Punjab Stubble Burning: ਪੰਜਾਬ `ਚ ਪਰਾਲੀ ਸਾੜਨ ਦਾ ਸਿਲਸਿਲਾ ਰੁਕਿਆ ਨਹੀਂ, 2060 ਨਵੇਂ ਮਾਮਲੇ ਆਏ ਸਾਹਮਣੇ
Punjab Stubble Burning Case: ਸੋਮਵਾਰ ਨੂੰ ਅੰਮ੍ਰਿਤਸਰ ਦਾ AQI ਪੱਧਰ ਬਹੁਤ ਹੀ ਮਾੜੀ ਸ਼੍ਰੇਣੀ 316 `ਤੇ ਪਹੁੰਚ ਗਿਆ। ਜਦੋਂ ਕਿ ਬਠਿੰਡਾ ਵਿੱਚ 288, ਜਲੰਧਰ ਵਿੱਚ 222, ਖੰਨਾ ਵਿੱਚ 225, ਲੁਧਿਆਣਾ ਵਿੱਚ 282, ਮੰਡੀ ਗੋਬਿੰਦਗੜ੍ਹ ਵਿੱਚ 256 ਅਤੇ ਪਟਿਆਲਾ ਵਿੱਚ 219 ਮਾਮਲੇ ਦਰਜ ਕੀਤੇ ਗਏ ਹਨ।
Punjab Stubble Burning Case: ਪੰਜਾਬ ਵਿੱਚ ਸੋਮਵਾਰ ਨੂੰ ਲਗਾਤਾਰ ਦੂਜੇ ਦਿਨ ਪਰਾਲੀ ਸਾੜਨ ਦੇ ਮਾਮਲਿਆਂ ਨੇ ਪਿਛਲੇ ਸਾਲ ਦਾ ਰਿਕਾਰਡ ਤੋੜ ਦਿੱਤਾ। ਸੂਬੇ 'ਚ 2060 ਥਾਵਾਂ 'ਤੇ ਪਰਾਲੀ ਸਾੜੀ ਗਈ ਜਦਕਿ ਸਾਲ 2022 'ਚ ਇਸ ਦਿਨ ਹੀ ਪਰਾਲੀ ਸਾੜਨ ਦੇ 599 ਮਾਮਲੇ ਸਾਹਮਣੇ ਆਏ ਸਨ। ਇਸ ਨਾਲ ਮੌਜੂਦਾ ਸੀਜ਼ਨ ਵਿੱਚ ਪਰਾਲੀ ਸਾੜਨ ਦੇ ਕੁੱਲ ਮਾਮਲਿਆਂ ਦੀ ਗਿਣਤੀ 19463 ਹੋ ਗਈ ਹੈ। ਦੂਜੇ ਪਾਸੇ ਸੋਮਵਾਰ ਨੂੰ ਪੰਜਾਬ ਦੇ ਵੱਡੇ ਸ਼ਹਿਰਾਂ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ਮਾੜੀ ਸ਼੍ਰੇਣੀ ਵਿੱਚ ਰਿਹਾ।
ਸਰਕਾਰ ਦੇ ਦਾਅਵਿਆਂ ਦੇ ਉਲਟ ਸੋਮਵਾਰ ਨੂੰ ਪੰਜਾਬ ਵਿੱਚ ਜ਼ਿਆਦਾ ਪਰਾਲੀ ਸਾੜੀ (Punjab Stubble Burning Case) ਗਈ ਅਤੇ 2060 ਨਵੇਂ ਮਾਮਲੇ ਸਾਹਮਣੇ ਆਏ। ਇਨ੍ਹਾਂ ਵਿੱਚੋਂ ਸਭ ਤੋਂ ਵੱਧ 509 ਮਾਮਲੇ ਸੰਗਰੂਰ ਤੋਂ ਸਾਹਮਣੇ ਆਏ ਹਨ, ਜਦੋਂ ਕਿ 195 ਮਾਨਸਾ, 110 ਮੋਗਾ, 122 ਫਰੀਦਕੋਟ, 146 ਫ਼ਿਰੋਜ਼ਪੁਰ, 210 ਬਠਿੰਡਾ, 189 ਬਰਨਾਲਾ, 70 ਜਲੰਧਰ, 61 ਕਪੂਰਥਲਾ, 89 ਲੁਧਿਆਣਾ, 77 ਮੁਕਤਸਰ, 89 ਪਟਿਆਲਾ ਅਤੇ ਤਰਨਤਾਰਨ ਵਿੱਚ 47 ਮਾਮਲੇ ਸਾਹਮਣੇ ਆਏ ਹਨ।
ਇਹ ਵੀ ਪੜ੍ਹੋ: Stubble Burning News: ਪਰਾਲੀ ਸਾੜਨ ਕਰਕੇ ਕੁਝ ਥਾਵਾਂ 'ਤੇ ਹਵਾ ਦੀ ਗੁਣਵੱਤਾ 'ਖਰਾਬ',1030 ਥਾਵਾਂ 'ਤੇ ਖੇਤਾਂ ਨੂੰ ਲੱਗੀ ਅੱਗ
ਸੋਮਵਾਰ ਨੂੰ ਅੰਮ੍ਰਿਤਸਰ ਦਾ AQI ਪੱਧਰ ਬਹੁਤ ਹੀ ਮਾੜੀ ਸ਼੍ਰੇਣੀ 316 'ਤੇ ਪਹੁੰਚ ਗਿਆ। ਜਦੋਂ ਕਿ ਬਠਿੰਡਾ ਵਿੱਚ 288, ਜਲੰਧਰ ਵਿੱਚ 222, ਖੰਨਾ ਵਿੱਚ 225, ਲੁਧਿਆਣਾ ਵਿੱਚ 282, ਮੰਡੀ ਗੋਬਿੰਦਗੜ੍ਹ ਵਿੱਚ 256 ਅਤੇ ਪਟਿਆਲਾ ਵਿੱਚ 219 ਮਾਮਲੇ ਦਰਜ ਕੀਤੇ ਗਏ ਹਨ।
ਡਾਇਰੈਕੋਰੇਟ ਸਿਹਤ ਪਰਿਵਾਰ ਭਲਾਈ ਪੰਜਾਬ ਵੱਲੋਂ ਵਧਦੇ ਹੋਏ ਪ੍ਰਦੂਸ਼ਣ ਨੂੰ ਲੈ ਕੇ ਐਡਵਾਇਜ਼ਰੀ ਜਾਰੀ ਕੀਤੀ ਹੈ। ਲੋਕਾਂ ਨੂੰ ਮਾਸਕ ਪਹਿਨਣ ਦੇ ਨਾਲ-ਨਾਲ ਲੋਕਾਂ ਨੂੰ ਸਵੇਰ ਦੀ ਸੈਰ ਸੂਰਜ ਚੜ੍ਹਨ ਤੋਂ ਬਾਅਦ ਕਰਨ ਦੇ ਨਾਲ-ਨਾਲ ਬਜ਼ੁਰਗ ਬੱਚਿਆਂ ਤੇ ਔਰਤਾਂ ਜਿਨ੍ਹਾਂ ਨੂੰ ਅਲਰਜੀ ਹੈ, ਉਨ੍ਹਾਂ ਨੂੰ ਘਰ ਵਿੱਚ ਰਹਿਣ ਦੇਣ ਦੀ ਸਲਾਹ ਦਿੱਤੀ ਗਈ ਹੈ।
ਪਰਾਲੀ ਸਾੜਨਾ ਇੱਕ ਗ਼ਲਤ ਰਵਾਇਤ ਹੈ ਤੇ ਇਸ ਦੇ ਨਤੀਜੇ ਹਰ ਤਰ੍ਹਾਂ ਦੇ ਜੀਵਨ ਲਈ ਖ਼ਤਰਨਾਕ ਹਨ। ਵਾਤਾਵਰਨ ਨੂੰ ਨੁਕਸਾਨ ਪਹੁੰਚਾਉਣ ਵਾਲੀਆਂ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਖਿਲਾਫ਼ ਆਵਾਜ਼ ਬੁਲੰਦ ਕਰਨੀ ਚਾਹੀਦੀ ਹੈ। ਵਾਤਾਵਰਨ ਨੂੰ ਪਲੀਤ ਕਰਨ ਵਾਲੀਆਂ ਹਰ ਤਰ੍ਹਾਂ ਦੀਆਂ ਗਤੀਵਿਧੀਆਂ ਦੀ ਨਿਸ਼ਾਨਦੇਹੀ ਕਰਨ ਅਤੇ ਮਿੱਟੀ, ਪਾਣੀ, ਹਵਾ ਦੇ ਬਚਾਅ ਦੇ ਪੱਖ ਵਿੱਚ ਕੰਮ ਕਰਨ ਵਾਲੇ ਕਿਸਾਨਾਂ, ਪੰਚਾਇਤਾਂ ਤੇ ਹੋਰ ਜਥੇਬੰਦੀਆਂ ਦੇ ਕੰਮਾਂ ਨੂੰ ਉਤਸ਼ਾਹਿਤ ਕਰਨਾ ਚਾਹੀਦਾ ਹੈ।
ਇਹ ਵੀ ਪੜ੍ਹੋ: Stubble Burning Reason: ਪਰਾਲੀ ਨੂੰ ਅੱਗ ਲਗਾਉਣ ਦੇ ਮੁੱਖ ਕਾਰਨ; ਕੀ ਸਿਰਫ਼ ਪਰਾਲੀ ਦਾ ਧੂੰਆਂ ਹੀ ਪ੍ਰਦੂਸ਼ਣ ਲਈ ਜ਼ਿੰਮੇਵਾਰ?
ਪਰ ਬਾਕੀ ਬਚੀ ਅੱਧੀ ਫਸਲ ਯਾਨੀ ਝੋਨੇ ਦੀ ਪਰਾਲੀ ਦਾ ਪ੍ਰਬੰਧਨ ਸਾਲਾਂ ਤੋਂ ਕਿਸਾਨਾਂ ਲਈ ਗੰਭੀਰ ਸਮੱਸਿਆ ਬਣਿਆ ਹੋਇਆ ਹੈ। ਕਿਉਂਕਿ ਝੋਨੇ ਦੀ ਪਰਾਲੀ ਆਮ ਤੌਰ 'ਤੇ ਪਸ਼ੂਆਂ ਦੇ ਚਾਰੇ ਲਈ ਲਾਹੇਵੰਦ ਨਹੀਂ ਹੁੰਦੀ ਅਤੇ ਅਗਲੀ ਫ਼ਸਲ ਦੀ ਬਿਜਾਈ ਲਈ ਤਿਆਰ ਹੋਣ ਲਈ ਸਿਰਫ਼ 20 ਦਿਨਾਂ ਤੋਂ ਵੀ ਘੱਟ ਸਮਾਂ ਹੁੰਦਾ ਹੈ, ਇਸ ਲਈ ਝੋਨੇ ਦੀ ਕਟਾਈ ਤੋਂ ਬਾਅਦ ਪੰਜਾਬ, ਹਰਿਆਣਾ ਅਤੇ ਉੱਤਰ ਪ੍ਰਦੇਸ਼ ਸਮੇਤ ਹੋਰ ਰਾਜਾਂ ਦੇ ਕਿਸਾਨ ਵੱਡੀ ਮਾਤਰਾ ਵਿੱਚ ਪਰਾਲੀ ਨੂੰ ਅੱਗ ਦਾ ਹਵਾਲੇ ਕਰ ਦਿੰਦੇ ਹਨ।