Punjab's Sri Anandpur Sahib News: ਪਿਛਲੀ ਸਰਕਾਰ ਦੇ ਕਾਰਜਕਾਲ ਦੌਰਾਨ ਕੇਂਦਰ ਸਰਕਾਰ ਵੱਲੋਂ ਸ੍ਰੀ ਅਨੰਦਪੁਰ ਸਾਹਿਬ ਦੇ ਸੁੰਦਰੀਕਰਨ ਲਈ 29 ਕਰੋੜ ਰੁਪਏ ਜਾਰੀ ਕੀਤੇ ਗਏ ਸਨ, ਇਸ ਪੈਸੇ ਨਾਲ ਸੈਰ ਸਪਾਟਾ ਵਿਭਾਗ ਵਲੋਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕਿਲ੍ਹਾ ਫ਼ਤਹਿਗੜ੍ਹ ਨੂੰ ਜਾਂਦੇ ਰਸਤੇ 'ਤੇ ਇੱਕ ਸ਼ਾਨਦਾਰ ਪਾਰਕ ਅਤੇ ਸੜਕਾਂ ਦਾ ਨਵੀਨੀਕਰਨ ਤੇ 2 ਪਬਲਿਕ ਟਾਇਲਟ ਵੀ ਬਣਾਏ ਗਏ ਸਨ। 


COMMERCIAL BREAK
SCROLL TO CONTINUE READING

ਹਾਲਾਂਕਿ ਨਾ ਤਾਂ ਪਾਰਕ ਪੂਰੀ ਤਰ੍ਹਾਂ ਬਣਾਇਆ ਗਿਆ ਅਤੇ ਨਾ ਹੀ ਲੱਖਾਂ ਰੁਪਏ ਖਰਚ ਕੇ ਬਣਾਏ ਗਏ ਦੋਵੇਂ ਪਖਾਨੇ ਚਾਲੂ ਕੀਤੇ ਗਏ। ਹੁਣ ਇਸ ਦੀ ਹਾਲਤ ਤੁਸੀਂ ਤਸਵੀਰ 'ਚ ਸਾਫ ਦੇਖ ਸਕਦੇ ਹੋ। ਇਸ ਸਬੰਧੀ ਐਸ.ਡੀ.ਐਮ ਆਨੰਦਪੁਰ ਸਾਹਿਬ ਦਾ ਕਹਿਣਾ ਹੈ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। 


ਦੱਸਿਆ ਜਾ ਰਿਹਾ ਹੈ ਕਿ ਠੇਕੇਦਾਰ ਦਾ ਕੁਝ ਮਸਲਾ ਸੀ, ਜਿਸ ਕਾਰਨ ਇਸ ਨੂੰ ਪੂਰਾ ਨਹੀਂ ਕੀਤਾ ਜਾ ਸਕਿਆ। ਇਸ ਲਈ ਉਨ੍ਹਾਂ ਨੇ ਸੈਰ ਸਪਾਟਾ ਵਿਭਾਗ ਨੂੰ ਪੱਤਰ ਵੀ ਜਾਰੀ ਕਰ ਦਿੱਤਾ ਹੈ ਤੇ ਜਲਦੀ ਹੀ ਇਸ ਨੂੰ ਪੂਰਾ ਕਰਕੇ ਸ਼ੁਰੂ ਕਰਵਾ ਦਿੱਤਾ ਜਾਵੇਗਾ।


ਪਿਛਲੀ ਪੰਜਾਬ ਸਰਕਾਰ ਦੇ ਕਾਰਜਕਾਲ ਦੌਰਾਨ ਕੇਂਦਰ ਸਰਕਾਰ ਵੱਲੋਂ ਪੰਜਾਬ ਵਿੱਚ ਧਾਰਮਿਕ ਸਥਾਨਾਂ ਦੇ ਸੁੰਦਰੀਕਰਨ ਲਈ ਕਰੋੜਾਂ ਰੁਪਏ ਜਾਰੀ ਕੀਤੇ ਗਏ ਸਨ, ਜਿਸ ਵਿੱਚ ਸ੍ਰੀ ਅਨੰਦਪੁਰ ਸਾਹਿਬ ਲਈ 29 ਕਰੋੜ ਰੁਪਏ ਜਾਰੀ ਕੀਤੇ ਗਏ ਸਨ, ਤਾਂ ਜੋ ਤਖ਼ਤ ਸ੍ਰੀ ਕੇਸਗੜ੍ਹ ਦੇ ਆਲੇ-ਦੁਆਲੇ ਦਾ ਸੁੰਦਰੀਕਰਨ ਕੀਤਾ ਜਾ ਸਕੇ। 


ਇਨ੍ਹਾਂ ਪੈਸਿਆਂ ਨਾਲ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਕਿਲ੍ਹਾ ਫ਼ਤਹਿਗੜ੍ਹ ਸਾਹਿਬ ਤੱਕ ਦੇ ਰਸਤੇ ਨੂੰ ਸੁੰਦਰ ਬਣਾਉਣ ਦੇ ਨਾਲ-ਨਾਲ ਇੱਕ ਵਧੀਆ ਪਾਰਕ ਬਣਾਇਆ ਗਿਆ ਤੇ ਆਉਣ-ਜਾਣ ਵਾਲੇ ਰਸਤੇ ਦੇ ਨਾਲ-ਨਾਲ ਦੋ ਵਧੀਆ ਜਨਤਕ ਪਖਾਨੇ ਵੀ ਬਣਾਏ ਗਏ ਹਨ।  ਹਾਲਾਂਕਿ ਨਾ ਤਾਂ ਪਾਰਕ ਪੂਰੀ ਤਰ੍ਹਾਂ ਤਿਆਰ ਹੈ ਅਤੇ ਨਾ ਹੀ ਪਖਾਨੇ। 


ਇਹ ਵੀ ਪੜ੍ਹੋ: Punjab News: ਬੇਅਦਬੀ ਦੀ ਘਟਨਾ ਨੂੰ ਅੰਜਾਮ ਦੇਣ ਵਾਲੇ ਦੋਸ਼ੀ ਦੇ ਘਰ ਲੋਕਾਂ ਨੇ ਕੀਤੀ ਭੰਨਤੋੜ; ਸਥਿਤੀ ਤਣਾਅਪੂਰਨ


ਫਿਲਹਾਲ ਪਖਾਨੇ ਲਗਭਗ ਤਿਆਰ ਹੋ ਚੁੱਕੇ ਸਨ ਪਰ ਉਨ੍ਹਾਂ ਦੀ ਵਰਤੋਂ ਨਹੀਂ ਹੋ ਰਹੀ ਸੀ ਅਤੇ ਇਨ੍ਹਾਂ ਦੀ ਹਾਲਤ ਖਸਤਾ ਹੁੰਦੀ ਜਾ ਰਹੀ ਹੈ। ਇੱਕ ਟਾਇਲਟ ਗੁਰਦੁਆਰਾ ਸ਼ੀਸ਼ਗੰਜ ਸਾਹਿਬ ਦੇ ਨੇੜੇ ਹੈ ਅਤੇ ਦੂਜਾ ਕਿਲ੍ਹਾ ਫਤਿਹਗੜ੍ਹ ਸਾਹਿਬ ਦੇ ਨੇੜੇ ਹੈ। ਇਹ ਪਖਾਨੇ ਬਹੁਤ ਵਧੀਆ ਅਤੇ ਵੱਡੇ ਬਣਾਏ ਗਏ ਸਨ। ਪਰ ਇਸ ਦੀ ਵਰਤੋਂ ਨਹੀਂ ਕੀਤੀ ਗਈ, ਜਿਸ ਕਾਰਨ ਇਸ ਦੇ ਆਲੇ-ਦੁਆਲੇ ਅਤੇ ਅੰਦਰ ਗੰਦਗੀ ਫੈਲੀ ਹੋਈ ਹੈ ਅਤੇ ਬਦਬੂ ਵੀ ਆਉਂਦੀ ਹੈ। 


ਸਥਾਨਕ ਲੋਕ ਇਸ ਨੂੰ ਸ਼ੁਰੂ ਕਰਨ ਦੀ ਮੰਗ ਕਰ ਰਹੇ ਹਨ। ਉਨ੍ਹਾਂ ਦੱਸਿਆ ਕਿ ਇਹ ਟਾਇਲਟ ਗੁਰਦੁਆਰਾ ਸਾਹਿਬ ਦੇ ਬਿਲਕੁਲ ਨੇੜੇ ਹੈ ਅਤੇ ਇੱਥੋਂ ਲੰਘਣ ਵਾਲੇ ਲੋਕਾਂ ਨੂੰ ਬਦਬੂ ਕਾਰਨ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਹੈ।


- ਸ਼੍ਰੀ ਅਨੰਦਪੁਰ ਸਾਹਿਬ ਤੋਂ ਬਿਮਲ ਸ਼ਰਮਾ ਦੀ ਰਿਪੋਰਟ 


ਇਹ ਵੀ ਪੜ੍ਹੋ: PRTC Bus Timing News: ਪੰਜਾਬ ਰੋਡਵੇਜ਼ ਤੇ ਪੀਆਰਟੀਸੀ ਦੀਆਂ ਬੱਸਾਂ ਦਾ ਬਦਲਿਆ ਸਮਾਂ, ਜਾਣੋ ਡਿਟੇਲ


(For more news apart from Punjab's Sri Anandpur Sahib, stay tuned to Zee PHH)