Harjinder Singh Dhami: ਪੰਜਾਬ ਰਾਜ ਮਹਿਲਾ ਕਮਿਸ਼ਨ ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਜਾਰੀ ਕਰੇਗੀ ਨੋਟਿਸ!
Harjinder Singh Dhami: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਬੀ ਜਗੀਰ ਕੌਰ ਬਾਰੇ ਕੀਤੀ ਗਈ ਗਲਤ ਟਿੱਪਣੀ ਦਾ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ।
Harjinder Singh Dhami: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੱਲੋਂ ਬੀਬੀ ਜਗੀਰ ਕੌਰ ਬਾਰੇ ਕੀਤੀ ਗਈ ਗਲਤ ਟਿੱਪਣੀ ਦਾ ਪੰਜਾਬ ਰਾਜ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ ਅਤੇ ਚੇਅਰਪਰਸਨ ਰਾਜ ਲਾਲੀ ਗਿੱਲ ਵੱਲੋਂ ਹਰਜਿੰਦਰ ਸਿੰਘ ਧਾਮੀ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਜਾ ਰਿਹਾ ਹੈ। ਮਹਿਲਾ ਕਮਿਸ਼ਨ ਦਾ ਕਹਿਣਾ ਹੈ ਕਿ ਇਹ ਇੱਕ ਗੰਭੀਰ ਮਾਮਲਾ ਹੈ ਤੇ ਔਰਤਾਂ ਦਾ ਅਪਮਾਨ ਕਿਤੇ ਵੀ ਬਰਦਾਸ਼ਤ ਨਹੀਂ ਕੀਤਾ ਜਾਵੇਗਾ।
ਕਾਬਿਲੇਗੌਰ ਹੈ ਕਿ ਦੂਜੇ ਪਾਸੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੀਬੀ ਜਗੀਰ ਕੌਰ ਅਤੇ ਸਮੁੱਚੀ ਔਰਤ ਜਾਤ ਤੋਂ ਮੁਆਫੀ ਮੰਗੀ ਹੈ। ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜੱਥੇਦਾਰ ਨੂੰ ਲਿਖਤੀ ਪੱਤਰ ਵੀ ਦੇ ਕੇ ਮੁਆਫੀ ਮੰਗੀ ਅਤੇ ਇਸ ਸਬੰਧੀ ਵੀਡੀਓ ਵੀ ਜਾਰੀ ਕੀਤੀ। ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਮੇਰੇ ਵੱਲੋਂ ਅਣਜਾਣੇ ਜਾਣੇ ਅਪਸ਼ਬਦ ਬੋਲੇ ਗਏ ਹਨ।
ਉਨ੍ਹਾਂ ਕਿਹਾ ਕਿ ਕਈ ਵਾਰ ਬੰਦਾ ਕ੍ਰੋਧਿਤ ਹੋ ਕੇ ਅਪਸ਼ਬਦ ਬੋਲ ਜਾਂਦਾ ਹੈ। ਉਨ੍ਹਾਂ ਕਿਹਾ ਕਿ ਮੈਂ ਪੂਰੀ ਔਰਤ ਜਾਤੀ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਤੋਂ ਮੁਆਫੀ ਮੰਗਦਾ ਹਾਂ। ਉਨ੍ਹਾਂ ਕਿਹਾ ਕਿ ਮੈਂ ਸ੍ਰੀ ਅਕਾਲ ਤਖ਼ਤ ਸਾਹਿਬ ਉਤੇ ਵੀ ਲਿਖਤੀ ਮੁਆਫ਼ੀ ਦੇ ਕੇ ਆਇਆ ਹੈ।
ਇਹ ਵੀ ਪੜ੍ਹੋ : Punjab Breaking Live Updates: ਸ਼ੰਭੂ ਸਰਹੱਦ ਤੋਂ ਕਿਸਾਨਾਂ ਦਾ ਜੱਥਾ ਦਿੱਲੀ ਲਈ ਮੁੜ ਕਰੇਗਾ ਕੂਚ; ਵੱਡੀਆਂ ਖ਼ਬਰਾਂ ਲਈ ਜੁੜੇ ਰਹੋ
ਉਨ੍ਹਾਂ ਕਿਹਾ ਕਿ ਸਿੰਘ ਸਾਹਿਬ ਜੋ ਵੀ ਆਦੇਸ਼ ਕਰਨਗੇ ਮੈਂ ਉਨ੍ਹਾਂ ਉਤੇ ਪੂਰਾ ਉਤਰਾਂਗਾ। ਜ਼ਿਕਰਯੋਗ ਹੈ ਕਿ ਇਕ ਇਟਰਵਿਊ ਵਿਚ ਐਡਵੋਕੇਟ ਧਾਮੀ ਨੇ ਬੀਬੀ ਜਗੀਰ ਕੌਰ ਅਤੇ ਔਰਤ ਜਾਤ ਲਈ ਕੁਝ ਅਪਸ਼ਬਦ ਬੋਲੇ ਸਨ, ਜਿਸ ਤੋਂ ਬਾਅਦ ਉਨ੍ਹਾਂ ਦੀ ਆਲੋਚਨਾ ਹੋ ਰਹੀ ਸੀ।
ਦਰਅਸਲ, ਐਡਵੋਕੇਟ ਧਾਮੀ ਨੇ ਇੱਕ ਇੰਟਰਵਿਊ ਦੌਰਾਨ ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਖ਼ਿਲਾਫ਼ ਤਿੰਨ ਵਾਰ ਇਤਰਾਜ਼ਯੋਗ ਸ਼ਬਦਾਂ ਦੀ ਵਰਤੋਂ ਕੀਤੀ ਸੀ। ਐਡਵੋਕੇਟ ਧਾਮੀ ਇੱਕ ਵੈੱਬ ਚੈਨਲ ਨਾਲ ਫ਼ੋਨ 'ਤੇ ਗੱਲਬਾਤ ਕਰ ਰਹੇ ਸਨ।
ਇਹ ਵੀ ਪੜ੍ਹੋ : Delhi Chalo News: 101 ਕਿਸਾਨਾਂ ਦਾ ਜੱਥਾ ਦਿੱਲੀ ਲਈ ਅੱਜ ਹੋਵੇਗਾ ਮੁੜ ਰਵਾਨਾ; ਵੱਡੀ ਗਿਣਤੀ ਵਿੱਚ ਸੁਰੱਖਿਆ ਬਲ ਤਾਇਨਾਤ