Sri Muktsar Sahib Maghi Mela: ਅੱਜ ਤੋਂ ਸ੍ਰੀ ਮੁਕਤਸਰ ਸਾਹਿਬ `ਚ ਇਤਿਹਾਸਕ ਮਾਘੀ ਮੇਲਾ ਸ਼ੁਰੂ, 5 ਲੱਖ ਤੋਂ ਵੱਧ ਸ਼ਰਧਾਲੂਆਂ ਦੇ ਆਉਣ ਦੀ ਉਮੀਦ
Punjab Sri Muktsar Sahib Maghi Mela: ਮਾਘੀ ਮੇਲੇ ਵਿੱਚ ਪੰਜ ਲੱਖ ਤੋਂ ਵੱਧ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ। ਜ਼ਿਲ੍ਹਾ ਪੁਲੀਸ ਵੱਲੋਂ ਮੇਲੇ ਨੂੰ ਲੈ ਕੇ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ।
Sri Muktsar Sahib Maghi Mela: ਪੰਜਾਬ ਦੇ ਸ੍ਰੀ ਮੁਕਤਸਰ ਸਾਹਿਬ ਵਿੱਚ ਅੱਜ ਤੋਂ ਇਤਿਹਾਸਕ ਮਾਘੀ ਮੇਲਾ ਸ਼ੁਰੂ ਹੋ ਰਿਹਾ ਹੈ। ਚਾਲੀ ਮੁਕਤਸਰ ਸਾਹਿਬਾਨ ਦੀ ਯਾਦ ਵਿੱਚ ਇਤਿਹਾਸਕ ਤਿੰਨ ਰੋਜ਼ਾ ਮਾਘੀ ਮੇਲਾ 12 ਜਨਵਰੀ ਤੋਂ ਮੁਕਤਸਰ ਵਿੱਚ ਸ਼ੁਰੂ ਹੋਵੇਗਾ। ਅੱਜ ਤੋਂ ਦੇਸ਼-ਵਿਦੇਸ਼ ਤੋਂ ਸੰਗਤਾਂ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣਗੀਆਂ। ਦੱਸ ਦਈਏ ਕਿ ਦਸਮ ਪਾਤਸ਼ਾਹ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਚਰਨ ਛੋਹ ਪ੍ਰਾਪਤ ਕਰਨ ਲਈ ਸ਼ਰਧਾਲੂ ਇਤਿਹਾਸਕ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਲਈ ਆਉਂਦੇ ਹਨ।। ਮਾਘੀ ਮੇਲੇ ਵਿੱਚ ਪੰਜ ਲੱਖ ਤੋਂ ਵੱਧ ਸ਼ਰਧਾਲੂਆਂ ਦੇ ਆਉਣ ਦੀ ਉਮੀਦ ਹੈ।
ਦੂਜੇ ਪਾਸੇ ਸ੍ਰੀ ਮੁਕਤਸਰ ਸਾਹਿਬ ਵਿੱਚ ਇਤਿਹਾਸਕ ਮਾਘੀ ਮੇਲੇ ਨੂੰ ਲੈ ਕੇ ਜ਼ਿਲ੍ਹਾ ਪੁਲਿਸ ਵੱਲੋਂ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਟਰੈਫਿਕ ਰੂਟ ਪਲਾਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ ਫ਼ਿਰੋਜ਼ਪੁਰ ਰੋਡ, ਕੋਟਕਪੂਰਾ, ਬਠਿੰਡਾ, ਜਲਾਲਾਬਾਦ, ਗੁਰੂਹਰਸਹਾਏ ਰੋਡ ਦੇ ਨਜ਼ਦੀਕ ਤੋਂ ਆਉਣ ਵਾਲੇ ਭਾਰੀ ਵਾਹਨਾਂ ਦੇ ਸ਼ਹਿਰ ਅੰਦਰ ਦਾਖ਼ਲ ਹੋਣ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ | ਇਨ੍ਹਾਂ ਲਈ ਵੱਖਰੇ ਪ੍ਰਬੰਧ ਕੀਤੇ ਜਾਣਗੇ।
ਇਹ ਵੀ ਪੜ੍ਹੋ: Mela Maghi: ਪੰਜਾਬ ਸਰਕਾਰ ਨੇ ਮਾਘੀ ਮੇਲੇ ਦੌਰਾਨ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਦਿੱਤੀ ਪ੍ਰਵਾਨਗੀ
ਦਰਅਸਲ ਸੂਬੇ ਦੇ ਘੋੜਾ ਮਾਲਕਾਂ ਅਤੇ ਬਰੀਡਰਾਂ ਨੂੰ ਵੱਡੀ ਖੁਸ਼ਖਬਰੀ ਦਿੰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅੱਜ ਸ੍ਰੀ ਮੁਕਤਸਰ ਸਾਹਿਬ ਵਿਖੇ ਲੱਗਣ ਵਾਲੇ ਮਾਘੀ ਮੇਲੇ ਦੌਰਾਨ 9 ਤੋਂ 16 ਜਨਵਰੀ ਤੱਕ ਚੱਲਣ ਵਾਲੇ ਪਸ਼ੂਧਨ ਮੇਲੇ ਵਿੱਚ ਘੋੜਿਆਂ ਸਬੰਧੀ ਗਤੀਵਿਧੀਆਂ ਨੂੰ ਪ੍ਰਵਾਨਗੀ ਦੇ ਦਿੱਤੀ ਸੀ। ਗਲੈਂਡਰਜ਼ ਬਿਮਾਰੀ ਫੈਲਣ ਦੀਆਂ ਰਿਪੋਰਟਾਂ ਮਿਲੀਆਂ ਸਨ, ਜਿਸ ਕਾਰਨ ਸੂਬਾ ਸਰਕਾਰ ਨੇ ਘੋੜਿਆਂ ਸਬੰਧੀ ਗਤੀਵਿਧੀਆਂ 'ਤੇ ਪਾਬੰਦੀ ਲਗਾ ਦਿੱਤੀ ਸੀ।
ਸ੍ਰੀ ਮੁਕਤਸਰ ਸਾਹਿਬ ਵਿਖੇ 12 ਜਨਵਰੀ ਤੋਂ ਸ਼੍ਰੀ ਅਖੰਡ ਪਾਠ ਸਾਹਿਬ ਦਾ ਪ੍ਰਕਾਸ਼ ਕੀਤਾ ਜਾ ਰਿਹਾ ਹੈ। 13 ਜਨਵਰੀ ਨੂੰ ਦੀਵਾਨ ਸਜਾਏ ਜਾਂਦੇ ਹਨ ਅਤੇ ਮਾਘੀ ਵਾਲੇ ਦਿਨ 14 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਜਾਂਦੇ ਹਨ। ਅਗਲੇ ਦਿਨ 15 ਜਨਵਰੀ ਨੂੰ ਇਹ ਮੇਲਾ ਰਵਾਇਤੀ ਢੰਗ ਨਾਲ ਨਗਰ ਕੀਰਤਨ ਨਾਲ ਸਮਾਪਤ ਹੋਇਆ। ਦੂਰ-ਦੁਰਾਡੇ ਤੋਂ ਲੱਖਾਂ ਲੋਕ ਇੱਥੇ ਪੂਰੀ ਸ਼ਰਧਾ ਭਾਵਨਾ ਨਾਲ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਣ ਆਉਂਦੇ ਹਨ।
ਇਹ ਵੀ ਪੜ੍ਹੋ: Paddy Price: ਪੰਜਾਬ ਸਰਕਾਰ ਵੱਲੋਂ ਝੋਨੇ ਦਾ ਭਾਅ 3284 ਰੁਪਏ ਦੇਣ ਦੀ ਮੰਗ