Tarn Taran Encounter News: ਤਰਨਤਾਰਨ 'ਚ ਪੁਲਿਸ ਤੇ ਗੈਂਗਸਟਰਾਂ ਦਰਮਿਆਨ ਐਨਕਾਊਂਟਰ, ਦੋ ਮੁਲਜ਼ਮ ਫੜ੍ਹੇ
Advertisement
Article Detail0/zeephh/zeephh2023105

Tarn Taran Encounter News: ਤਰਨਤਾਰਨ 'ਚ ਪੁਲਿਸ ਤੇ ਗੈਂਗਸਟਰਾਂ ਦਰਮਿਆਨ ਐਨਕਾਊਂਟਰ, ਦੋ ਮੁਲਜ਼ਮ ਫੜ੍ਹੇ

Tarn Taran Encounter News: ਬੀਤੀ ਰਾਤ (21 ਦਸੰਬਰ) ਪੰਜਾਬ ਦੇ ਤਰਨਤਾਰਨ ਵਿੱਚ ਇੱਕ ਪੁਲਿਸ ਐਨਕਾਊਂਟਰ ਹੋਇਆ। ਇੱਥੇ ਤਰਨਤਾਰਨ ਪੁਲਿਸ ਦੇ ਸੀਆਈਏ ਸਟਾਫ਼ ਦੀ ਟੀਮ ਤੇ ਗੈਂਗਸਟਰ ਅਤੇ ਉਸਦੇ ਸਾਥੀ ਵਿਚਕਾਰ ਗੋਲੀਬਾਰੀ ਹੋਈ। 

Tarn Taran Encounter News: ਤਰਨਤਾਰਨ 'ਚ ਪੁਲਿਸ ਤੇ ਗੈਂਗਸਟਰਾਂ ਦਰਮਿਆਨ ਐਨਕਾਊਂਟਰ, ਦੋ ਮੁਲਜ਼ਮ ਫੜ੍ਹੇ

Tarn Taran Encounter News: ਬੀਤੀ ਰਾਤ (21 ਦਸੰਬਰ) ਪੰਜਾਬ ਦੇ ਤਰਨਤਾਰਨ ਵਿੱਚ ਇੱਕ ਪੁਲਿਸ ਐਨਕਾਊਂਟਰ ਹੋਇਆ। ਇੱਥੇ ਤਰਨਤਾਰਨ ਪੁਲਿਸ ਦੇ ਸੀਆਈਏ ਸਟਾਫ਼ ਦੀ ਟੀਮ ਤੇ ਗੈਂਗਸਟਰ ਅਤੇ ਉਸਦੇ ਸਾਥੀ ਵਿਚਕਾਰ ਗੋਲੀਬਾਰੀ ਹੋਈ। ਜਿਸ ਵਿੱਚ ਗੈਂਗਸਟਰ ਨੂੰ ਗੋਲੀ ਲੱਗੀ ਸੀ।

ਇਸ ਤੋਂ ਬਾਅਦ ਉਸ ਨੂੰ ਅਤੇ ਉਸਦੇ ਸਾਥੀ ਨੂੰ ਪੁਲਿਸ ਨੇ ਫੜ੍ਹ ਲਿਆ। ਗੈਂਗਸਟਰ ਨੂੰ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਫੜੇ ਗਏ ਗੈਂਗਸਟਰ ਦੀ ਪਛਾਣ ਚਰਨਜੀਤ ਉਰਫ ਰਾਜੂ ਸ਼ੂਟਰ ਵਾਸੀ ਪਿੰਡ ਸੰਘਾ ਵਜੋਂ ਹੋਈ ਹੈ। ਜਦਕਿ ਉਸ ਦੇ ਸਾਥੀ ਦੀ ਪਛਾਣ ਪਰਮਿੰਦਰਦੀਪ ਸਿੰਘ ਵਾਸੀ ਪਿੰਡ ਇੱਬਨ ਵਜੋਂ ਹੋਈ ਹੈ।

ਵਾਰਦਾਤ ਨੂੰ ਅੰਜਾਮ ਦੇਣ ਦੀ ਤਾਕ 'ਚ ਸਨ ਗੈਂਗਸਟਰ
ਦਰਅਸਲ, ਦੇਰ ਰਾਤ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਰਾਜੂ ਸ਼ੂਟਰ ਆਪਣੇ ਸਾਥੀ ਨਾਲ ਬਾਈਕ 'ਤੇ ਇਲਾਕੇ 'ਚ ਕੋਈ ਵਾਰਦਾਤ ਕਰਨ ਲਈ ਘੁੰਮ ਰਿਹਾ ਹੈ। ਜਿਸ ਤੋਂ ਬਾਅਦ ਗੁਰਦੁਆਰਾ ਬੀੜ ਸਾਹਿਬ ਤੋਂ ਪਿੰਡ ਕਸੇਲ ਨੂੰ ਜਾਂਦੀ ਸੜਕ ਨੂੰ ਸੀਲ ਕਰ ਦਿੱਤਾ ਗਿਆ ਹੈ। ਜਿਸ ਦੌਰਾਨ ਬਾਈਕ ਸਵਾਰ ਦੋ ਵਿਅਕਤੀਆਂ ਨੂੰ ਰੁਕਣ ਦਾ ਇਸ਼ਾਰਾ ਕੀਤਾ ਗਿਆ।

ਦੋਵਾਂ ਨੇ ਪੁਲਿਸ 'ਤੇ ਚਾਰ ਗੋਲੀਆਂ ਚਲਾਈਆਂ। ਇਸ 'ਤੇ ਪੁਲਿਸ ਨੇ ਜਵਾਬੀ ਕਾਰਵਾਈ ਕੀਤੀ। ਜਿਸ ਵਿੱਚ ਇੱਕ ਵਿਅਕਤੀ ਨੂੰ ਦੋ ਗੋਲੀਆਂ ਲੱਗੀਆਂ। ਜਾਣਕਾਰੀ ਮੁਤਾਬਕ ਗੈਂਗਸਟਰ ਰਾਜੂ ਸ਼ੂਟਰ ਖਿਲਾਫ 8 ਕੇਸ ਦਰਜ ਹਨ। ਦੋ ਮਹੀਨੇ ਪਹਿਲਾਂ ਪਿੰਡ ਢੋਟੀਆ ਵਿੱਚ ਸਰਕਾਰੀ ਬੈਂਕ ਲੁੱਟਣ ਦੀ ਕੋਸ਼ਿਸ਼ ਵਿੱਚ ਨਾਕਾਮ ਰਹਿਣ ਤੋਂ ਬਾਅਦ ਉਸ ਨੇ ਪੰਜਾਬ ਪੁਲਿਸ ਦੇ ਏਐਸਆਈ ਬਲਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ।

ਇਹ ਵੀ ਪੜ੍ਹੋ : Amit Shah Chandigarh Visit: ਚੰਡੀਗੜ੍ਹ ਦੇ ਲੋਕਾਂ ਨੂੰ ਅੱਜ ਮਿਲੇਗਾ ਤੋਹਫਾ! ਅਮਿਤ ਸ਼ਾਹ ਕਰ ਸਕਦੇ ਹਨ ਵੱਡੇ ਐਲਾਨ

ਡੀਐਸਪੀ ਤਰਸੇਮ ਮਸੀਹ ਨੇ ਦੱਸਿਆ ਕਿ ਮੁਕਾਬਲੇ ਦੌਰਾਨ ਪੁਲਿਸ ਦੀ ਗੱਡੀ ਉਤੇ ਦੋ ਗੋਲੀਆਂ ਲੱਗੀਆਂ, ਜਦੋਂਕਿ ਦੋ ਪੁਲਿਸ ਮੁਲਾਜ਼ਮ ਵਾਲ-ਵਾਲ ਬਚ ਗਏ।

ਗੈਂਗਸਟਰ ਖਿਲਾਫ 8 ਕੇਸ ਦਰਜ

ਜਾਣਕਾਰੀ ਮੁਤਾਬਕ ਗੈਂਗਸਟਰ ਰਾਜੂ ਸ਼ੂਟਰ ਖਿਲਾਫ 8 ਕੇਸ ਦਰਜ ਹਨ। ਦੋ ਮਹੀਨੇ ਪਹਿਲਾਂ ਪਿੰਡ ਢੋਟੀਆ ਵਿੱਚ ਸਰਕਾਰੀ ਬੈਂਕ ਲੁੱਟਣ ਦੀ ਕੋਸ਼ਿਸ਼ ਵਿੱਚ ਨਾਕਾਮ ਰਹਿਣ ਤੋਂ ਬਾਅਦ ਉਸ ਨੇ ਪੰਜਾਬ ਪੁਲੀਸ ਦੇ ਏਐਸਆਈ ਬਲਵਿੰਦਰ ਸਿੰਘ ਨੂੰ ਗੋਲੀ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ। 

ਇਹ ਵੀ ਪੜ੍ਹੋ : Safar-E-Shahadat : ਮਾਹੀ ਦੇ ਵਿਛੋੜੇ ਵਾਲੀ ਰਾਤ ਆਈ ਕਹਿਰ ਦੀ, ਗਲੀ- ਗਲੀ ਰੋਂਦੀ ਏ ਅਨੰਦਪੁਰ ਸ਼ਹਿਰ ਦੀ

Trending news