Muktsar News: ਮਹਿਲਾ ਤੇ ਧੀਆਂ ਨਾਲ ਕੁੱਟਮਾਰ ਦੇ ਮਾਮਲੇ ਵਿੱਚ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ
Muktsar News: ਇਕ ਵਿਅਕਤੀ ਵੱਲੋਂ ਮਹਿਲਾ ਅਤੇ ਉਸਦੀਆ ਬੇਟੀਆਂ ਦੀ ਕੁੱਟਮਾਰ ਸਬੰਧੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ।
Muktsar News: ਸ਼੍ਰੀ ਮੁਕਤਸਰ ਸਾਹਿਬ ਵਿਖੇ ਬੀਤੇ ਦਿਨ ਇਕ ਵਿਅਕਤੀ ਵੱਲੋਂ ਮਹਿਲਾ ਅਤੇ ਉਸਦੀਆ ਬੇਟੀਆਂ ਦੀ ਕੁੱਟਮਾਰ ਸਬੰਧੀ ਵੀਡੀਓ ਸੋਸ਼ਲ ਮੀਡੀਆ ਉਤੇ ਵਾਇਰਲ ਹੋ ਰਹੀ ਹੈ। ਇਸ ਸਬੰਧੀ ਥਾਣਾ ਸਦਰ ਸ਼੍ਰੀ ਮੁਕਤਸਰ ਸਾਹਿਬ ਵਿਖੇ ਵੀਡੀਓ ਵਾਇਰਲ ਹੋਣ ਉਪਰੰਤ ਮਾਮਲਾ ਦਰਜ ਕਰ ਲਿਆ ਗਿਆ ਹੈ।
ਬਿਅਆਨਕਰਤਾ ਲੜਕੀ ਨੇ ਦੱਸਿਆ ਕਿ ਉਸਦੀ ਛੋਟੀ ਭੈਣ ਨਾਲ ਵਾਲੀ ਗਲੀ ਵਿਚ ਦੁਕਾਨ ਤੋਂ ਦਹੀ ਲੈਣ ਗਈ ਤਾਂ ਉਥੇ ਮੌਜੂਦ ਪਿੰਡ ਭੁੱਲਰ ਦੇ ਵਾਸੀ ਪ੍ਰਗਟ ਸਿੰਘ ਨੇ ਉਸਦੀ ਛੋਟੀ ਭੈਣ ਨਾਲ ਬਦਸਲੂਕੀ ਕੀਤੀ। ਜਦ ਛੋਟੀ ਭੈਣ ਨੇ ਸਾਰੀ ਗੱਲ ਘਰ ਆ ਕੇ ਦੱਸੀ ਤਾਂ ਬਿਅਆਨਕਰਤਾ ਤੇ ਉਸਦੀ ਮਾਤਾ ਪ੍ਰਗਟ ਸਿੰਘ ਦੇ ਘਰ ਉਲਾਂਭਾ ਦੇਣ ਗਈਆ ਤਾਂ ਰਸਤੇ ਵਿਚ ਪ੍ਰਗਟ ਸਿੰਘ ਨੇ ਉਨ੍ਹਾਂ ਨਾਲ ਬੁਰੀ ਤਰ੍ਹਾਂ ਕੁੱਟਮਾਰ ਕੀਤੀ।
ਪੁਲਿਸ ਨੇ ਇਸ ਸਬੰਧੀ ਪ੍ਰਗਟ ਸਿੰਘ ਵਿਰੁੱਧ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਈ ਹੈ। ਇਸ ਵਾਇਰਲ ਵੀਡੀਓ ਸਬੰਧੀ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਵੀ ਸਖਤ ਨੋਟਿਸ ਲਿਆ ਹੈ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਦੱਸਿਆ ਕਿ ਹਾਲ ਹੀ ਵਿੱਚ ਜ਼ਿਲ੍ਹਾ ਮੁਕਤਸਰ ਦੇ ਇੱਕ ਪਿੰਡ ਵਿੱਚ ਇੱਕ ਵਿਅਕਤੀ ਵੱਲੋਂ ਇੱਕ ਨਾਬਾਲਗ ਲੜਕੀ ਨਾਲ ਬਦਸਲੂਕੀ ਕੀਤੀ ਗਈ ਅਤੇ ਜਦੋਂ ਲੜਕੀ ਦੇ ਪਰਿਵਾਰ ਵਾਲਿਆਂ ਨੇ ਇਸ ਦਾ ਵਿਰੋਧ ਕੀਤਾ ਤਾਂ ਉਕਤ ਵਿਅਕਤੀ ਨੇ ਉਸ ਦੀਆਂ ਛੇ ਲੜਕੀਆਂ ਅਤੇ ਮਾਂ ਦੀ ਬੇਰਹਿਮੀ ਨਾਲ ਕੁੱਟਮਾਰ ਕੀਤੀ। ਇਸ ਘਟਨਾ ਤੋਂ ਬਾਅਦ ਪਰਿਵਾਰ ਵਾਲੇ ਇਲਾਜ ਲਈ ਹਸਪਤਾਲ 'ਚ ਦਾਖਲ ਰਹੇ।
ਚੇਅਰਪਰਸਨ ਗਿੱਲ ਨੇ ਕਿਹਾ ਕਿ ਇਸ ਮਾਮਲੇ ਵਿੱਚ ਸਮਾਂ ਬੀਤਣ ਦੇ ਬਾਵਜੂਦ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸਬੰਧਤ ਥਾਣੇ ਵੱਲੋਂ ਕੋਈ ਠੋਸ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਕਮਿਸ਼ਨ ਦੀ ਦਖਲਅੰਦਾਜ਼ੀ ਤੋਂ ਬਾਅਦ ਪੁਲਿਸ ਨੇ ਮੁਲਜ਼ਮ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ।
ਚੇਅਰਪਰਸਨ ਨੇ ਅੱਗੇ ਕਿਹਾ ਕਿ ਸੂਬਾ ਸਰਕਾਰ ਔਰਤਾਂ ਵਿਰੁੱਧ ਕਿਸੇ ਵੀ ਤਰ੍ਹਾਂ ਦੇ ਜੁਰਮ ਨੂੰ ਬਰਦਾਸ਼ਤ ਨਹੀਂ ਕਰੇਗੀ। ਉਨ੍ਹਾਂ ਕਿਹਾ ਕਿ ਹਰ ਔਰਤ ਨੂੰ ਬਣਦਾ ਮਾਣ ਸਤਿਕਾਰ ਦੇਣਾ ਸੂਬਾ ਸਰਕਾਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਪੁਲਿਸ ਨੂੰ ਪੀੜਤ ਪਰਿਵਾਰ ਦੀ ਹਰ ਸੰਭਵ ਮਦਦ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ।
ਇਹ ਵੀ ਪੜ੍ਹੋ : Punjab Breaking News Live Updates: ਪੰਜਾਬ ਦੀਆਂ ਹੁਣ ਤੱਕ ਦੀਆਂ ਵੱਡੀਆਂ ਖ਼ਬਰਾਂ, ਦੇਖੋ ਇੱਥੇ ਇੱਕ ਲਿੰਕ ਵਿੱਚ