏਜੈਂਟ ਅਤੇ ਕਰੰਟ ਤੋਂ ਬਚਕੇ ਰਹਿਣਾ ਚਾਹੀਦਾ ਹੈ ਤੇ ਇਹ ਕਹਾਵਤ ਇੱਕ ਵਾਰ ਮੁੜ ਸੱਚ ਸਾਬਿਤ ਹੋਈ ਹੈ। ਇਨ੍ਹਾਂ ਲੋਕਾਂ ਨੇ ਦੱਸਿਆ ਕਿ ਦਿੱਲੀ ਦੇ ਏਜੈਂਟ ਵੱਲੋਂ ਪਹਿਲਾਂ ਇਹਨਾਂ ਨੂੰ ਦੁਬਈ ਟੂਰਿਸਟ ਵੀਜ਼ੇ 'ਤੇ ਭੇਜਿਆ ਗਿਆ ਅਤੇ ਨੌਜਵਾਨਾਂ ਨੂੰ ਕਿਹਾ ਗਿਆ ਕਿ ਹਾਲ ਹੀ 'ਚ ਇੱਥੇ ਕੰਮ ਨਹੀਂ ਹੈ ਤਾਂ ਤੁਸੀਂ ਦੋ ਮਹੀਨੇ ਲਈ ਜਾਓ। 


ਇਸ ਤੋਂ ਬਾਅਦ ਏਜੈਂਟ ਵੱਲੋਂ ਉਨ੍ਹਾਂ ਨੂੰ ਅੱਗੇ ਲਿਬੀਆ ਭੇਜ ਦਿੱਤਾ ਗਿਆ ਅਤੇ ਹੁਣ ਉਹ ਲਿਬੀਆ ਵਿੱਚ ਰਹਿਣ ਲਈ ਮਜ਼ਬੂਰ ਹਨ ਅਤੇ ਆਪਣੇ ਹਾਲਾਤ ਬਿਆਨ ਕਰਨ ਯੋਗ ਨਹੀਂ ਹਨ। 


ਇਸ ਦੌਰਾਨ ਪਰਿਵਾਰਿਕ ਮੈਂਬਰਾਂ ਵੱਲੋ ਰੋ ਰੋ ਕੇ ਆਪਣੇ ਪੁੱਤਰਾਂ ਦੀ ਪੂਰੀ ਕਹਾਣੀ ਬਿਆਨ ਕੀਤੀ ਗਈ ਅਤੇ ਸਰਕਾਰ ਤੇ ਪ੍ਰਸ਼ਾਸਨ ਨੂੰ ਗੁਹਾਰ ਲਗਾਈ ਗਈ ਕਿ ਉਹਨਾਂ ਨੂੰ ਵਾਪਸ ਬੁਲਾਇਆ ਜਾਵੇ ਅਤੇ ਦੋਸ਼ੀ ਏਜੈਂਟ ਦੇ ਖਿਲਾਫ ਬਣਦੀ ਕਾਰਵਾਈ ਕੀਤੀ ਜਾਵੇ। 


ਇਹ ਵੀ ਪੜ੍ਹੋ: ਪੰਜਾਬ ਦੇ 36 ਸਕੂਲਾਂ ਦੇ ਪ੍ਰਿੰਸੀਪਲਾਂ ਦਾ ਪਹਿਲਾ ਬੈਚ ਸਿੰਗਾਪੁਰ ਲਈ ਹੋਇਆ ਰਵਾਨਾ, CM ਭਗਵੰਤ ਮਾਨ ਨੇ ਵਿਖਾਈ ਹਰੀ ਝੰਡੀ


ਵਟਸਐਪ ਰਾਹੀਂ ਗੱਲ ਕਰਦਿਆਂ ਇਨ੍ਹਾਂ ਨੌਜਵਾਨਾਂ ਨੇ ਦੱਸਿਆ ਕਿ ਉਹ ਬਹੁਤ ਮਾੜੇ ਹਲਾਤਾਂ 'ਚ ਰਹਿ ਰਹੇ ਹਨ ਅਤੇ ਉੱਥੇ ਉਨ੍ਹਾਂ ਕੋਲ ਖਾਣ-ਪੀਣ ਲਈ ਕੁਝ ਨਹੀਂ ਹੈ ਅਤੇ ਉਨ੍ਹਾਂ ਨਾਲ ਕੁੱਟਮਾਰ ਵੀ ਕੀਤੀ ਜਾ ਰਹੀ ਹੈ। ਇਨ੍ਹਾਂ ਨੌਜਵਾਨਾਂ ਨੇ ਅਪੀਲ ਕੀਤੀ ਕਿ ਉਨ੍ਹਾਂ ਨੂੰ ਜਲਦ ਵਾਪਿਸ ਬੁਲਾਇਆ ਜਾਵੇ ਕਿਉਂਕਿ ਉਨ੍ਹਾਂ ਨੂੰ ਡਰ ਹੈ ਕਿ ਉਨ੍ਹਾਂ ਨਾਲ ਕੁਝ ਵਾਪਰ ਸਕਦਾ ਹੈ।


- ਸ਼੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ 


ਇਹ ਵੀ ਪੜ੍ਹੋ: Navjot Singh Sidhu news: ਪਟਿਆਲਾ ਜੇਲ੍ਹ 'ਚ ਸਜ਼ਾ ਕੱਟ ਰਹੇ ਨਵਜੋਤ ਸਿੰਘ ਸਿੱਧੂ ਨੂੰ ਝੱਟਕਾ


(For more news apart from Punjab's Sri Anandpur Sahib, stay tuned to Zee PHH)