Punjab Tarn Taran News: ਜਦੋਂ ਕਿਸਾਨਾਂ ਨੇ ਖੇਤਾਂ ਵਿੱਚ ਕ੍ਰੈਸ਼ ਹੋਏ ਡਰੋਨ ਨੂੰ ਦੇਖਿਆ ਤਾਂ ਉਨ੍ਹਾਂ ਨੇ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਸੂਚਨਾ ਦਿੱਤੀ। ਡਰੋਨ ਨੂੰ ਜ਼ਬਤ ਕਰ ਲਿਆ ਗਿਆ ਹੈ।
Trending Photos
Punjab Tarn Taran News: ਪਾਕਿਸਤਾਨ ਆਪਣੀਆਂ ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਹੈ। ਆਏ ਦਿਨ ਡਰੋਨ ਦੀ ਗਤੀਵਿਧੀ ਲਗਾਤਾਰ ਵੱਧ ਰਹੀ ਹੈ। ਇਸ ਵਿਚਾਲੇ ਅੱਜ ਸੀਮਾ ਸੁਰੱਖਿਆ ਬਲ ਨੇ (BSF) ਨੇ ਐਤਵਾਰ ਨੂੰ ਪਾਕਿਸਤਾਨ ਵੱਲੋਂ ਭੇਜਿਆ ਗਿਆ ਇੱਕ ਡਰੋਨ ਪੰਜਾਬ ਦੇ ਤਰਨਤਾਰਨ ਵਿੱਚ ਖੇਤਾਂ ਵਿੱਚ ਡਿੱਗਿਆ ਮਿਲਿਆ ਹੈ।
ਜਦੋਂ ਕਿਸਾਨਾਂ ਨੇ ਖੇਤਾਂ ਵਿੱਚ ਕ੍ਰੈਸ਼ ਹੋਏ ਡਰੋਨ ਨੂੰ ਦੇਖਿਆ ਤਾਂ ਉਨ੍ਹਾਂ ਨੇ ਪੁਲਿਸ ਅਤੇ ਸੀਮਾ ਸੁਰੱਖਿਆ ਬਲ (ਬੀਐਸਐਫ) ਨੂੰ ਸੂਚਨਾ ਦਿੱਤੀ। ਡਰੋਨ ਨੂੰ ਜ਼ਬਤ ਕਰ ਲਿਆ ਗਿਆ ਹੈ। ਇਸ ਦੌਰਾਨ ਬੀਐਸਐਫ ਨੇ ਇਲਾਕੇ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਹੈ ਪਰ ਹਾਲੇ ਤੱਕ ਕੁਝ ਵੀ ਸ਼ੱਕੀ ਨਹੀਂ ਮਿਲਿਆ ਹੈ।
ਇਹ ਵੀ ਪੜ੍ਹੋ: Punjab News: ਪੁਲਿਸ ਤੇ BSF ਨੇ ਸ਼ੁਰੂ ਕੀਤਾ ਸਰਚ ਅਭਿਆਨ: ਖੇਤਾਂ 'ਚੋਂ ਮਿਲਿਆ ਇੱਕ ਹੋਰ ਪਾਕਿਸਤਾਨੀ ਡਰੋਨ
ਤਰਨਤਾਰਨ ਦੇ ਪਿੰਡ ਰਾਜੋਕੇ ਦੇ ਖੇਤਾਂ 'ਚ ਪਾਕਿਸਤਾਨ ਤੋਂ ਭੇਜਿਆ ਗਿਆ ਡਰੋਨ ਮਿਲਿਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਕਿਸਾਨ ਖੇਤਾਂ ਵਿੱਚ ਗਏ ਤਾਂ ਉਨ੍ਹਾਂ ਨੂੰ ਇੱਕ ਡਿੱਗਿਆ ਡਰੋਨ ਮਿਲਿਆ। ਜਿਸ ਤੋਂ ਬਾਅਦ ਉਸ ਨੇ ਇਸ ਦੀ ਸੂਚਨਾ ਪੁਲਿਸ ਅਤੇ ਬੀ.ਐੱਸ.ਐੱਫ. ਨੂੰ ਦਿੱਤੀ। ਕੁੱਝ ਦੇਰ ਵਿੱਚ ਹੀ ਬੀਐਸਐਫ ਅਤੇ ਪੁਲਿਸ ਫੋਰਸ ਮੌਕੇ ਉੱਤੇ ਪਹੁੰਚ ਗਈ। ਡਰੋਨ ਨੂੰ ਜ਼ਬਤ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਫ਼ਿਰੋਜ਼ਪੁਰ ਵਿੱਚ ਇੱਕ ਪੈਕੇਟ ਬਰਾਮਦ
ਅੱਜ ਤੜਕੇ ਫ਼ਿਰੋਜ਼ਪੁਰ ਦੇ ਸਰਹੱਦੀ ਪਿੰਡ ਗੱਟੀ ਰਾਜੋ ਦੇ ਇਲਾਕੇ ਵਿੱਚ ਬੀ.ਐਸ.ਐਫ ਦੇ ਜਵਾਨਾਂ ਨੇ ਪਾਕਿਸਤਾਨ ਵਾਲੇ ਪਾਸੇ ਤੋਂ ਡਰੋਨ ਦੀ ਗਤੀਵਿਧੀ ਦੇਖੀ, ਜੋ ਤੁਰੰਤ ਹੀ ਪਾਕਿਸਤਾਨ ਵੱਲ ਨੂੰ ਮੁੜ ਗਿਆ। ਬੀ.ਐਸ.ਐਫ ਅਤੇ ਪੰਜਾਬ ਪੁਲਿਸ ਨੇ ਅੱਜ ਤੜਕੇ ਹੀ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਜਿਸ ਵਿੱਚ ਇੱਕ ਖੇਤ ਵਿੱਚ ਇੱਕ ਪੈਕੇਟ ਬਰਾਮਦ ਕੀਤਾ ਗਿਆ ਜਿਸ ਤੋਂ ਸਾਫ਼ ਪਤਾ ਚੱਲਦਾ ਹੈ ਕਿ ਇਹ ਡਰੋਨ ਰਾਹੀਂ ਸੁੱਟਿਆ ਗਿਆ ਸੀ ਜਿਸ ਵਿੱਚ 2.5 ਕਿਲੋ ਹੈਰੋਇਨ ਮਿਲੀ ਸੀ।
ਗੌਰਤਲਬ ਹੈ ਕਿ ਇਸ ਤੋਂ ਪਹਿਲਾਂ ਸੀਮਾ ਸੁਰੱਖਿਆ ਬਲ (BSF) ਨੇ ਬੁੱਧਵਾਰ ਦੀ ਸ਼ਾਮ ਇੱਕ ਪਾਕਿਸਤਾਨੀ ਨਾਗਰਿਕ ਨੂੰ ਪਾਕਿਸਤਾਨੀ ਸ਼੍ਰੇਣੀਆਂ ਨੂੰ ਸੌਂਪਾ ਦਿੱਤਾ। ਇਹ ਪਾਕਿਸਤਾਨੀ ਨਾਗਰਿਕ ਬੁੱਧਵਾਰ ਸਵੇਰੇ ਹੀ ਤਰਨਤਾਰਨ ਵਿੱਚ ਭਾਰਤ-ਪਾਕਿਸਤਾਨ ਸੀਮਾ 'ਤੇ ਭਾਰਤੀ ਖੇਤਰ ਦੇ ਪਿੰਡ ਰਾਜੋਕੇ ਪਹੁੰਚ ਗਿਆ ਸੀ। ਬੀਐਸਐਫ ਦੇ ਬੁਲਾਰੇ ਅਨੁਸਾਰ ਬੀਐਸਐਫ ਦੀ ਇੱਕ ਟੁਕੜੀ ਬੁੱਧਵਾਰ ਸਵੇਰੇ ਤਰਨਤਾਰਨ ਜ਼ਿਲ੍ਹੇ ਦੇ ਭਾਰਤ-ਪਾਕਿ ਸਰਹੱਦੀ ਪਿੰਡ ਰਾਜੋਕੇ ਨੇੜੇ ਗਸ਼ਤ ਕਰ ਰਹੀ ਸੀ। ਇਸ ਦੌਰਾਨ ਅੰਤਰਰਾਸ਼ਟਰੀ ਸਰਹੱਦ (ਆਈ.ਬੀ.) ਦੇ ਕੋਲ ਇੱਕ ਵਿਅਕਤੀ ਨੂੰ ਕਾਬੂ ਕੀਤਾ ਗਿਆ।
ਤਰਨਤਾਰਨ ਜ਼ਿਲ੍ਹੇ ਅਧੀਨ ਪੈਂਦੇ ਪਿੰਡ ਖਲਾਡਾ ਦੇ ਪਿੰਡ ਰਾਜੋਕੇ ਦੇ ਖੇਤਾਂ 'ਚੋਂ ਬੀ.ਐੱਸ.ਐੱਫ ਅਤੇ ਪੁਲਿਸ ਨੇ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਭੇਜਿਆ ਚੀਨ ਦਾ ਬਣਿਆ ਡਰੋਨ ਬਰਾਮਦ ਕੀਤਾ ਗਿਆ ਸੀ। ਤਲਾਸ਼ੀ ਦੌਰਾਨ ਡਰੋਨ ਤੋਂ ਇਲਾਵਾ ਹੋਰ ਕੁਝ ਵੀ ਬਰਾਮਦ ਨਹੀਂ ਹੋਇਆ ਸੀ। ਸਥਾਨਕ ਇਨਪੁਟ ਦੇ ਆਧਾਰ 'ਤੇ ਤਰਨਤਾਰਨ ਪੁਲਿਸ ਅਤੇ ਬੀਐਸਐਫ ਨੇ ਤਲਾਸ਼ੀ ਮੁਹਿੰਮ ਚਲਾਈ ਗਈ ਸੀ।