Punjab News: ਕੁਦਰਤ ਦੇ ਕਹਿਰ ਨੇ ਮਨੁੱਖਤਾ ਨੂੰ ਬੁਰੀ ਤਰ੍ਹਾਂ ਝੰਜੋੜ ਕੇ ਰੱਖ ਦਿੱਤਾ ਹੈ। ਪੰਜਾਬ ਤੇ ਗੁਆਂਢੀ ਰਾਜਾਂ ਵਿੱਚ ਭਾਰੀ ਮੀਂਹ ਤੋਂ ਬਾਅਦ ਹੜ੍ਹ ਦਾ ਕਹਿਰ ਜਾਰੀ ਹੈ। ਇਸ ਕੁਦਰਤੀ ਕਹਿਰ ਕਾਰਨ ਲੋਕਾਂ ਦੀ ਜ਼ਿੰਦਗੀ ਭਰ ਦੀ ਮਿਹਨਤ ਦੀ ਕਮਾਈ ਨਾਲ ਬਣਾਏ ਆਸ਼ਿਆਨੇ ਚੰਦ ਹੀ ਮਿੰਟਾਂ ਵਿੱਚ ਢਹਿ-ਢੇਰੀ ਹੋ ਗਏ। ਇਸ ਪ੍ਰਲਯ ਮਗਰੋਂ ਲੋਕਾਂ ਦਾ ਵੱਡੇ ਪੱਧਰ ਉਤੇ ਜਾਨੀ ਤੇ ਮਾਲੀ ਨੁਕਸਾਨ ਹੋ ਗਿਆ ਹੈ। ਇਸ ਦੇ ਨਾਲ ਹੀ ਹੜ੍ਹ ਕਰਕੇ ਕਈ  ਲੋਕਾਂ ਮੌਤ ਹੋ ਗਈ ਹੈ। 


COMMERCIAL BREAK
SCROLL TO CONTINUE READING

ਇਸ ਵਿਚਾਲੇ ਅੱਜ ਸੁਲਤਾਨਪੁਰ ਲੋਧੀ ਤੋਂ ਇਕ ਬੇਹੱਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਹੜ੍ਹਾਂ ਦੀ ਮਾਰ ਝੱਲ ਰਹੇ ਮੰਡ ਖੇਤਰ ਦੇ ਪਿੰਡ ਦੇ ਬਾਉਪੂਰ ਕਦੀਮ ਦੇ ਵਸਨੀਕ ਇੱਕ ਕਿਸਾਨ ਦੀ ਬੇਵਕਤੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਿਸੇ ਕਾਰਨ ਉਸਦੀ ਸਿਹਤ ਵਿਗੜ ਗਈ ਸੀ। ਉਥੇ ਹੀ ਆਲੇ ਦੁਆਲੇ ਪਾਣੀ ਭਰ ਜਾਣ ਮਗਰੋਂ ਆਵਾਜਾਈ ਦਾ ਕੋਈ ਢੁਕਵਾਂ ਪ੍ਰਬੰਧ ਨਾ ਹੋਣ ਦੇ ਚਲਦਿਆਂ ਕਿਸਾਨ ਟਹਿਲ ਸਿੰਘ ਨੇ (62) ਘਰ ਵਿੱਚ ਹੀ ਦਮ ਤੋੜ ਦਿੰਦਾ ਹੈ। ਇਸ ਦੌਰਾਨ ਵਿਅਕਤੀ ਦਾ ਅੰਤਿਮ ਸਸਕਾਰ ਘਰ ਵਿੱਚ ਕੀਤਾ ਗਿਆ ਹੈ।


ਇਹ ਵੀ ਪੜ੍ਹੋInderjit Singh Nikku News: ਸੋਸ਼ਲ ਮੀਡੀਆ ਉੱਤੇ ਟਰੋਲ ਹੋਣ ਤੋਂ ਬਾਅਦ ਇੰਦਰਜੀਤ ਨਿੱਕੂ ਨੇ ਲੋਕਾਂ ਨੂੰ ਦਿੱਤਾ ਜਵਾਬ


ਇਲਾਕੇ ਦੇ ਕਿਸਾਨਾਂ ਨੇ ਦੱਸਿਆ ਕਿ ਉਹ ਪਹਿਲਾਂ ਤੋਂ ਹੀ ਕਿਸ਼ਤੀਆਂ ਦੀ ਮੰਗ ਕਰ ਰਹੇ ਸਨ ਤਾਂ ਜੋ ਸੰਕਟ ਦੀ ਘੜੀ ਵਿੱਚ ਉਹਨਾਂ ਦਾ ਇਸਤੇਮਾਲ ਕੀਤਾ ਜਾ ਸਕੇ ਪਰ ਕਿਸ਼ਤੀ ਦਾ ਪ੍ਰਬੰਧ ਨਾ ਹੋਣ ਦੇ ਚਲਦਿਆਂ ਕਿਸਾਨ ਘਰ ਵਿੱਚ ਹੀ ਦਮ ਤੋੜ ਜਾਂਦਾ ਹੈ।  ਜੇ ਕਿਸਾਨ ਨੂੰ ਸਮੇਂ ਰਹਿੰਦੇ ਇਲਾਜ ਮਿਲ ਜਾਂਦਾ ਤਾਂ ਉਹ ਬਚ ਸਕਦਾ ਸੀ। 

ਇਹ ਵੀ ਪੜ੍ਹੋ: Punjab News: 30 ਹਜ਼ਾਰ ਰੁਪਏ ਰਿਸ਼ਵਤ ਲੈਣ ਦੇ ਦੋਸ਼ 'ਚ ਵਿਜੀਲੈਂਸ ਨੇ ASI ਨੂੰ ਕੀਤਾ ਗ੍ਰਿਫ਼ਤਾਰ


ਦੂਜੇ ਪਾਸੇ ਪ੍ਰਸ਼ਾਸਨ ਐਸ ਡੀ ਐਮ ਸੁਲਤਾਨਪੁਰ ਲੋਧੀ ਦਾ ਕਹਿਣਾ ਹੈ ਕਿ ਇੱਥੇ ਪਿੰਡ 'ਚ ਪਹਿਲਾਂ ਤੋਂ ਕਿਸ਼ਤੀ ਮੁਹੱਈਆ ਕਰਵਾਈ ਗਈ ਸੀ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਕਿਸਾਨ ਦੇ ਪਰਿਵਾਰ ਦੇ ਨਾਲ ਸਾਡੀਆਂ ਸੰਵੇਦਨਾਵਾਂ ਹਨ। 


(ਕਪੂਰਥਲਾ ਤੋਂ ਚੰਦਰ ਮੜੀਆ ਦੀ ਰਿਪੋਰਟ)