Punjab Stubble Burning News:ਮਾਨਸਾ ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ ਸਾੜੀ ਜਾ ਰਹੀ ਝੋਨੇ ਦੀ ਪਰਾਲੀ ਦੇ ਸੈਟੇਲਾਈਟ ਦੀਆਂ ਰਿਪੋਰਟਾਂ ਅਨੁਸਾਰ 157 ਰਿਪੋਰਟਾਂ ਸਾਹਮਣੇ ਆਈਆਂ ਹਨ ਜਿਸ ਦੇ ਤਹਿਤ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 38 ਕਿਸਾਨਾਂ ਦੇ ਚਲਾਨ ਵੀ ਕੱਟੇ ਗਏ ਹਨ।
Trending Photos
Punjab Stubble Burning News: ਪੰਜਾਬ ਵਿੱਚ ਇਸ ਵਾਰ ਕਿਸਾਨਾਂ ਵੱਲੋਂ ਝੋਨੇ ਦੀ ਪਰਾਲੀ ਸਾੜਨ ਦੇ ਅੰਕੜੇ ਬਹੁਤ ਘੱਟ ਸਾਹਮਣੇ ਆਏ ਹਨ ਜੇਕਰ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਾ ਰਹੇ ਹਨ ਤਾਂ ਇਹਨਾਂ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਛੋਟੇ ਕਿਸਾਨ ਹਨ ਪਰ ਉਹਨਾਂ ਕੋਲ ਮਸ਼ੀਨਰੀ ਦਾ ਪ੍ਰਬੰਧ ਨਾ ਹੋਣ ਕਾਰਨ ਮਜਬੂਰੀ ਵੱਸ ਝੋਨੇ ਦੀ ਪਰਾਲੀ ਨੂੰ ਅੱਗ ਲਾਉਣੀ ਪੈ ਰਹੀ ਹੈ। ਮਾਨਸਾ ਜ਼ਿਲ੍ਹੇ ਵਿੱਚ ਕਿਸਾਨਾਂ ਵੱਲੋਂ ਸਾੜੀ ਜਾ ਰਹੀ ਝੋਨੇ ਦੀ ਪਰਾਲੀ ਦੇ ਸੈਟੇਲਾਈਟ ਦੀਆਂ ਰਿਪੋਰਟਾਂ ਅਨੁਸਾਰ 157 ਰਿਪੋਰਟਾਂ ਸਾਹਮਣੇ ਆਈਆਂ ਹਨ ਜਿਸ ਦੇ ਤਹਿਤ ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ 38 ਕਿਸਾਨਾਂ ਦੇ ਚਲਾਨ ਵੀ ਕੱਟੇ ਗਏ ਹਨ।
ਖੇਤਾਂ ਵਿੱਚ ਝੋਨੇ ਦੀ ਪਰਾਲੀ ਨੂੰ ਸਾੜ ਰਹੇ ਕਿਸਾਨਾਂ ਦਾ ਕਹਿਣਾ ਹੈ ਕਿ ਉਹਨਾਂ ਨੂੰ ਮਜਬੂਰੀ ਵੱਸ ਝੋਨੇ ਦੀ ਪਰਾਲੀ ਨੂੰ ਅੱਗ ਲਾਉਣੀ ਪੈ ਰਹੀ ਹੈ ਕਿਉਂਕਿ ਉਹਨਾਂ ਕੋਲ ਇਸ ਪਰਾਲੀ ਨੂੰ ਸਾਂਭ ਸੰਭਾਲ ਕਰਨ ਦਾ ਕੋਈ ਵੀ ਪ੍ਰਬੰਧ ਨਹੀਂ ਇਹਨਾਂ ਕਿਸਾਨਾਂ ਦਾ ਕਹਿਣਾ ਹੈ ਕਿ ਉਹ ਛੋਟੇ ਕਿਸਾਨ ਹਨ ਪਰ ਉਹਨਾਂ ਕੋਲ ਮਸ਼ੀਨਰੀ ਜਿਆਦਾ ਨਹੀਂ ਜਿਸ ਕਾਰਨ ਉਹਨਾਂ ਨੂੰ ਮਜਬੂਰੀ ਬੱਸ ਝੋਨੇ ਦੀ ਪਰਾਲੀ ਨੂੰ ਅੱਗ ਲਾਉਣੀ ਪੈ ਰਹੀ ਹੈ
ਉਹਨਾਂ ਕਿਹਾ ਕਿ ਅੱਗ ਲਾਉਣ ਸਮੇਂ ਉਹ ਖੁਦ ਵੀ ਇਸ ਧੂਏ ਦਾ ਸ਼ਿਕਾਰ ਹੁੰਦੇ ਹਨ ਕਿਉਂਕਿ ਜੇਕਰ ਸਰਕਾਰ ਉਹਨਾਂ ਨੂੰ ਮਸ਼ੀਨਰੀ ਉਪਲਬਧ ਕਰਵਾ ਦੇਵੇ ਤਾਂ ਉਹ ਖੁਦ ਵੀ ਇਸ ਧੂਏ ਦੀ ਮਾਰ ਤੋਂ ਬਚਣਗੇ ਅਤੇ ਆਪਣੇ ਖੇਤ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਵੀ ਨਹੀਂ ਲਗਾਉਣਗੇ ਉਹਨਾਂ ਇਹ ਵੀ ਕਿਹਾ ਕਿ ਬੇਸ਼ੱਕ ਇਸ ਵਾਰ ਪੰਜਾਬ ਦੇ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਦੇ ਅੰਕੜੇ ਬਹੁਤ ਘੱਟ ਸਾਹਮਣੇ ਆਏ ਹਨ ਅਤੇ ਕਿਸਾਨ ਖੁਦ ਵੀ ਜਾਗਰੂਕ ਹੋਏ ਹਨ।
ਇਹ ਵੀ ਪੜ੍ਹੋ: Stubble Burning News: ਪਰਾਲੀ ਸਾੜਨ ਕਰਕੇ ਕੁਝ ਥਾਵਾਂ 'ਤੇ ਹਵਾ ਦੀ ਗੁਣਵੱਤਾ 'ਖਰਾਬ',1030 ਥਾਵਾਂ 'ਤੇ ਖੇਤਾਂ ਨੂੰ ਲੱਗੀ ਅੱਗ
ਕਿਉਂਕਿ ਕਿਸਾਨਾਂ ਨੂੰ ਵੀ ਪਤਾ ਹੈ ਕਿ ਪਰਾਲੀ ਨੂੰ ਅੱਗ ਲਾਉਣ ਦੇ ਕਾਰਨ ਹਾਦਸੇ ਹੁੰਦੇ ਹਨ ਵਾਤਾਵਰਨ ਦੂਸ਼ਿਤ ਹੁੰਦਾ ਹੈ ਅਤੇ ਉਨਾਂ ਦੀ ਜਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ ਪਰ ਛੋਟੇ ਕਿਸਾਨਾਂ ਕੋਲ ਪਰਾਲੀ ਦੀ ਸਾਂਭ ਸੰਭਾਲ ਕਰਨ ਦਾ ਕੋਈ ਠੋਸ ਹੱਲ ਨਾ ਹੋਣ ਕਾਰਨ ਮਜਬੂਰੀ ਬੱਸ ਉਹਨਾਂ ਨੂੰ ਅੱਗ ਲਾਉਣੀ ਪੈ ਰਹੀ ਹੈ ਉਹਨਾਂ ਪੰਜਾਬ ਅਤੇ ਕੇਂਦਰ ਸਰਕਾਰ ਤੋਂ ਪਰਾਲੀ ਦੀ ਸਾਂਭ ਸੰਭਾਲ ਦੇ ਲਈ ਮੁਆਵਜ਼ੇ ਦੀ ਵੀ ਮੰਗ ਕੀਤੀ ਹੈ।
ਬਠਿੰਡਾ ਵਿੱਚ AQI ਮਾੜੀ’ ਸ਼੍ਰੇਣੀ ਵਿੱਚ ਦਰਜ
ਬਠਿੰਡਾ ਵਿੱਚ ਪਰਾਲੀ ਸਾੜਨ ਦੇ ਮਾਮਲੇ ਸਾਹਮਣੇ ਆਉਣ ਤੋਂ ਬਾਅਦ ਸ਼ਹਿਰ ਦਾ ਏਅਰ ਕੁਆਲਿਟੀ ਇੰਡੈਕਸ (ਏਕਿਊਆਈ) ‘ਮਾੜੀ’ ਸ਼੍ਰੇਣੀ ਵਿੱਚ ਦਰਜ ਕੀਤਾ ਗਿਆ। ਸਥਾਨਕ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ। ਬਠਿੰਡਾ ਵਿੱਚ ਪਰਾਲੀ ਦਾ ਧੂੰਆਂ ਪੂਰੀ ਤਰ੍ਹਾਂ ਫੈਲ ਗਿਆ ਹੈ। ਜਿਸ ਕਾਰਨ ਹਵਾ ਜ਼ਹਿਰੀਲੀ ਹੋ ਗਈ ਹੈ। ਚਿੰਤਤ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ ਕੀਤੀ ਹੈ।
ਸਥਾਨਕ ਵਸਨੀਕ ਨੇ ਦੱਸਿਆ ਕਿ ਅੱਜ ਬਠਿੰਡਾ ਦੇ ਅਸਮਾਨ ਵਿੱਚ ਪਰਾਲੀ ਦੇ ਧੂੰਏਂ ਦਾ ਗੁਬਾਰ ਨਜ਼ਰ ਆ ਰਿਹਾ ਹੈ। ਸਵੇਰੇ ਪ੍ਰਦੂਸ਼ਣ ਇੰਨਾ ਵੱਧ ਜਾਂਦਾ ਹੈ ਕਿ ਸੈਰ ਕਰਨਾ ਵੀ ਮੁਸ਼ਕਲ ਹੋ ਜਾਂਦਾ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਭਰਾਵੋ ਪਰਾਲੀ ਨਾ ਸਾੜੋ ਕਿਉਂਕਿ ਇਸ ਦੇ ਧੂੰਏਂ ਨਾਲ ਸਾਰਿਆਂ ਦਾ ਬਹੁਤ ਨੁਕਸਾਨ ਹੋਵੇਗਾ। ਸਥਾਨਕ ਪ੍ਰਸ਼ਾਸਨ ਨੇ ਪੰਜਾਬ ਸਰਕਾਰ ਨੂੰ ਪਰਾਲੀ ਸਾੜਨ 'ਤੇ ਪਾਬੰਦੀ ਲਗਾਉਣ ਦੀ ਅਪੀਲ ਕੀਤੀ ਹੈ। ਅੰਕੜਿਆਂ ਮੁਤਾਬਕ ਬੀਤੇ ਸੋਮਵਾਰ ਨੂੰ AQI 322 ਅਤੇ ਮੰਗਲਵਾਰ ਨੂੰ 327 ਦਰਜ ਕੀਤਾ ਗਿਆ ਸੀ।
(ਕੁਲਦੀਪ ਧਾਲੀਵਾਲ ਦੀ ਰਿਪੋਰਟ)