Punjab Stubble Burning Cases: ਪਰਾਲੀ ਸਾੜਨ ਦੇ ਮਾਮਲੇ `ਚ ਅੰਮ੍ਰਿਤਸਰ ਸਭ ਤੋਂ ਅੱਗੇ, ਹੁਣ ਤੱਕ ਸਾਹਮਣੇ ਆਏ ਇੰਨੇ ਮਾਮਲੇ
Punjab Stubble Burning Cases: 1 ਨਵੰਬਰ ਨੂੰ ਪੰਜਾਬ-ਹਰਿਆਣਾ ਵਿੱਚ ਪਰਾਲੀ ਸਾੜਨ ਦੀਆਂ ਕੁੱਲ 1921 ਘਟਨਾਵਾਂ ਵਾਪਰੀਆਂ, ਜੋ ਮੌਜੂਦਾ ਸਮੇਂ ਵਿੱਚ ਸਭ ਤੋਂ ਵੱਧ ਹਨ।
Punjab Stubble Burning Cases: ਪੰਜਾਬ ਵਿੱਚ ਝੋਨੇ ਦੀ ਕਟਾਈ ਮਗਰੋਂ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਇਸ ਸਾਲ ਭਾਰੀ ਗਿਰਾਵਟ ਦੇਖਣ ਨੂੰ ਮਿਲ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸਾਂਝੇ ਕੀਤੇ ਦਏ ਅੰਕੜਿਆਂ ਮੁਤਾਬਕ ਇਸ ਸਾਲ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ 53 ਫ਼ੀਸਦੀ ਕਮੀ ਹੈ। ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ ਭਾਵੇਂ ਪਿਛਲੇ ਸਾਲਾਂ ਦੇ ਮੁਕਾਬਲੇ ਘੱਟ ਹੋਣ ਪਰ ਅੰਮ੍ਰਿਤਸਰ ਤੋਂ ਦਿੱਲੀ ਤੱਕ ਹਵਾ ਦਾ ਦਮ ਘੁੱਟ ਰਿਹਾ ਹੈ।
ਕਾਰਪੋਰੇਸ਼ਨ ਰੈਜ਼ੀਡਿਊ ਬਰਨਿੰਗ ਇਨਫਰਮੇਸ਼ਨ ਐਂਡ ਮੈਨੇਜਮੈਂਟ ਸਿਸਟਮ ਤੋਂ ਪ੍ਰਾਪਤ ਅੰਕੜਿਆਂ ਅਨੁਸਾਰ ਅਕਤੂਬਰ ਮਹੀਨੇ ਵਿੱਚ ਪੰਜਾਬ ਵਿੱਚ ਪਰਾਲੀ ਸਾੜਨ ਦੇ ਕੁੱਲ 7454 ਮਾਮਲੇ ਸਾਹਮਣੇ ਆਏ ਹਨ। ਜਿਸ ਵਿੱਚ 13% ਕੇਸ ਸਿਰਫ ਅੰਮ੍ਰਿਤਸਰ ਦੇ ਹਨ। ਇਸ ਦੇ ਨਾਲ ਹੀ ਪਿਛਲੇ ਤਿੰਨ ਦਿਨਾਂ ਵਿੱਚ 5359 ਮਾਮਲੇ ਸਾਹਮਣੇ ਆਏ ਹਨ।
ਦੂਜੇ ਪਾਸੇ ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਸਾੜ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਮਜਬੂਰੀ ਵੱਸ ਝੋਨੇ ਦੀ ਪਰਾਲੀ ਨੂੰ ਅੱਗ ਲਾਉਣੀ ਪੈ ਰਹੀ ਹੈ ਕਿਉਂਕਿ ਉਹਨਾਂ ਕੋਲ ਇਸ ਪਰਾਲੀ ਨੂੰ ਸਾਂਭ ਸੰਭਾਲ ਕਰਨ ਦਾ ਕੋਈ ਵੀ ਪ੍ਰਬੰਧ ਨਹੀਂ ਇਹਨਾਂ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਛੋਟੇ ਕਿਸਾਨ ਹਨ ਪਰ ਉਹਨਾਂ ਕੋਲ ਮਸ਼ੀਨਰੀ ਜਿਆਦਾ ਨਹੀਂ ਜਿਸ ਕਾਰਨ ਉਹਨਾਂ ਨੂੰ ਮਜਬੂਰੀ ਬੱਸ ਝੋਨੇ ਦੀ ਪਰਾਲੀ ਨੂੰ ਅੱਗ ਲਾਉਣੀ ਪੈ ਰਹੀ ਹੈ।
ਅਕਤੂਬਰ 2023 ਦੇ ਆਂਕੜੇ (Punjab Stubble Burning Cases)
ਅਕਤੂਬਰ 2023 ਦੇ ਅੰਕੜਿਆਂ ਅਨੁਸਾਰ ਪਰਾਲੀ ਸਾੜਨ ਦੀਆਂ 993 ਘਟਨਾਵਾਂ ਨਾਲ ਅੰਮ੍ਰਿਤਸਰ ਪਹਿਲੇ ਨੰਬਰ 'ਤੇ ਹੈ।
ਅਕਤੂਬਰ ਵਿੱਚ ਰਿਪੋਰਟ ਕੀਤੇ ਗਏ ਕੇਸਾਂ ਵਿੱਚੋਂ 13.32% ਇਕੱਲੇ ਅੰਮ੍ਰਿਤਸਰ ਵਿੱਚ ਹੋਏ ਜਦੋਂ ਕਿ ਸੰਗਰੂਰ 957 ਕੇਸਾਂ ਨਾਲ ਦੂਜੇ ਅਤੇ ਤਰਨਤਾਰਨ 928 ਮਾਮਲਿਆਂ ਨਾਲ ਤੀਜੇ ਨੰਬਰ ’ਤੇ ਹੈ।
ਇਸੇ ਤਰ੍ਹਾਂ ਫ਼ਿਰੋਜ਼ਪੁਰ ਵਿੱਚ ਪਰਾਲੀ ਸਾੜਨ ਦੇ 784 ਅਤੇ ਪਟਿਆਲਾ ਵਿੱਚ 726 ਮਾਮਲੇ ਸਾਹਮਣੇ ਆਏ ਹਨ। ਇਸ ਤੋਂ ਇਲਾਵਾ ਹੋਰ ਪੰਜਾਬ ਵਿੱਚ ਪਰਾਲੀ ਸਾੜਨ ਦੀਆਂ ਘਟਨਾਵਾਂ 500 ਤੋਂ ਵੀ ਘੱਟ ਹਨ।
ਉੱਤਰੀ ਭਾਰਤ ਦੇ ਕਈ ਸੂਬਿਆਂ ਵਿੱਚ ਪ੍ਰਦੂਸ਼ਣ ਦਾ ਪੱਧਰ ਖਤਰੇ ਦੇ ਨਿਸ਼ਾਨ 'ਤੇ ਹੈ। ਬੁੱਧਵਾਰ ਨੂੰ ਵੀ ਪੰਜਾਬ-ਹਰਿਆਣਾ ਵਿੱਚ ਸ਼ਹਿਰਾਂ ਵਿੱਚ ਸਥਿਤੀ ਖਰਾਬ ਹੋ ਰਹੀ। ਹਿਸਾਰ ਅਤੇ ਫਤਿਹਾਬਾਦ ਸਭ ਤੋਂ ਵੱਧ ਪ੍ਰਦੂਸ਼ਿਤ ਰਹੇ। ਜ਼ਿਆਦਾਤਰ ਸ਼ਹਿਰਾਂ ਵਿੱਚ ਧੂੰਏਂ ਕਾਰਨ ਅੱਖਾਂ ਵਿੱਚ ਜਲਣ ਦੀਆਂ ਸ਼ਿਕਾਇਤਾਂ ਵੱਧ ਗਈਆਂ ਅਤੇ ਲੋਕਾਂ ਨੂੰ ਸਾਹ ਲੈਣ ਵਿੱਚ ਵੀ ਘੁਟਣ ਮਹਿਸੂਸ ਹੋਈ। ਮੌਸਮ 'ਚ ਲਗਾਤਾਰ ਬਦਲਾਅ ਦੇ ਨਾਲ ਤਾਪਮਾਨ 'ਚ ਵਾਧਾ ਹੋ ਰਿਹਾ ਹੈ। ਦਿਨ ਵੇਲੇ ਤਾਪਮਾਨ ਵਧਣ ਅਤੇ ਰਾਤ ਨੂੰ ਹਲਕੀ ਠੰਢ ਕਾਰਨ ਲੋਕ ਪ੍ਰੇਸ਼ਾਨ ਹਨ।
ਇਹ ਵੀ ਪੜ੍ਹੋ: Stubble Burning News: ਪਰਾਲੀ ਨੂੰ ਅੱਗ ਲਾਉਣਾ ਕਿਸਾਨਾਂ ਦੀ ਮਜਬੂਰੀ..., ਸਾਂਭ ਸੰਭਾਲ ਲਈ ਸਰਕਾਰ ਤੋਂ ਮੁਆਵਜ਼ੇ ਦੀ ਕੀਤੀ ਮੰਗ