Balwant Singh Nandgarh Death News: ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ (Balwant Singh Nandgarh) ਦਾ ਅੱਜ ਸਵੇਰੇ ਦਿਹਾਂਤ ਹੋ ਗਿਆ ਹੈ।  ਪਤਾ ਲੱਗਾ ਹੈ ਕਿ ਅੱਜ ਬਾਅਦ ਦੁਪਹਿਰ ਉਨ੍ਹਾਂ ਦੀ ਦੇਹ ਨੂੰ ਉਨ੍ਹਾਂ ਦੇ ਜੇਲ੍ਹ ਰੋਡ ਸਥਿਤ ਫਾਰਮ ਹਾਊਸ ਵਿਖੇ ਅਗਨੀ ਭੇਟ ਕਰ ਦਿੱਤਾ ਜਾਵੇਗਾ।


COMMERCIAL BREAK
SCROLL TO CONTINUE READING

ਗਿਆਨੀ ਹਰਪ੍ਰੀਤ ਸਿੰਘ ਜੀ ਨੇ ਟਵੀਟ ਕਰ ਦੁੱਖ ਪ੍ਰਗਟ ਕੀਤਾ ਹੈ ਅਤੇ ਲਿਖਿਆ ਹੈ ਕਿ ਮਾਣਯੋਗ ਸਿੰਘ ਸਾਹਿਬ, ਜਥੇਦਾਰ ਬਲਵੰਤ ਸਿੰਘ ਜੀ ਨੰਦਗੜ ਜਿਨਾਂ ਲੰਬਾ ਸਮਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਬਤੌਰ ਜਥੇਦਾਰ ਸਿੱਖ ਸਿਧਾਂਤਾਂ ਦੀ ਪਹਿਰੇਦਾਰੀ ਕਰਦਿਆਂ ਸ਼ਾਨਦਾਰ ਸੇਵਾਵਾਂ ਨਿਭਾਈਆਂ, ਉਹ ਅੱਜ ਫਾਨੀ ਸੰਸਾਰ ਤੋਂ ਅਕਾਲ ਪੁਰਖ ਦੇ ਹੁਕਮ ਵਿੱਚ ਪਰਿਵਾਰ ਤੇ ਸੰਸਾਰ ਨੂੰ ਛੱਡ ਪਰਲੋਕ ਗਮਨ ਕਰ ਗਏ।



ਇਹ ਵੀ ਪੜ੍ਹੋ: Mansa Nagar Kirtan: ਨਗਰ ਕੀਰਤਨ 'ਚ ਲਿਜਾਇਆ ਗਿਆ ਸਿੱਧੂ ਦਾ 5911 ਟਰੈਕਟਰ, ਮਾਪਿਆਂ ਨੇ ਵੀ ਕੀਤੀ ਸੇਵਾ
 
ਦੱਸ ਦਈਏ ਕਿ ਬਲਵੰਤ ਸਿੰਘ ਨੰਦਗੜ੍ਹ  (Balwant Singh Nandgarh) 1997 ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਮੈਂਬਰ ਬਣੇ ਸਨ। 2003 ਵਿੱਚ ਉਨ੍ਹਾਂ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ ਦਾ ਜਥੇਦਾਰ ਬਣਾਇਆ ਗਿਆ ਸੀ। 


ਇਹ ਵੀ ਪੜ੍ਹੋ: Amritsar News: ਅਧਿਆਪਕ ਕਰਦਾ ਸੀ ਵਿਦਿਆਰਥਣਾਂ ਨਾਲ ਅਸ਼ਲੀਲ ਹਰਕਤਾਂ, ਮਾਪਿਆਂ ਨੇ ਕੀਤਾ ਇਹ ਹਾਲ ...