Punjab Talwandi Sabo Encounter News Today:  ਪੰਜਾਬ ਦੇ ਤਲਵੰਡੀ ਸਾਬੋ ਵਿਖੇ ਸੀਆਈਏ ਸਟਾਫ਼, ਪੁਲਿਸ ਅਤੇ ਗੈਂਗਸਟਰ ਵਿਚਾਲੇ ਮੁਕਾਬਲਾ ਹੋਇਆ। ਦੱਸ ਦਈਏਕਿ ਇਸ ਮੁਕਾਬਲੇ ਵਿੱਚ ਪੁਲਿਸ ਨੇ ਗੈਂਗਸਟਰ 'ਤੇ ਹਮਲਾ ਕਰ ਦਿੱਤਾ ਹੈ। ਇਸ ਹਮਲੇ ਦੌਰਾਨ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ ਹੈ ਅਤੇ ਉਸਨੂੰ ਪੁਲਿਸ ਨੇ ਮੌਕੇ ਉੱਤੇ ਕਾਬੂ ਕਰ ਲਿਆ ਹੈ। ਮਿਲੀ ਜਾਣਕਾਰੀ ਦੇ ਮੁਤਾਬਿਕ ਜ਼ਖ਼ਮੀ ਗੋਲਡੀ ਬਰਾੜ ਗਰੁੱਪ ਦੇ ਗੁਰਗੇ ਦੱਸੇ ਜਾ ਰਹੇ ਹਨ। ਜ਼ਖਮੀ ਗੈਂਗਸਟਰ ਨੂੰ ਪੁਲਸ ਨੇ ਬਠਿੰਡਾ ਦੇ ਸਰਕਾਰੀ ਹਸਪਤਾਲ ਲਿਆਂਦਾ।


COMMERCIAL BREAK
SCROLL TO CONTINUE READING

ਪੁਲਿਸ ਅਤੇ ਗੈਂਗਸਟਰ ਵਿਚਕਾਰ ਮੁੱਠਭੇੜ ਕਿਸ ਕਾਰਨ ਹੋਈ, ਇਸ ਦਾ ਅਜੇ ਖੁਲਾਸਾ ਨਹੀਂ ਹੋਇਆ ਹੈ ਪਰ ਦੱਸਿਆ ਜਾ ਰਿਹਾ ਹੈ ਕਿ ਪੁਲਿਸ ਕਿਸੇ ਨਾ ਕਿਸੇ ਮਾਮਲੇ 'ਚ ਇਨ੍ਹਾਂ ਬਦਮਾਸ਼ਾਂ ਦਾ ਪਿੱਛਾ ਕਰ ਰਹੀ ਸੀ।


ਇਹ ਵੀ ਪੜ੍ਹੋ: Punjab News: ਸੁਖਜਿੰਦਰ ਰੰਧਾਵਾ ਦਾ CM ਭਗਵੰਤ ਮਾਨ ਨੂੰ ਚੈਲੰਜ, 'ਪਹਿਲਾਂ ਰਿਕਵਰੀ ਨੋਟਿਸ ਭੇਜਣ ਮੁੱਖ ਮੰਤਰੀ'


ਪੁਲਿਸ ਨੇ ਉਕਤ ਗੈਂਗਸਟਰਾਂ ਨੂੰ ਤਲਵੰਡੀ ਸਾਬੋ ਦੇ ਇੱਕ ਪਿੰਡ ਨੇੜੇ ਘੇਰ ਲਿਆ। ਇਸ ਦੌਰਾਨ ਪੁਲਿਸ ਅਤੇ ਗੈਂਗਸਟਰ ਵਿਚਕਾਰ (Talwandi Sabo Encounter) ਮੁੱਠਭੇੜ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਬਦਮਾਸ਼ਾਂ ਵੱਲੋਂ ਗੋਲੀਬਾਰੀ ਵੀ ਕੀਤੀ ਗਈ। ਜਵਾਬੀ ਗੋਲੀਬਾਰੀ 'ਚ ਇਕ ਗੈਂਗਸਟਰ ਲੱਤ 'ਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ। ਡੀਐਸਪੀ ਤਲਵੰਡੀ ਸਾਬੋ ਬੂਟਾ ਸਿੰਘ ਨੇ ਕਿਹਾ ਕਿ ਸੀਨੀਅਰ ਅਧਿਕਾਰੀ ਜਾਂਚ ਤੋਂ ਬਾਅਦ ਇਸ ਮਾਮਲੇ ਵਿੱਚ ਪੂਰਾ ਖੁਲਾਸਾ ਕਰਨਗੇ।


ਜ਼ਖ਼ਮੀ ਗੈਂਗਸਟਰ ਨੂੰ ਬਠਿੰਡਾ ਦੀ ਸੀਆਈਏ ਟੀਮ ਵੱਲੋਂ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਇਸ ਸਮੇਂ ਬਠਿੰਡਾ ਦੇ ਸਰਕਾਰੀ ਹਸਪਤਾਲ ਵਿੱਚ ਭਾਰੀ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ।


ਇਹ ਵੀ ਪੜ੍ਹੋ: Delhi News: PM ਨਰਿੰਦਰ ਮੋਦੀ ਦੀ ਰਿਹਾਇਸ਼ 'ਤੇ ਉੱਡਦਾ ਦਿਖਿਆ ਡਰੋਨ, ਤਲਾਸ਼ 'ਚ ਲੱਗੀਆਂ SPG ਤੇ ਪੁਲਿਸ ਏਜੰਸੀਆਂ

ਦੱਸਿਆ ਜਾ ਰਿਹਾ ਹੈ ਕਿ ਬੀਤੀ ਸ਼ਾਮ ਪੁਲਿਸ ਨੇ ਤਲਵੰਡੀ ਸਾਬੋ ਦੇ ਪਿੰਡ ਗੁਰੂਸਰ 'ਚ ਮੁਹਿੰਮ ਚਲਾਈ ਸੀ। ਇਸ ਦੌਰਾਨ ਉਨ੍ਹਾਂ ਨੂੰ ਸੂਚਨਾ ਮਿਲੀ ਕਿ ਇੱਥੇ ਗੈਂਗਸਟਰ ਲੁੱਕੇ ਹੋਏ ਹਨ। ਪੁਲਿਸ ਨੂੰ ਦੇਖ ਕੇ ਗੈਂਗਸਟਰਾਂ ਨੇ ਫਾਇਰਿੰਗ ਸ਼ੁਰੂ ਕਰ ਦਿੱਤੀ, ਜਿਸ ਦੇ ਜਵਾਬ 'ਚ ਪੁਲਿਸ ਨੇ ਵੀ ਫਾਇਰਿੰਗ ਕੀਤੀ। ਗੋਲੀਬਾਰੀ ਦੌਰਾਨ ਇਕ ਗੈਂਗਸਟਰ ਜ਼ਖ਼ਮੀ ਹੋ ਗਿਆ, ਜਿਸ ਦੀ ਲੱਤ 'ਤੇ ਗੋਲੀ ਲੱਗੀ ਹੈ, ਉਸ ਨੂੰ ਇਲਾਜ ਲਈ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ।