Punjab News: ਪੰਜਾਬ ਵਿੱਚ ਨਸ਼ਾ ਦਿਨੋ-ਦਿਨ ਵਧਦਾ ਜਾ ਰਿਹਾ ਹੈ ਅਤੇ ਪੰਜਾਬ ਵਿੱਚ ਨਸ਼ਾ ਸਭ ਤੋਂ ਵੱਡਾ ਮੁੱਦਾ ਹੈ। ਇਸ ਨੂੰ ਲੈ ਕੇ ਸਰਕਾਰਾਂ ਵੱਲੋਂ ਹਰ ਰੋਜ਼ ਨਵੀਆਂ ਮੁਹਿੰਮ,ਅਹਿਮ ਕਦਮ ਚੁੱਕੇ ਜਾਂਦੇ ਹਨ ਪਰ ਫਿਰ ਵੀ ਪੰਜਾਬ ਵਿੱਚ ਹਰ ਦਿਨ ਨੌਜਵਾਨਾਂ ਦੀ ਨਸ਼ਿਆਂ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖ਼ਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ (drugs)ਹਰ ਰੋਜ਼ ਵਧਦਾ ਹੀ ਜਾ ਰਿਹਾ ਹੈ।


COMMERCIAL BREAK
SCROLL TO CONTINUE READING

ਇਸ ਵਿਚਾਲੇ ਅੱਜ ਤਾਜਾ ਮਾਮਲਾ ਤਲਵੰਡੀ ਸਾਬੋ ਤੋਂ ਸਾਹਮਣੇ ਆਇਆ ਹੈ। ਦੱਸ ਦਈਏ ਕਿ ਇਤਿਹਾਸਿਕ ਨਗਰ ਦਮਦਮਾ ਸਾਹਿਬ ਤਲਵੰਡੀ ਸਾਬੋ ਵਿਖੇ ਐਤਵਾਰ ਤਿੰਨ ਦਸੰਬਰ ਨੂੰ ਬੰਦੀ ਸਿੰਘਾਂ ਦੀ ਰਿਹਾਈ ਲਈ ਕੀਤੇ ਗਏ ਅਰਦਾਸ ਸਮਾਗਮ ਦੌਰਾਨ ਪੁੱਜੀ ਪਰਮਿੰਦਰ ਸਿੰਘ ਝੋਟਾ ਦੀ ਟੀਮ ਅਤੇ ਨਹਿੰਗ ਸਿੰਘਾਂ ਨੇ ਤਲਵੰਡੀ ਸਾਬੋ ਦੇ ਬੱਸ ਸਟੈਂਡ ਤੋਂ ਚਿੱਟੇ ਦਾ ਨਸ਼ਾ ਵੇਚਦੇ ਅਤੇ ਕਰਦੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ।


ਇਹ ਵੀ ਪੜ੍ਹੋ: Spicejet Emergency Landing: ਦੁਬਈ ਜਾਣ ਵਾਲੀ ਫਲਾਈਟ ਦੀ ਕਰਾਚੀ 'ਚ ਐਮਰਜੈਂਸੀ ਲੈਂਡਿੰਗ, ਵਜ੍ਹਾ ਜਾਣਗੇ ਹੋ ਜਾਓਗੇ ਹੈਰਾਨ

ਕਾਬੂ ਕੀਤੇ ਗਏ ਨੌਜਵਾਨਾਂ ਦੀ ਵੀਡੀਓ ਸੋਸ਼ਲ ਮੀਡੀਆ ਉੱਤੇ ਵੀ ਵਾਇਰਲ ਕੀਤੀ ਗਈ। ਨਹਿੰਗ ਸਿੰਘਾਂ ਨੇ ਪੰਜਾਬ ਪੁਲਿਸ ਅਤੇ ਸਰਕਾਰ ਉੱਤੇ ਸਵਾਲ ਚੁੱਕਦੇ ਕਿਹਾ ਕਿ ਸਿੰਘਾਂ ਨੂੰ ਗੁਰਦੁਆਰਾ ਸਾਹਿਬ ਜਾਣ ਤੋਂ ਰੋਕਿਆ ਜਾ ਰਿਹਾ ਹੈ ਪਰ ਦੂਜੇ ਪਾਸੇ ਨਸ਼ੇ ਵਾਲੇ ਸ਼ਰੇਆਮ ਨਸ਼ਾ ਵੇਚ ਰਹੇ ਹਨ ਅਤੇ ਨਸ਼ਾ ਕਰ ਰਹੇ ਹਨ ਉਹਨਾਂ ਉੱਤੇ ਕੋਈ ਕਾਰਵਾਈ ਨਹੀਂ ਕੀਤੀ ਜਾ ਰਹੀ ਹੈ। ਉਧਰੋਂ ਤਲਵੰਡੀ ਸਾਬੋ ਪੁਲਿਸ ਨੇ ਫੜੇ ਗਏ ਦੋਵੇਂ ਨੌਜਵਾਨਾਂ ਤੇ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।


ਇਹ ਵੀ ਪੜ੍ਹੋ: Amritsar News: ਅੰਮ੍ਰਿਤਸਰ 'ਚ ਮਹਿਲਾ ਨੇ ਆਪਣੇ ਦੇਵਰ ਨਾਲ ਮਿਲ ਕੇ ਰਚੀ ਖੌਫਨਾਕ ਸਾਜ਼ਿਸ਼! ਪਤੀ ਦਾ ਕੀਤਾ ਕਤਲ

(ਰਿਪੋਰਟ ਕੁਲਬੀਰ ਬੀਰਾ)